ਗੁਰਦੁਆਰਾ ਮਲ੍ਹਾ ਸਾਹਿਬ ਮੀਰਾਂਕੋਟ ਵਿਖੇ ਸਾਲਾਨਾ 2 ਰੋਜ਼ਾ ਸ਼ਹੀਦੀ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ
ਅਜਨਾਲਾ/ਰਾਜਾਸਾਂਸੀ 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਾਪੀ ਮੱਸੇ ਰੰਘੜ ਨੂੰ ਸੋਧਾ ਲਗਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਮਹਿਤਾਬ ਸਿੰਘ ਭੰਗੂ ਮੀਰਾਂਕੋਟ, ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ, ਚੌਧਰੀ ਬਾਬਾ ਨੱਥਾ ਖਹਿਰਾ ਅਤੇ ਹੋਰ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਮਲ੍ਹਾ ਸਾਹਿਬ ਮੀਰਾਂਕੋਟ ਵਿਖੇ 2 ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਕੀਤੀ ਗਈ ਲੜੀ ਦੇ ਭੋਗ ਪਾਉਣ ਉਪਰੰਤ ਖੁੱਲ੍ਹੇ ਦੀਵਾਨ ਹਾਲ ਵਿਚ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ।
ਗ
ਗੁਰਦੁਆਰਾ ਮਲ੍ਹਾ ਸਾਹਿਬ ਵਿਖੇ ਕਰਵਾਏ 2 ਰੋਜ਼ਾ ਸ਼ਹੀਦੀ ਜੋੜ ਮੇਲੇ ਦੌਰਾਨ ਵੱਖ-ਵੱਖ ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਸੂਰਬੀਰ ਯੋਧਿਆਂ ਦੀਆਂ ਵਾਰਾਂ ਸੁਣਾਂ ਕੇ ਨਿਹਾਲ ਕਰਦੇ ਹੋਏ। ਤਸਵੀਰਾਂ: ਗੁਰਪ੍ਰੀਤ ਸਿੰਘ ਢਿੱਲੋਂ
11-09-2026
ਅਜਨਾਲਾ/ਰਾਜਾਸਾਂਸੀ 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਾਪੀ ਮੱਸੇ ਰੰਘੜ ਨੂੰ ਸੋਧਾ ਲਗਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਮਹਿਤਾਬ ਸਿੰਘ ਭੰਗੂ ਮੀਰਾਂਕੋਟ, ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ, ਚੌਧਰੀ ਬਾਬਾ ਨੱਥਾ ਖਹਿਰਾ ਅਤੇ ਹੋਰ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਮਲ੍ਹਾ ਸਾਹਿਬ ਮੀਰਾਂਕੋਟ ਵਿਖੇ 2 ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਕੀਤੀ ਗਈ ਲੜੀ ਦੇ ਭੋਗ ਪਾਉਣ ਉਪਰੰਤ ਖੁੱਲ੍ਹੇ ਦੀਵਾਨ ਹਾਲ ਵਿਚ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ। ਸਮਾਗਮ ਦੇ ਪਹਿਲੇ ਦਿਨ ਭਾਈ ਸ਼ਮਸ਼ੇਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਮਲ੍ਹਾ ਸਾਹਿਬ, ਕਥਾਵਾਚਕ ਗਿਆਨੀ ਸੰਤੋਖ ਸਿੰਘ ਸੁਰਸਿੰਘ ਵਾਲੇ, ਢਾਡੀ ਗਿਆਨੀ ਗੁਰਭੇਜ ਸਿੰਘ ਜੌਹਲ, ਕਵੀਸ਼ਰ ਗਿਆਨੀ ਜੋਗਾ ਸਿੰਘ ਭਾਗੋਵਾਲ, ਢਾਡੀ ਗਿਆਨੀ ਸਰੂਪ ਸਿੰਘ ਕਡਿਆਣਾ, ਕਵੀਸ਼ਰ ਗਿਆਨੀ ਸਤਨਾਮ ਸਿੰਘ ਬੱਲੋਵਾਲੀਆ ਅਤੇ ਦੂਸਰੇ ਦਿਨ ਭਾਈ ਅਮਰ ਸਿੰਘ ਮੀਰਾਂਕੋਟ ਦੇ ਬੱਚਿਆਂ ਦੇ ਕੀਰਤਨੀ ਜਥਾ, ਕਵੀਸ਼ਰ ਭਾਈ ਕਸ਼ਮੀਰ ਸਿੰਘ ਰਡਾਲਾ, ਢਾਡੀ ਗਿਆਨੀ ਸੁਖਦੇਵ ਸਿੰਘ ਬੂਹ, ਕਵੀਸ਼ਰ ਗਿਆਨੀ ਭਗਤ ਸਿੰਘ ਗੁਰਦਾਸਪੁਰ, ਢਾਡੀ ਗਿਆਨੀ ਗੁਰਵਿੰਦਰ ਸਿੰਘ, ਕਵੀਸ਼ਰ ਭਾਈ ਸੰਦੀਪ ਸਿੰਘ ਮਹਿਮਾ ਅਤੇ ਭਾਈ ਸ਼ਮਸ਼ੇਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਲ੍ਹਾ ਸਾਹਿਬ ਨੇ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਨਾਲ ਸਬੰਧ ਿਤ ਪ੍ਰਸੰਗਾਂ ਰਾਹੀਂ ਸੰਗਤਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਗੁਰਸਿੱਖੀ ਦੇ ਸਿਧਾਂਤਾਂ ਨਾਲ ਜੋੜਿਆ। ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਆਏ ਜਥਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਅਜੇਪਾਲ ਸਿੰਘ ਮੀਰਾਂਕੋਟ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕੌਂਸਲਰ ਬਲਜਿੰਦਰ ਸਿੰਘ ਬਿੱਲਾ ਤੋਂ ਇਲਾਵਾ ਕਮੇਟੀ ਮੈਂਬਰ ਕੇਵਲ ਸਿੰਘ ਹੇਰ, ਲਖਵਿੰਦਰ ਸਿੰਘ ਭੰਗੂ, ਬਲਗੇਰ ਸਿੰਘ ਭੰਗੂ, ਗੁਰਮੁਖ ਸਿੰਘ ਮੀਰਾਂਕੋਟ, ਸੁਖਜਿੰਦਰ ਸਿੰਘ ਢਿੱਲੋਂ, ਡਾ. ਗੁਰਨਾਮ ਸਿੰਘ, ਟਹਿਲ ਸਿੰਘ, ਦਵਿੰਦਰ ਸਿੰਘ ਹੇਰ, ਪਲਵਿੰਦਰ ਸਿੰਘ ਮੰਗਾ ਅਤੇ ਗੁਰਮੀਤ ਸਿੰਘ ਭੰਗੂ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਗਵੰਤ ਸਿੰਘ ਮੀਰਾਂਕੋਟ, ਸਰਪੰਚ ਕੁਲਦੀਪ ਸਿੰਘ ਭੰਗੂ, ਇੰਸ: ਸਾਹਿਬ ਸਿੰਘ ਔਲਖ, ਰਿੰਪਲ ਭੰਗੂ, ਸਰਪੰਚ ਜਸਪਾਲ ਸਿੰਘ, ਸਰਪੰਚ ਬਲਗੇਰ ਸਿੰਘ ਬੋਪਾਰਾਏ, ਹੀਰਾਪਾਲ ਸਿੰਘ, ਐਡਵੋਕੇਟ ਸ਼ਿਸ਼ਪਾਲ ਸਿੰਘ ਮੀਰਾਂਕੋਟ, ਰਘਬੀਰ ਸਿੰਘ, ਸਤਨਾਮ ਸਿੰਘ ਸੋਨੀ ਭੰਗੂ, ਵੈਦ ਸਵਿੰਦਰ ਸਿੰਘ ਅਤੇ ਵੈਦ ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।