11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਾਈਬਰ ਠੱਗਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਚ ਆਨਲਾਈਨ ਕਮਰੇ ਬੁੱਕ ਕਰਨ ਦੇ ਨਾਂਅ ’ਤੇ ਠੱਗੀਆਂ ਦਾ ਸਿਲਸਿਲਾ ਜਾਰੀ

ਅੰਮ੍ਰਿਤਸਰ, 10 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਦੀਆਂ ਯਾਤਰੀ ਸਰਾਵਾਂ ਤੇ ਨਿਵਾਸਾਂ ਵਿਚ ਆਨਲਾਈਨ ਕਮਰੇ ਬੁੱਕ ਕਰਨ ਦੇ ਨਾਂਅ ’ਤੇ ਸਾਈਬਰ ਠੱਗਾਂ ਵਲੋਂ ਨਕਲੀ ਵੈੱਬਸਾਈਟਾਂ ਬਣਾ ਕੇ ਸ਼ਰਧਾਲੂਆਂ ਨਾਲ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਠੱਗੀਆਂ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ, ਪਰ ਸ਼੍ਰੋਮਣੀ ਕਮੇਟੀ ਵਲੋਂ ਇਸ ਸੰਬੰਧੀ ਪੁਲਿਸ ਪ੍ਰਸ਼ਾਸਨ ਨੂੰ ਕਈ ਵਾਰ ਦਿੱਤੀਆਂ ਸ਼ਿਕਾਇਤਾਂ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਸਾਈਬਰ ਠੱਗ ਵਿਰੁੱਧ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ । ਇਹ ਪ੍ਰਗਟਾਵਾ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਦੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਸ਼੍ਰੋਮਣੀ ਕਮੇਟੀ ਦੇ ਮੈਨੇਜਰ (ਸਰਾਵਾਂ) ਗੁਰਪ੍ਰੀਤ ਸਿੰਘ। 11-09-2026
ਅੰਮ੍ਰਿਤਸਰ, 10 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਦੀਆਂ ਯਾਤਰੀ ਸਰਾਵਾਂ ਤੇ ਨਿਵਾਸਾਂ ਵਿਚ ਆਨਲਾਈਨ ਕਮਰੇ ਬੁੱਕ ਕਰਨ ਦੇ ਨਾਂਅ ’ਤੇ ਸਾਈਬਰ ਠੱਗਾਂ ਵਲੋਂ ਨਕਲੀ ਵੈੱਬਸਾਈਟਾਂ ਬਣਾ ਕੇ ਸ਼ਰਧਾਲੂਆਂ ਨਾਲ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਠੱਗੀਆਂ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ, ਪਰ ਸ਼੍ਰੋਮਣੀ ਕਮੇਟੀ ਵਲੋਂ ਇਸ ਸੰਬੰਧੀ ਪੁਲਿਸ ਪ੍ਰਸ਼ਾਸਨ ਨੂੰ ਕਈ ਵਾਰ ਦਿੱਤੀਆਂ ਸ਼ਿਕਾਇਤਾਂ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਸਾਈਬਰ ਠੱਗ ਵਿਰੁੱਧ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ । ਇਹ ਪ੍ਰਗਟਾਵਾ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਦੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੌਸਰਬਾਜ ਸਾਈਬਰ ਠੱਗਾਂ ਵਲੋਂ ਸ੍ਰੀ ਦਰਬਾਰ ਸਾਹਿਬ ਤੇ ਸਰਾਵਾਂ ਦੇ ਨਾਂਅ ’ਤੇ ਰਲਦੀਆਂ ਮਿਲਦੀਆਂ ਜਾਅਲੀ ਵੈੱਬਸਾਈਟਾਂ ਬਣਾ ਕੇ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸਰਾਵਾਂ ਵਿਚ ਆਨਲਾਈਨ ਕਮਰੇ ਬੁੱਕ ਕਰਨ ਦੇ ਨਾਮ ’ਤੇ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਠੱਗੀ ਦੇ ਅਨੇਕਾਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਈ ਵਾਰ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ, ਪਰ ਅਜੇ ਤੱਕ ਕਿਸੇ ਵੀ ਸਾਈਬਰ ਠੱਗ ਦੋਸ਼ੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਠੱਗੀਆਂ ਦਾ ਇਹ ਸਿਲਸਿਲਾ ਬਾਦਸਤੂਰ ਜਾਰੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸ਼੍ਰੋਮਣੀ ਕਮੇਟੀ ਦਾ ਇਕ ਵਫਦ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਕਾਨੂੰਨੀ ਕਾਰਵਾਈ ਕਰਵਾਉਣ ਦੀ ਮੰਗ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਹੋਏ ਉਲੰਪਿਕ ਪੂਰਬੀ ਏਸ਼ੀਆ ਬੌਲਿੰਗ ਮੁਕਾਬਲੇ ’ਚ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਸਬ-ਡਵੀਜ਼ਨ ਰਾਜਾਸਾਂਸੀ ਦੀ ਪੁਲਿਸ ਵਲੋਂ ਤਿੰਨ ਵਿਦੇਸ਼ੀ ਪਿਸਤੌਲਾਂ, ਮੈਗਜ਼ੀਨਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਦੋ ਨੌਜਵਾਨ ਕਾ...
Ad Position 24