08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਿਹਤ ਕਰਮਚਾਰੀਆਂ ਵਲੋਂ ਈ.ਐੱਸ.ਆਈ. ਹਸਪਤਾਲ ਵਿਖੇ ਕੀਤਾ ਰੋਸ ਮੁਜ਼ਾਹਰਾ

ਅੰਮ੍ਰਿਤਸਰ, 8 ਸਤੰਬਰ (ਰੇਸ਼ਮ ਸਿੰਘ)-ਅੱਜ ਸਾਂਝੀ ਤਾਲਮੇਲ ਕਮੇਟੀ (ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ) ਦੇ ਸੱਦੇ ’ਤੇ ਤਾਲਮੇਲ ਕਮੇਟੀ ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਈ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਅੰਮ੍ਰਿਤਸਰ, 8 ਸਤੰਬਰ (ਰੇਸ਼ਮ ਸਿੰਘ)-ਅੱਜ ਸਾਂਝੀ ਤਾਲਮੇਲ ਕਮੇਟੀ (ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ) ਦੇ ਸੱਦੇ ’ਤੇ ਤਾਲਮੇਲ ਕਮੇਟੀ ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਈ.ਐੱਸ.ਆਈ. ਹਸਪਤਾਲ ਵਿਖੇ ਮੁੱਖ ਮੰਤਰੀ ਦੇ ਮੁਲਾਜ਼ਮ ਵਿਰੋਧੀ ਰਵੱਈਏ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ’ਚ ਵੱਡੀ ਗਿਣਤੀ ’ਚ ਸਿਹਤ ਕਾਮਿਆਂ ਤੇ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਨਰਸਿੰਗ ਵੈਲਫੇਅਰ ਐਸੋਸੀਏਸ਼ਨ ਦੇ ਸੁਖਵਿੰਦਰ ਕੌਰ ਸੋਹੀ, ਰੁਪਿੰਦਰ ਕੌਰ, ਹਰਜੀਤ ਕੌਰ, ਜਗਦੀਪ ਕੌਰ, ਪੈਰਾਮੈਡੀਕਲ ਯੂਨੀਅਨ ਦੇ ਆਗੂ ਨਰਿੰਦਰ ਸਿੰਘ ਪ੍ਰਧਾਨ, ਪ੍ਰੇਮ ਚੰਦ, ਹਰਜਿੰਦਰ ਸਿੰਘ , ਸਤਵੰਤ ਸਿੰਘ, ਸੁਖਜਿੰਦਰ ਸਿੰਘ ਵੇਰਕਾ, ਫੈਡਰੇਸ਼ਨ ਆਗੂ ਅਵਤਾਰ ਸਿੰਘ, ਦੱਸਿਆ ਕਿ ਸਰਕਾਰ ਵਲੋਂ ਬਣਦਾ ਡੀ.ਏ. ਨਹੀਂ ਦਿੱਤਾ ਜਾ ਰਿਹਾ ਅਤੇ ਪਿਛਲਾ 18% ਬਕਾਇਆ ਨਹੀਂ ਦਿੱਤਾ ਜਾ ਰਿਹਾ, ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ, ਨਵੇਂ ਭਰਤੀ ਹੋਣ ਵਾਲੇ ਸਿਹਤ ਮੁਲਾਜ਼ਮਾਂ ਅਤੇ ਬਾਕੀ ਮੁਲਾਜ਼ਮਾਂ ਦੀ ਤਿੰਨ ਸਾਲ ਦੀ ਪਰਖਕਾਲ ਦੀ ਸ਼ਰਤ ਨਹੀਂ ਹਟਾਈ ਜਾ ਰਹੀ , ਆਊਟਸੋਰਸ ਅਤੇ ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਜਾ ਰਹੇ ਤੇ ਇਸੇ ਤਰ੍ਹਾਂ ਸਿਹਤ ਮੁਲਾਜ਼ਮਾਂ ਦੀਆਂ ਹੋਰ ਬਹੁਤ ਸਾਰੀਆਂ ਮੰਗਾਂ ਨੂੰ ਅਣਗੌਲਿਾਆਂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਜਤਾਇਆ ਜਾ ਰਿਹਾ ਹੈ। ਇਥੋਂ ਤਕ ਕਿ ਸੰਘਰਸ਼ ਕਰਨ ਵਾਲੇ ਮੁਲਾਜ਼ਮਾਂ ਨੂੰ ਧਮਕਾਇਆ ਜਾ ਰਿਹਾ ਹੈ ਅਤੇ ਨਾਜਾਇਜ਼ ਬਦਲੀਆਂ ਕੀਤੀਆ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਛੇਹਰਟਾ ਮੇਨ ਬਾਜ਼ਾਰ, ਖਾਲਸਾ ਕਾਲਜ ਅਤੇ ਖਾਲਸਾ ਯੂਨੀਵਰਸਿਟੀ ਇਲਾਕਿਆਂ ਵਿਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼... ਅਗਲੀ ਖ਼ਬਰ ਨਸ਼ਾ ਮੁਕਤੀ ਯਾਤਰਾ ਦੇ ਅੰਮ੍ਰਿਤਸਰ ’ਚ ਸਵਾਗਤ ਲਈ ਭਾਜਪਾ ਵਲੋਂ ਬੈਠਕ
Ad Position 24