ਬੈਂਕ ਆਫ਼ ਬੜੌਦਾ ਨੇ ਗੁਰੂ ਘਰ ਦੀਆਂ ਸੇਵਾਵਾਂ ਲਈ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੇ 5 ਏ.ਸੀ.
ਅੰਮ੍ਰਿਤਸਰ, 10 ਸਤੰਬਰ (ਜੱਸ)- ਜਨਤਕ ਖੇਤਰ ਦੇ ਬੈਂਕ, ਬੈਂਕ ਆਫ਼ ਬੜੌਦਾ ਵਲੋਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਕਰਦਿਆਂ ਸ਼੍ਰੋਮਣੀ ਕਮੇਟੀ ਨੂੰ ਪੰਜ ਏ. ਸੀ.
ਅੰਮ੍ਰਿਤਸਰ, 10 ਸਤੰਬਰ (ਜੱਸ)- ਜਨਤਕ ਖੇਤਰ ਦੇ ਬੈਂਕ, ਬੈਂਕ ਆਫ਼ ਬੜੌਦਾ ਵਲੋਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਕਰਦਿਆਂ ਸ਼੍ਰੋਮਣੀ ਕਮੇਟੀ ਨੂੰ ਪੰਜ ਏ.ਸੀ. ਭੇਟ ਕੀਤੇ ਗਏ, ਜੋ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਲੋੜੀਂਦੀਆਂ ਥਾਵਾਂ ’ਤੇ ਲਗਾਏ ਜਾਣਗੇ। ਬੈਂਕ ਅਧਿਆਰੀਆਂ ਤੋਂ ਉਕਤ ਏ.ਸੀ. ਪ੍ਰਾਪਤ ਕਰਨ ਮੌਕੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਬੈਂਕ ਆਫ਼ ਬੜੌਦਾ ਵਲੋਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਬੈਂਕ ਦੇ ਪ੍ਰਬੰਧਕਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬੈਂਕ ਦੇ ਚੀਫ ਮੈਨੇਜਰ ਅਲੋਕ ਝਾਅ ਅਤੇ ਸਹਾਇਕ ਮੈਨੇਜਰ ਰੋਹਿਤ ਕੁਮਾਰ ਦਾ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਬਲਦੇਵ ਸਿੰਘ ਕਾਇਮਪੁਰ, ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ ਤੇ ਹੋਰਨਾਂ ਅਧਿਕਾਰੀਆਂ ਵਲੋਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਗੁਰਮੀਤ ਸਿੰਘ ਮੁਕਤਸਰੀ, ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਚੀਫ ਅਕਾਊਂਟੈਂਟ ਸੁਖਜਿੰਦਰ ਸਿੰਘ, ਚੀਫ-85 ਲਖਬੀਰ ਸਿੰਘ, ਇੰਚਾਰਜ ਬ੍ਰਿਜਪਾਲ ਸਿੰਘ ਤੇ ਮਿਲਖਾ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਕਰਮਚਾਰੀ ਤੇ ਬੈਂਕ ਅਧਿਕਾਰੀ ਹਾਜਰ ਸਨ।