11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵੋਟਰ ਰਜਿਸਟ੍ਰੇਸ਼ਨ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕਰ ਰਹੇ ਭਾਜਪਾ ਅਤੇ ਰਾਘਵ ਚੱਢਾ : ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਘਵ ਚੱਢਾ ਦੀ ਵੋਟਰ ਸੂਚੀ ’ਚੋਂ ਨਾਂ ਕੱਟੇ ਜਾਣ ਦੇ ਮੁੱਦੇ ’ਤੇ ਪੰਜਾਬ ਅਤੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਲਈ ਭਾਜਪਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਤਿੱਖੀ ਆਲੋਚਨਾ ਕੀਤੀ। ਧਾਲੀਵਾਲ ਨੇ ਕਿਹਾ ਕਿ ‘ਆਪ’ ਵਲੋਂ ਰਾਘਵ ਚੱਢਾ ਦੀ ਵੋਟਰ ਰਜਿਸਟ੍ਰੇਸ਼ਨ ਸੰਬੰਧੀ ਚੋਣ ਕਮਿਸ਼ਨ ਤੋਂ ਜਾਣਕਾਰੀ ਮੰਗਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਵੋਟਰ ਰਜਿਸਟ੍ਰੇਸ਼ਨ ਰਜਿੰਦਰ ਨਗਰ, ਦਿੱਲੀ ਵਿਖੇ ਮੁਕੰਮਲ ਹੋ ਚੁੱਕੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅੰਮ੍ਰਿਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਘਵ ਚੱਢਾ ਦੀ ਵੋਟਰ ਸੂਚੀ ’ਚੋਂ ਨਾਂ ਕੱਟੇ ਜਾਣ ਦੇ ਮੁੱਦੇ ’ਤੇ ਪੰਜਾਬ ਅਤੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਲਈ ਭਾਜਪਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਤਿੱਖੀ ਆਲੋਚਨਾ ਕੀਤੀ। ਧਾਲੀਵਾਲ ਨੇ ਕਿਹਾ ਕਿ ‘ਆਪ’ ਵਲੋਂ ਰਾਘਵ ਚੱਢਾ ਦੀ ਵੋਟਰ ਰਜਿਸਟ੍ਰੇਸ਼ਨ ਸੰਬੰਧੀ ਚੋਣ ਕਮਿਸ਼ਨ ਤੋਂ ਜਾਣਕਾਰੀ ਮੰਗਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਵੋਟਰ ਰਜਿਸਟ੍ਰੇਸ਼ਨ ਰਜਿੰਦਰ ਨਗਰ, ਦਿੱਲੀ ਵਿਖੇ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਰਜਿਸਟ੍ਰੇਸ਼ਨ ਇੰਨੀ ਤੇਜ਼ੀ ਨਾਲ ਕਿਵੇਂ ਹੋ ਸਕਦੀ ਹੈ ਜਦੋਂ ਕਿ ਆਮ ਨਾਗਰਿਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਤੋਂ ਬਾਅਦ ਵੀ ਹਫ਼ਤਿਆਂ ਜਾਂ ਮਹੀਨਿਆਂ ਤੱਕ ਇੰਤਜ਼ਾਰ ਕਰਨਾ ਪੈਂਦਾ ਹੈ। ਧਾਲੀਵਾਲ ਨੇ ਕਿਹਾ ਕਿ ‘ਆਪ’ ਨੇ ਨਾ ਤਾਂ ਕਿਸੇ ਦੀ ਵੋਟ ਕੱਟਣ ਲਈ ਕਿਹਾ ਹੈ ਅਤੇ ਨਾ ਹੀ ਕੋਈ ਗੈਰ-ਕਾਨੂੰਨੀ ਵੋਟ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਚੋਣ ਕਮਿਸ਼ਨ ਨੂੰ ਪੂਰੇ ਤੱਥ ਲੋਕਾਂ ਦੇ ਸਾਹਮਣੇ ਰੱਖਣੇ ਚਾਹੀਦੇ ਹਨ, ਜੇਕਰ ਇਸ ਮਾਮਲੇ ’ਚ ਵੋਟਰ ਰਜਿਸਟ੍ਰੇਸ਼ਨ ਇੰਨੀ ਜਲਦੀ ਹੋ ਸਕਦੀ ਹੈ, ਤਾਂ ਆਮ ਨਾਗਰਿਕ ਵੀ ਇਹ ਜਾਣਨ ਦੇ ਹੱਕਦਾਰ ਹਨ ਕਿ ਉਨ੍ਹਾਂ ਨੂੰ ਉਸੇ ਪ੍ਰਕਿਰਿਆ ਲਈ ਦਫ਼ਤਰਾਂ ਦੇ ਚੱਕਰ ਕਿਉਂ ਕੱਟਣੇ ਪੈਂਦੇ ਹਨ । ਧਾਲੀਵਾਲ ਨੇ ਕਿਹਾ ਕਿ ‘ਆਪ’ ਪੰਜਾਬ ਨੂੰ ਬਦਨਾਮ ਕਰਨ ਦੀ ਹਰ ਕੋਸ਼ਿਸ਼ ਨੂੰ ਬੇਨਕਾਬ ਕਰਦੀ ਰਹੇਗੀ ਅਤੇ ਸੱਚੇ ਤੱਥ ਲੋਕਾਂ ਦੇ ਸਾਹਮਣੇ ਰੱਖੇਗੀ।
Ad Position 22
No active advertisement
ਪਿਛਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ 8ਵੀਂ ਬਰਸੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਕੱਲ੍ਹ ਤੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਭਲਾਈ ਸਕੀਮਾਂ ਲਈ ਲਗਣਗੇ 15 ਵਿਸ਼ੇਸ਼ ਕੈਂਪ – ਡੀ. ਸੀ.
Ad Position 24