13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵੱਲਾ ਫਲਾਈਓਵਰ ਦੇ ਰੁਕੇ ਨਿਰਮਾਣ ਕਾਰਜਾਂ ਨੂੰ ਲੈ ਕੇ ਕਿਸਾਨ ਆਗੂਆਂ ਵਲੋਂ ਡਾਇਰੈਕਟਰ ਨਾਲ ਮੀਟਿੰਗ

ਵੇਰਕਾ, 12 ਸਤੰਬਰ (ਲਖਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਵੱਲਾ ਫਲਾਈਓਵਰ ਦੇ ਲੰਮੇ ਸਮੇਂ ਤੋਂ ਰੁਕੇ ਹੋਏ ਨਿਰਮਾਣ ਕਾਰਜਾਂ ਨੂੰ ਮੁੜ ਸ਼ੁਰੂ ਕਰਵਾਉਣ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਅਨਿਲ ਨਿਰਵਾਲ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਬਲਾਕ ਵੇਰਕਾ ਦੇ ਪ੍ਰਧਾਨ ਰਵਿੰਦਰਬੀਰ ਸਿੰਘ ਨੇ ਕਿਹਾ ਕਿ ਉਕਤ ਫਲਾਈਓਵਰ ਦਾ ਕੰਮ ਅਧੂਰਾ ਪਿਆ ਹੋਣ ਕਰਕੇ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਵੇਰਕਾ, 12 ਸਤੰਬਰ (ਲਖਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਵੱਲਾ ਫਲਾਈਓਵਰ ਦੇ ਲੰਮੇ ਸਮੇਂ ਤੋਂ ਰੁਕੇ ਹੋਏ ਨਿਰਮਾਣ ਕਾਰਜਾਂ ਨੂੰ ਮੁੜ ਸ਼ੁਰੂ ਕਰਵਾਉਣ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਅਨਿਲ ਨਿਰਵਾਲ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਬਲਾਕ ਵੇਰਕਾ ਦੇ ਪ੍ਰਧਾਨ ਰਵਿੰਦਰਬੀਰ ਸਿੰਘ ਨੇ ਕਿਹਾ ਕਿ ਉਕਤ ਫਲਾਈਓਵਰ ਦਾ ਕੰਮ ਅਧੂਰਾ ਪਿਆ ਹੋਣ ਕਰਕੇ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਜਥੇਬੰਦੀ ਵਲੋਂ ਪਹਿਲਾਂ ਵੀ ਕਈ ਵਾਰ ਧਰਨੇ-ਮੁਜ਼ਾਹਰੇ ਕੀਤੇ ਜਾ ਚੁੱਕੇ ਹਨ। ਹਰ ਵਾਰ ਪ੍ਰਸ਼ਾਸਨ ਅਤੇ ਹਾਈਵੇਅ ਅਥਾਰਟੀ ਦੇ ਪ੍ਰੋਜੈਕਟ ਡਾਇਰੈਕਟਰ ਵਲੋਂ ਕੰਮ ਜਲਦ ਸ਼ੁਰੂ ਕਰਵਾਉਣ ਦਾ ਭਰੋਸਾ ਤਾਂ ਦਿੱਤਾ ਜਾਂਦਾ ਹੈ ਪਰ ਜ਼ਮੀਨੀ ਪੱਧਰ ’ਤੇ ਕੋਈ ਕਾਰਵਾਈ ਨਹੀਂ ਹੁੰਦੀ। ਜਦਕਿ ਇਸ ਮੀਟਿੰਗ ਵਿਚ ਵੀ ਸੰਬੰਧਿਤ ਅਧਿਕਾਰੀ ਵਲੋਂ ਫਲਾਈਓਵਰ ਦਾ ਕੰਮ ਜਲਦ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਕਿਸਾਨ ਆਗੂ ਰਵਿੰਦਰਬੀਰ ਸਿੰਘ ਨੇ ਚੇਤਾਵਨੀ ਭਰੇ ਲਹਿਜੇ ਵਿਚ ਆਖਿਆ ਕਿ ਜੇਕਰ ਹਾਈਵੇਅ ਅਥਾਰਟੀ ਨੇ ਫਲਾਈਓਵਰ ਦਾ ਨਿਰਮਾਣ ਕਾਰਜ ਤੁਰੰਤ ਸ਼ੁਰੂ ਨਾ ਕੀਤਾ, ਤਾਂ ਜਥੇਬੰਦੀ ਤਿੱਖਾ ਸੰਘਰਸ਼ ਉਲੀਕਣ ਲਈ ਮਜਬੂਰ ਹੋਵੇਗੀ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਉੱਡਣ ਦਸਤੇ ਵਲੋਂ ਖਾਦ, ਬੀਜ ਅਤੇ ਦਵਾਈਆਂ ਦੇ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਜ਼ਿਲ੍ਹੇ ’ ਚ ਰਾਸ਼ਟਰੀ ਲੋਕ ਅਦਾਲਤ ਰਾਹੀਂ ਕੀਤਾ ਵੱਡੀ ਗਿਣਤੀ ਮਾਮਲਿਆਂ ਦਾ ਨਿਪਟਾਰਾ ਅਗਲੀ ਲੋਕ ਅਦਾਲਤ 12 ਦਸੰਬਰ ਨੂੰ
Ad Position 24