09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗੁਰਦੀਪ ਸਿਰਸਾ ਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਵਿਰੋਧ ’ਚ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ’ਚ ਕਾਂਗਰਸੀਆਂ ਵਲੋਂ ਥਾਣੇ ਮੂਹਰੇ ਧਰਨਾ

ਅਜਨਾਲਾ, 9 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਅਜਨਾਲਾ ਦੇ ਸਰਹੱਦੀ ਪਿੰਡ ਜਗਦੇਵ ਖ਼ੁਰਦ ਵਿਖੇ ਰਾਤ ਸਮੇਂ ਸਰਗਰਮ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ’ਤੇ ਗੋਲੀ ਚਲਾਉਣ ਦੇ ਮਾਮਲੇ ਤੋਂ ਬਾਅਦ ਉਨ੍ਹਾਂ ਸਮੇਤ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਥਾਣਾ ਅਜਨਾਲਾ ਮੂਹਰੇ ਵਿਸ਼ਾਲ ਧਰਨਾ ਦਿੱਤਾ ਗਿਆ, ਜੋ ਅੱਤ ਦੀ ਗਰਮੀ ਦੌਰਾਨ ਵੀ ਕਈ ਘੰਟੇ ਜਾਰੀ ਰਿਹਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਦਿਲਰਾਜ ਸਿੰਘ ਸਰਕਾਰੀਆ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਅਜਨਾਲਾ, 9 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਅਜਨਾਲਾ ਦੇ ਸਰਹੱਦੀ ਪਿੰਡ ਜਗਦੇਵ ਖ਼ੁਰਦ ਵਿਖੇ ਰਾਤ ਸਮੇਂ ਸਰਗਰਮ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ’ਤੇ ਗੋਲੀ ਚਲਾਉਣ ਦੇ ਮਾਮਲੇ ਤੋਂ ਬਾਅਦ ਉਨ੍ਹਾਂ ਸਮੇਤ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਥਾਣਾ ਅਜਨਾਲਾ ਮੂਹਰੇ ਵਿਸ਼ਾਲ ਧਰਨਾ ਦਿੱਤਾ ਗਿਆ, ਜੋ ਅੱਤ ਦੀ ਗਰਮੀ ਦੌਰਾਨ ਵੀ ਕਈ ਘੰਟੇ ਜਾਰੀ ਰਿਹਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਦਿਲਰਾਜ ਸਿੰਘ ਸਰਕਾਰੀਆ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਧਰਨੇ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ ’ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਹੋਰਨਾਂ ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਧਿਰ ਦੀ ਸ਼ਹਿ ’ਤੇ ਗੁਰਦੀਪ ਸਿੰਘ ਸਿਰਸਾ ’ਤੇ ਗੋਲੀ ਚਲਾਉਣ ਵਾਲੇ ਕਥਿਤ ਮੁਲਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਦਕਿ ਸਿਰਸਾ ਨਾਲ ਰਹਿਣ ਵਾਲੇ ਨੌਜਵਾਨ ਹੁਸਨਪ੍ਰੀਤ ਸਿੰਘ, ਤੇਜਬੀਰ ਸਿੰਘ, ਗੁਰਪ੍ਰਤਾਪ ਸਿੰਘ ਗੋਰਾ ਸਮੇਤ ਹੋਰਨਾਂ ਖ਼ਿਲਾਫ਼ ਸੋਨੇ ਦਾ ਕੜਾ ਅਤੇ ਪੈਸੇ ਲੈ ਜਾਣ ਦੇ ਦੋਸ਼ਾਂ ਤਹਿਤ ਨਾਜਾਇਜ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਸਰਾਸਰ ਧੱਕੇਸ਼ਾਹੀ ਕਰਦਿਆਂ ਗੁਰਦੀਪ ਸਿੰਘ ਸਿਰਸਾ ਤੇ ਹੋਰਨਾਂ ਖ਼ਿਲਾਫ਼ ਵੀ ਅਜਨਾਲਾ ਪੁਲਸ ਵਲੋਂ ਕਰਾਸ ਮੁਕੱਦਮਾ ਦਰਜ ਕੀਤਾ ਗਿਆ ਜੋ ਕਿ ਨਾ-ਬਰਦਾਸ਼ਤ ਕਰਨਯੋਗ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਗੁਰਦੀਪ ਸਿੰਘ ਸਿਰਸਾ ’ਤੇ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਮਾਮਲੇ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਕਿਹਾ ਕਿ ਜੇਕਰ ਸਰਕਾਰ ਜਾਂ ਪੁਲਸ ਪ੍ਰਸ਼ਾਸਨ ਵਲੋਂ ਕਿਸੇ ਵੀ ਕਾਂਗਰਸੀ ਵਰਕਰ ਨਾਲ ਧੱਕੇਸ਼ਾਹੀ ਕੀਤੀ ਗਈ ਤਾਂ ਉਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਇਸ ਮੌਕੇ ਕਾਂਗਰਸ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ ਅਜਨਾਲਾ, ਬਲਾਕ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ ਤੇ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਪ੍ਰਧਾਨ ਦੀਪਕ ਅਰੋੜਾ, ਦਿਲਬਾਗ ਸਿੰਘ ਰਮਦਾਸ ਐਡਵੋਕੇਟ ਬ੍ਰਿਜ ਮੋਹਨ ਔਲ਼, ਬਲਜਿੰਦਰ ਸਿੰਘ ਮਾਹਲ, ਐਡਵੋਕੇਟ ਸੁਨੀਲਪਾਲ ਸਿੰਘ, ਪ੍ਰਧਾਨ ਸਰਬਜੋਤ ਸਿੰਘ ਮਾਹਲ, ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਕਾਬਲ ਸਿੰਘ ਸ਼ਾਹਪੁਰ, ਅਨੂਪ ਸਿੰਘ ਸਿਰਸਾ, ਲਖਬੀਰ ਸਿੰਘ ਕਾਲਾ ਸਿਰਸਾ, ਰਾਜਬੀਰ ਸਿੰਘ ਮੱਧੂਸ਼ਾਂਗਾ , ਸਤਿੰਦਰਪਾਲ ਸਿੰਘ ਛੀਨਾਂ, ਜਸਕਰਨ ਸਿੰਘ ਕੋਹਰੀ, ਕੁਲਦੀਪ ਸਿੰਘ ਛੀਨਾਂ, ਅੰਮ੍ਰਿਤਪਾਲ ਸਿੰਘ ਸੈਦੂਪੁਰ, ਮਨਪ੍ਰੀਤ ਸਿੰਘ ਸਾਰੰਗਦੇਵ, ਬਲਜੀਤ ਸਿੰਘ ਸਲੇਮਪੁਰਾ, ਹਰਪਾਲ ਸਿੰਘ ਸੱਫੇਵਾਲੀਆ, ਜਗਰੂਪ ਸਿੰਘ ਰੰਧਾਵਾ, ਆੜ੍ਹਤੀ ਰਵੀ ਬੱਲ ਹਰੜ, ਵਿਨੋਦ ਅਰੋੜਾ, ਲਖਬੀਰ ਸਿੰਘ ਤੇੜਾ ਰਾਜਪੁਤਾਂ, ਸ਼ੁੱਭ ਸਿਰਸਾ, ਦਿਲਬਾਗ ਸਿੰਘ ਸਿਰਸਾ, ਜੁਗਰਾਜ ਸਿੰਘ ਰੋਖੇ, ਲਖਬੀਰ ਸਿੰਘ ਰਾਜੀਆਂ, ਤੇਜਿੰਦਰ ਸਿੰਘ ਕੁਰਾਲੀਆਂ, ਗੁਰਸ਼ਰਨ ਸਿੰਘ ਫਿਰਵਰੇ, ਨੰਬਰਦਾਰ ਕੁਲਵਿੰਦਰ ਸਿੰਘ, ਬਲਤੇਜ ਸਿੰਘ ਦਿਆਲਪੁਰਾ, ਕੁਲਵੰਤ ਸਿੰਘ ਪਸ਼ੀਆ, ਗੁਰਸ਼ਿੰਦਰ ਸਿੰਘ, ਹਰਪ੍ਰੀਤ ਸਿੰਘ ਸੈਂਸਰਾ, ਹਰਜੀਤ ਸਿੰਘ, ਜੇ.ਈ. ਗੁਰਬਚਨ ਸਿੰਘ, ਦਲਜੀਤ ਸਿੰਘ ਖੱਤਰੀ, ਗੁਰਮੀਤ ਮਿੱਠੂ ਚਮਿਆਰੀ, ਬੱਗਾ ਮਾਨ, ਮਸਤਾਨ ਸਿੰਘ, ਮਲਕੀਤ ਸਿੰਘ, ਪਰਗਟ ਸਿੰਘ, ਪਰਗਟ ਸਿੰਘ ਸਰਾਏ, ਨਰਿੰਦਰ ਸਿੰਘ ਰੋਖੇ, ਜਸਪਾਲ ਸਿੰਘ, ਜਸਪਿੰਦਰ ਸਿੰਘ ਘੋਨੇਵਾਲਾ, ਜੱਸੀ ਘੋਨੇਵਾਲਾ, ਅੰਗਰੇਜ ਸਿੰਘ, ਹਰਦੇਵ ਸਿੰਘ, ਗੁਰਨਾਮ ਸਿੰਘ, ਹਰਦਿਆਲ ਸਿੰਘ, ਤਰਸੇਮ ਸਿੰਘ, ਸਤਪਾਲ ਸਿੰਘ, ਰਾਣਾ ਗੁਰਾਲਾ, ਭੁਪਿੰਦਰ ਸਿੰਘ , ਮੁਖਤਾਰ ਸਿੰਘ, ਸ਼ਮਸ਼ੇਰ ਸਿੰਘ ਸ਼ਾਹੋਵਾਲ, ਕੁਲਵਿੰਦਰ ਸਿੰਘ, ਡਾ. ਬਿੱਟੂ, ਗੁਰਦੇਵ ਸਿੰਘ, ਮੇਜਰ ਸਿੰਘ, ਜਤਿੰਦਰ ਸਿੰਘ ਅਤੇ ਕੁਲਦੀਪ ਸਿੰਘ ਦਰੀਆ ਆਦਿ ਹਾਜ਼ਰ ਸਨ । ਉਧਰ ਧਰਨਾਂ ਸਥਾਨ ’ਤੇ ਪਹੁੰਚੇ ਐੱਸ.ਪੀ ਰਮਨਦੀਪ ਸ ਿੰਘ ਵੱਲੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਦਿਲਰਾਜ ਸਿੰਘ ਸਰਕਾਰੀਆ ਸਮੇਤ ਸਮੂਹ ਧਰਨਾਕਾਰੀਆਂ ਨੂੰ ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦਾ ਭਰੋਸਾ ਦੇਣ ਤੋਂ ਬਾਅਦ ਧਰਨਾਕਾਰੀਆਂ ਨੇ ਆਪਣਾ ਧਰਨਾ ਸਮਾਪਤ ਕੀਤਾ। ਐੱਸ.ਪੀ ਪੱਧਰ ਦੇ ਅਧਿਕਾਰੀ ਵਲੋਂ ਨਿਰਪੱਖ ਜਾਂਚ ਕੀਤੀ ਜਾਵੇਗੀ। ਐੱਸ.ਪੀ. ਰਮਨਦੀਪ ਸਿੰਘ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਪੀ. ਰਮਨਦੀਪ ਸਿੰਘ ਨੇ ਦੱਸਿਆ ਕਿ ਜਗਦੇਵ ਖੁਰਦ ਗੋਲੀਕਾਂਡ ਮਾਮਲੇ ਦੀ ਸਾਰੀ ਜਾਂਚ ਐੱਸ.ਪੀ. ਪੱਧਰ ਦੇ ਅਧਿਕਾਰੀ ਵਲੋਂ ਇਕ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਨਾਲ ਅਨਿਆਂ ਨਹੀਂ ਹੋਵੇਗਾ ਤੇ ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਡੀ.ਐੱਸ.ਪੀ ਇੰਦਰਜੀਤ ਸਿੰਘ ਅਤੇ ਐੱਸ.ਐੱਚ.ਓ. ਅਜਨਾਲਾ ਸਬ-ਇੰਸ: ਨਰਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਪੁਰਾਣੇ ਸ਼ਹਿਰ ਅੰਦਰ ਅਸੁਰੱਖਿਅਤ ਸੈਂਕੜੇ ਘਰਾਂ ’ਚ ਰਹਿੰਦੇ ਹਨ ਲੋਕ ਅਗਲੀ ਖ਼ਬਰ ਜੀ.ਐੱਸ.ਟੀ. ਰਿਫੰਡ ’ਚ ਦੇਰੀ ਹੋਣ ਕਾਰਨ ਉਦਯੋਗ ਤੇ ਵਪਾਰ ਦੀ ਸਥਿਤੀ ਵਿਗੜੀ : ਔਜਲਾ ਵੱਧ ਰਹੇ ਗੈਂਗਸਟਰਵਾਦ ਤੇ ਭ੍ਰਿਸ਼ਟਾ...
Ad Position 24