ਦਿਸ਼ਾ ਕਮੇਟੀ ਦੀ ਮੀਟਿੰਗ ’ਚ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਦੀ ਵਿਸਥਾਰਿਤ ਸਮੀਖਿਆ
ਸ਼ਹਿਰ ਦੀ ਸਫਾਈ, ਮਿਲਾਵਟੀ ਖਾਧ ਪਦਾਰਥਾਂ, ਆਵਾਜਾਈ, ਨਾਜਾਇਜ਼ ਕਬਜ਼ੇ ਤੇ ਵਿਕਾਸ ਦੇ ਮੁੱਦੇ ਰਹੇ ਭਾਰੂ
ਅੰਮ੍ਰਿਤਸਰ, 10 ਸਤੰਬਰ (ਰੇਸ਼ਮ ਸਿੰਘ)- ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਸਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਸ਼ਾ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।
ਅੰਮ੍ਰਿਤਸਰ, 10 ਸਤੰਬਰ (ਰੇਸ਼ਮ ਸਿੰਘ)- ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਸਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਸ਼ਾ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਔਜਲਾ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਸੈਲਾਨੀ ਪਹੁੰਚਦੇ ਹਨ । ਇਸ ਲਈ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਝੁੱਗੀਆਂ-ਝੌਂਪੜੀਆਂ ਦੀ ਆੜ ਵਿਚ ਕੀਤੇ ਗਏ ਨਾਜਾਇਜ਼ ਕਬਜ਼ਿਆਂ ਦੀ ਪਛਾਣ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਵੀ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਲੋਕ ਸਭਾ ਮੈਂਬਰ ਸ: ਔਜਲਾ ਨੇ ਮਿਲਾਵਟੀ ਦੁੱਧ, ਪਨੀਰ, ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀ ਵਿਕਰੀ ’ਤੇ ਚਿੰਤਾ ਪ੍ਰਗਟ ਕਰਦਿਆਂ ਸਿਹਤ ਵਿਭਾਗ ਅਤੇ ਫੂਡ ਸੇਫਟੀ ਅਧਿਕਾਰੀਆਂ ਨੂੰ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਅਤੇ ਸੈਂਪਲਿੰਗ ਵਿਚ ਤੇਜ਼ੀ ਲਿਆਉਣ ਲਈ ਕਿਹਾ। ਇਸ ਮੀਟਿੰਗ ਦੌਰਾਨ ਟ੍ਰੈਫਿਕ ਵਿਵਸਥਾ ਅਤੇ ਸੜਕ ਸੁਰੱਖਿਆ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ: ਔਜਲਾ ਨੇ ਪੁਲਿਸ ਅਧਿਕਾਰੀਆਂ ਨੂੰ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ੳਨ੍ਹਾਂ ਇਸੇ ਤਰ੍ਹਾਂ ਨਿਊ ਅੰਮ੍ਰਿਤਸਰ, ਵੱਲਾ ਬਾਈਪਾਸ ਪੁਲ ਸਮੇਤ ਸ਼ਹਿਰ ਅਤੇ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ। ਇਸ ਮੀਟਿੰਗ ਵਿਚ ਤੁੰਗ ਢਾਬ ਡਰੇਨ, ਕੂੜਾ ਪ੍ਰਬੰਧਨ, ਨਾਜਾਇਜ਼ ਕਬਜ਼ੇ, ਟ੍ਰੈਫਿਕ ਜਾਮ, ਫਤਿਹਗੜ੍ਹ ਚੂੜੀਆਂ ਰੋਡ, ਮਜੀਠਾ ਰੋਡ, ਲੋਹਾਰਕਾ ਰੋਡ, ਰਿੰਗ ਰੋਡ, ਐਲੀਵੇਟਿਡ ਰੋਡ, ਨੈਸ਼ਨਲ ਹਾਈਵੇ ਪ੍ਰੋਜੈਕਟਾਂ ਅਤੇ ਹੜ੍ਹ ਰੋਕੂ ਪ੍ਰਬੰਧਾਂ ਸਮੇਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ‘ਤੇ ਵੀ ਵਿਚਾਰ ਕੀਤਾ ਗਿਆ। ਅੰਤ ’ਚ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸ: ਔਜਲਾ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੱਲਵੀ ਮਿਸ਼ਰਾ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਜੈ ਇੰਦਰ ਸਿੰਘ, ਐੱਸ.ਡੀ.ਐੱਮ. ਸ੍ਰੀ ਗੁਰਮੰਦਰ ਸਿੰਘ, ਐੱਸ.ਡੀ.ਐੱਮ. ਲੋਪੋਕੇ ਮਨਮੀਤ ਸਿੰਘ, ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਆਦਿ ਹਾਜ਼ਰ ਸਨ।