ਅੰਮ੍ਰਿਤਸਰ ਸ਼ਹਿਰ ’ ਚ ਸੁਰਖਿਆ ਪ੍ਰਬੰਧ ਕੀਤੇ ਹੋਰ ਸਖਤ
ਹੁਣ ਰਾਤ ਸਮੇਂ ਵਿਸੇਸ਼ ਚੈਕਿੰਗ ਅਤੇ ਦਿਨ - ਰਾਤ ਦਾ ਡੋਮੀਨੇਸ਼ਨ ਪਲਾਨ ਹੋਇਆ ਲਾਗੂ
ਅੰਮ੍ਰਿਤਸਰ, 8 ਸਤੰਬਰ (ਰੇਸ਼ਮ ਸਿੰਘ)-ਗੁਰੂ ਨਗਰੀ ’ਚ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਤਹਿਤ ਸ਼ਹਿਰ ਵਿਚ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਰਾਤ ਸਮੇਂ ਵੀ ਵਿਸੇਸ਼ ਚੈਕਿੰਗ ਨਾਕਾਬੰਦੀ ’ਤੇ ਦਿਨ ਰਾਤ ਦਾ ਡੋਮੀਨੇਸ਼ਨ ਪਲਾਨ ਵੀ ਲਾਗੂ ਕੀਤਾ ਗਿਆ ਹੈ।
ਅੰਮ੍ਰਿਤਸਰ, 8 ਸਤੰਬਰ (ਰੇਸ਼ਮ ਸਿੰਘ)-ਗੁਰੂ ਨਗਰੀ ’ਚ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਤਹਿਤ ਸ਼ਹਿਰ ਵਿਚ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਰਾਤ ਸਮੇਂ ਵੀ ਵਿਸੇਸ਼ ਚੈਕਿੰਗ ਨਾਕਾਬੰਦੀ ’ਤੇ ਦਿਨ ਰਾਤ ਦਾ ਡੋਮੀਨੇਸ਼ਨ ਪਲਾਨ ਵੀ ਲਾਗੂ ਕੀਤਾ ਗਿਆ ਹੈ। ਇਸੇ ਤਹਿਤ ਹੀ ਅੱਜ ਸ਼ਾਮ ਇਥੇ ਡੀ ਬਲਾਕ ਨੇੜੇ ਸਟਾਰ ਬਕਸ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਲੱਗੇ ਨਾਕੇ ਦੀ ਚੈਕਿੰਗ ਦੌਰਾਨ ਸ੍ਰੀ ਜੁਗਰਾਜ ਸਿੰਘ (ਡੀ.ਸੀ.ਪੀ. ਅਪਰੇਸ਼ਨ) ਵਲੋਂ ਕੀਤੀ ਅਗਵਾਈ ਤਹਿਤ ਇਸ ਮੁਹਿੰਮ ਦੌਰਾਨ ਟਰੈਫਿਕ ਪੁਲਿਸ ਦੀਆਂ ਟੀਮਾਂ ਅਤੇ ਸੰਬੰਧਤ ਥਾਣਿਆਂ ਦੇ ਐੱਸ.ਐੱਚ.ਓ. ਵਲੋਂ ਸਾਂਝੇ ਤੌਰ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਖ਼ਾਸ ਤੌਰ ’ਤੇ ਵਾਹਨਾਂ ’ਤੇ ਲੱਗੀਆਂ ਕਾਲੀਆਂ ਫ਼ਿਲਮਾਂ, ਸਟਿੱਕਰ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਤੇ ਸਖ਼ਤ ਕਾਰਵਾਈ ਕੀਤੀ ਗਈ। ਡੀ.ਸੀ.ਪੀ. ਜੁਗਰਾਜ ਸਿੰਘ ਨੇ ਦਸਿਆ ਕਿ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ’ਚ ਸੁਰਖਿਆ ਵਧਾਈ ਗਈ ਹੈ ਜਿਸ ਤਹਿਤ ਸ਼ਹਿਰ ਦੇ 68 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ। ਜਿਥੇ ਪੁਲਿਸ ਵਾਹਨ ਤੇ ਹੋਰ ਸਾਧਨਾਂ ਰਾਹੀਂ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਨਾਕਿਆਂ ’ਤੇ ਇਕ ਹਜ਼ਾਰ ਦੇ ਕਰੀਬ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅੱਜ ਇਸੇ ਤਹਿਤ ਹੀ ਨਾਕਿਆਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ ਹੈ ਉਨ੍ਹਾਂ ਦਸਿਆ ਕਿ ਰਾਤ ਵੇਲੇ ਢਾਬੇ, ਰੈਸਟੋਰੈਂਟ ਤੇ ਹੋਰ ਖਾਣ ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੋਂ ਬਾਅਦ ਨਹੀਂ ਖੁਲਣਗੀਆਂ ਅਤੇ ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਾਹਨਾਂ ਵਿਚ ਮਾਰੂ ਹਥਿਆਰ ਰੱਖਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ ਦੌਰਾਨ ਜੇਕਰ ਕੋਈ ਮਾਰੂ ਹਥਿਆਰ ਜਾਂ ਸ਼ੱਕੀ ਵਸਤੂ ਬਰਾਮਦ ਹੁੰਦੀ ਹੈ ਤਾਂ ਸਬੰਧਤ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਲੋਕਾਂ ਦੀ ਸ਼ਾਂਤੀ ਅਤੇ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਉੱਚੀ ਆਵਾਜ਼ ਦੇ ਮਿਊਜ਼ਿਕ ’ਤੇ ਵੀ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਵਾਹਨਾਂ ਜਾਂ ਕਿਸੇ ਵੀ ਜਨਤਕ ਸਥਾਨ ’ਤੇ ਉੱਚੀ ਆਵਾਜ਼ ਵਿਚ ਸੰਗੀਤ ਚਲਾ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਪੁਲਿਸ ਟੀਮਾਂ ਵਲੋਂ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ਵਿਚ ਲਗਾਤਾਰ ਗਸ਼ਤ, ਨਾਕਾਬੰਦੀ ਅਤੇ ਸ਼ੱਕੀ ਵਿਅਕਤੀਆਂ/ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਏ.ਡੀ.ਸੀ.ਪੀ. ਸ੍ਰੀ ਸਿਰੀਵਨੇਲਾ, ਏ.ਸੀ.ਪੀ. ਗਗਨਦੀਪ ਸਿੰਘ, ਐੱਸ. ਐੱਚ.ਓ. ਰਣਜੀਤ ਐਵਨਿਊ ਇੰਸ: ਰੋਬਿਨ ਹੰਸ ਵੀ ਹਾਜ਼ਰ ਸਨ।