09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਯੂ.ਕੇ. ਸਮੇਤ ਯੂਰਪ ਦੀ ਧਰਮ ਪ੍ਰਚਾਰ ਯਾਤਰਾ ਉਪਰੰਤ ਪੰਜਾਬ ਪਰਤੇ ਜਥੇਦਾਰ 96 ਕਰੋੜੀ

ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਯੂ. ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਯੂ.ਕੇ. ਸਮੇਤ ਆਪਣੀ ਯੂਰਪ ਦੀ ਧਰਮ ਪ੍ਰਚਾਰ ਯਾਤਰਾ ਕਰਨ ਅਤੇ ਉਥੇ ਵੱਸਦੀਆਂ ਸੰਗਤਾ ਨੂੰ ਗੁਰੂ ਸਾਹਿਬਾਨ ਵਲੋਂ ਬਖਸ਼ਿਸ਼ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਾਉਣ ਉਪ੍ਰੰਤ ਅੱਜ ਸ਼ਸ਼ਤਰਾਂ ਸਮੇਤ ਵਾਪਿਸ ਪੰਜਾਬ ਪਰਤ ਆਏ। ਬੁੱਢਾ ਦਲ ਦੀ ਸਥਾਨਕ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸਥਿੱਤ ਛਾਉਣੀ ਨਿਹੰਗ ਸਿੰਘਾਂ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਜਥੇਦਾਰ 96 ਕਰੋੜੀ ਦੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਵਿਖੇ ਪੁੱਜਣ ’ਤੇ ਨਿਹੰਗ ਸਿੰਘ ਫੌਜਾਂ ਵਲੋਂ ਜਥੇਦਾਰ ਅਤੇ ਇਤਿਹਾਸਕ ਸ਼ਸਤਰਾਂ ਦਾ ਫੁੱਲਾਂ ਦੀ ਵਰਖਾ ਤੇ ਖ਼ਾਲਸਈ ਜੈਕਾਰਿਆਂ ਅਤੇ ਨਰਸਿੰਙਿਆਂ ਦੀਆਂ ਧੁਨਾਂ ਨਾਲ ਨਿੱਘਾ ਸੁਆਗਤ ਕੀਤਾ ਤੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੈਨੇਜਰ ਬਾਜਵਾ ਨੇ ਦੱਸਿਆ ਕਿ ਜਥੇਦਾਰ 96 ਕਰੋੜੀ ਨੇ ਆਪਣੀ ਵਿਦੇਸ਼ ਫੇਰੀ ਸਮੇਂ ਇੰਗਲੈਂਡ ਤੇ ਯੂਰਪ ਵਿਖੇ ਖ਼ਾਲਸਾ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਵੱਖ ਵੱਖ ਅਸਥਾਨਾਂ ਵਿਖੇ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਜਥੇਦਾਰ 96 ਕਰੋੜੀ ਦੇ ਦਿੱਲੀ ਪੁੱਜਣ ਸਮੇਂ ਉਨ੍ਹਾਂ ਦਾ ਸੁਆਗਤ ਕਰਨ ਵਾਲੀਆਂ ਨਿਹੰਗ ਸਿੰਘ ਫੌਜਾਂ ਵਿਚ ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਗੁਰਮੁਖ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਮਲੂਕ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਚਰਨ ਸਿੰਘ, ਬਾਬਾ ਸ਼ੇਰ ਸਿੰਘ, ਬਾਬਾ ਸਰਬਜੀਤ ਸਿੰਘ ਸਮੇਤ ਹੋਰ ਨਿਹੰਗ ਸਿੰਘ ਫੌਜਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਛੋਲੇ ਭਠੂਰੇ ਅਤੇ ਚਿਕਨ ਰੈਸਟੋਰੈਂਟ ’ਤੇ ਦਿੱਤੀ ਦਸਤਕ : ਅਣ ਸਵੱਛਤਾ ਦੇ ਕੀਤੇ ਚਲਾਨ ਅਗਲੀ ਖ਼ਬਰ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ’ਤੇ ਰਾਜਨੀਤੀ ਕਰਨ ਦੀ ਆਦਤ-ਕੁਲਦੀਪ ਸਿੰਘ ਧਾਲੀਵਾਲ
Ad Position 24