‘ ਆਪ’ ਦੇ ਹਲਕਾ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨਾਲ ਮੁਲਾਕਾਤ
ਅੰਮ੍ਰਿਤਸਰ, 11 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਦੇ ਹਲਕਾ ਕੇਂਦਰੀ ਤੋਂ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਪੁਲਿਸ ਦੇ ਆਈ. ਜੀ.
ਅੰਮ੍ਰਿਤਸਰ, 11 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਦੇ ਹਲਕਾ ਕੇਂਦਰੀ ਤੋਂ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਪੁਲਿਸ ਦੇ ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ। ਇਸ ਬੈਠਕ ਦੌਰਾਨ ਇਲਾਕੇ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਲੋਕਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਮੁਸ਼ਕਿਲਾਂ ਸੰਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨਾਲ ਹਲਕੇ ਦੇ ਵੱਖ-ਵੱਖ ਜਨਤਕ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਨੇ ਸਰਹੱਦੀ ਖੇਤਰ ਅਤੇ ਹਲਕਾ ਕੇਂਦਰੀ ਅੰਦਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ, ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਤੇਜ਼ ਕਰਨ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਰੱਖੀ। ਆਹਲੂਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸੁਰੱਖਿਅਤ ਅਤੇ ਭ੍ਰਿਸ਼ਟਾਚਾਰ ਮੁਕਤ ਮਾਹੌਲ ਦੇਣ ਲਈ ਵਚਨਬੱਧ ਹੈ।ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਪਾਰਟੀ ਆਗੂ ਵਲੋਂ ਮਿਲੇ ਸੁਝਾਵਾਂ ਨੂੰ ਬਹੁਤ ਹੀ ਸਕਾਰਾਤਮਕ ਤਰੀਕੇ ਨਾਲ ਸੁਣਿਆ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੁਲਿਸ ਪ੍ਰਸ਼ਾਸਨ ਜਨਤਾ ਦੀ ਸੁਰੱਖਿਆ ਲਈ ਹਰ ਵੇਲੇ ਮੁਸਤੈਦ ਹੈ ਅਤੇ ਹਲਕੇ ਅੰਦਰ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ ਤਾਂ ਜੋ ਪੁਲਿਸ ਅਤੇ ਜਨਤਾ ਵਿਚਾਲੇ ਤਾਲਮੇਲ ਹੋਰ ਬਿਹਤਰ ਹੋ ਸਕੇ।ਇਸ ਮੌਕੇ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ।