08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਝੂਠੇ ਪਰਚਿਆਂ ਨਾਲ ਪੁਲਿਸ ਦੀ ਧੱਕੇਸ਼ਾਹੀ ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ-ਸੱਚਰ

ਅੰਮ੍ਰਿਤਸਰ, 8 ਸੰਤਬਰ (ਰੇਸ਼ਮ ਸਿੰਘ)- ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਆਪ ਦੀ ਅਗਵਾਈ ਵਾਲੀ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦਾ ਵਿਸ਼ਵਾਸ ਬੁਰੀ ਤਰ੍ਹਾਂ ਗਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਦੀ ਥਾਂ ਅੱਜ ਪੰਜਾਬ ਵਿਚ ਪੁਲਿਸ ਦੀ ਕਥਿਤ ਧੱਕੇਸ਼ਾਹੀ ਅਤੇ ਲੋਕਾਂ ਦੀਆਂ ਆਵਾਜ਼ਾਂ ਨੂੰ ਦਬਾਉਣ ਦੇ ਦੋਸ਼ ਲਗਣੇ ਆਮ ਗਲ ਹੋ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਅੰਮ੍ਰਿਤਸਰ, 8 ਸੰਤਬਰ (ਰੇਸ਼ਮ ਸਿੰਘ)- ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਆਪ ਦੀ ਅਗਵਾਈ ਵਾਲੀ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦਾ ਵਿਸ਼ਵਾਸ ਬੁਰੀ ਤਰ੍ਹਾਂ ਗਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਦੀ ਥਾਂ ਅੱਜ ਪੰਜਾਬ ਵਿਚ ਪੁਲਿਸ ਦੀ ਕਥਿਤ ਧੱਕੇਸ਼ਾਹੀ ਅਤੇ ਲੋਕਾਂ ਦੀਆਂ ਆਵਾਜ਼ਾਂ ਨੂੰ ਦਬਾਉਣ ਦੇ ਦੋਸ਼ ਲਗਣੇ ਆਮ ਗਲ ਹੋ ਗਈ ਹੈ। ਸ: ਸੱਚਰ ਨੇ ਕਿਹਾ ਕਿ ਲੋਕਾਂ ’ਤੇ ਝੂਠੇ ਪਰਚੇ ਦਰਜ ਕਰਨ, ਮੋਹਨਜੀਤ ਸਿੰਘ ਨਾਲ ਬੇਰਹਿਮੀ ਨਾਲ ਕੁੱਟਮਾਰ ਦੇ ਦੋਸ਼ਾਂ ਅਤੇ ਹੁਣ ਆਤਮਹੱਤਿਆ ਕਰਨ ਵਾਲੇ ਹਰਪਾਲ ਸਿੰਘ ਚੀਮਾ ਦੇ ਹਲਕੇ ਨਾਲ ਸੰਬੰਧਿਤ ਵਿਅਕਤੀ ਦੇ ਮਾਮਲੇ ਵਿਚ ਪੁਲਿਸ ਵਲੋਂ ਕਥਿਤ ਤੌਰ ’ਤੇ ਜਬਰੀ ਸੰਸਕਾਰ ਕਰਵਾਉਣ ਦੀ ਕੋਸ਼ਿਸ਼ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਨੂੰ ਆਪਣੇ ਹੀ ਜੀਅ ਦੀ ਮੌਤ ਤੋਂ ਬਾਅਦ ਅੰਤਿਮ ਸੰਸਕਾਰ ਸੰਬੰਧੀ ਫ਼ੈਸਲਾ ਕਰਨ ਦੇ ਹੱਕ ਲਈ ਵੀ ਸੰਘਰਸ਼ ਕਰਨਾ ਪਵੇ ਤਾਂ ਇਹ ਬੇਹੱਦ ਚਿੰਤਾਜਨਕ ਸਥਿਤੀ ਹੈ। ਸਰਕਾਰ ਨੂੰ ਅਜਿਹੇ ਮਾਮਲਿਆਂ ਵਿਚ ਸਿਆਸੀ ਦਖ਼ਲਅੰਦਾਜ਼ੀ ਦੀ ਬਜਾਏ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਨਵਦੀਪ ਸਿੰਘ ਸੋਨਾ ਮਜੀਠਾ, ਬਲਾਕ ਕਾਂਗਰਸ ਦੇ ਪ੍ਰਧਾਨ ਨਵਤੇਜਪਾਲ ਸਿੰਘ ਸੋਹੀਆਂ, ਸਾਬਕਾ ਸਰਪੰਚ ਤੇ ਚੇਅਰਮੈਨ ਪ੍ਰਗਟ ਸਿੰਘ ਚੰਨਣਕੇ, ਬਲਾਕ ਕਾਂਗਰਸ ਕਿਸਾਨ ਵਿੰਗ ਦੇ ਪ੍ਰਧਾਨ ਪਰਮਜੀਤ ਸਿੰਘ ਭੋਏਵਾਲ ਤੇ ਧਰਮਿੰਦਰ ਸਿੰਘ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਕ੍ਰਿਪਾਲ ਕਾਲੋਨੀ ਬਟਾਲਾ ਰੋਡ ਦੇ ਲੋਕਾਂ ਦੀ ਸਮੱਸਿਆ ਨੂੰ ਦੇਖਣ ਲਈ ਸੀਨੀ: ਡਿਪਟੀ ਮੇਅਰ ਮੌਕੇ ’ਤੇ ਪਹੁੰਚੀ ਅਗਲੀ ਖ਼ਬਰ ‘ ਰੇਲ ਕੋਚ ਰੈਸਟੋਰੈਂਟ’ ਨੂੰ ਮੁੜ੍ਹ ਤੋਂ ਖੋਲ੍ਹਣ ਦੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਤਿਆਰੀਆਂ ਰੇਲਵੇ ਨੂੰ ਕਰੀਬ 99....
Ad Position 24