ਜ਼ਿਲ੍ਹਾ ਪੱਧਰੀ ਉੱਡਣ ਦਸਤੇ ਵਲੋਂ ਖਾਦ, ਬੀਜ ਅਤੇ ਦਵਾਈਆਂ ਦੇ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪੱਧਰ ’ਤੇ ਗਠਿਤ ਉੱਡਣ ਦਸਤੇ ਵਲੋਂ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਇਨਪੁੱਟਸ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਅੰਦਰ ਵੱਖ-ਵੱਖ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਅਧਿਕਾਰੀਆਂ ਵਲੋਂ ਡੀਲਰਾਂ ਦੇ ਲਾਇਸੈਂਸ, ਸਟਾਕ ਰਜਿਸਟਰ, ਵਿਕਰੀ ਰਿਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ।
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪੱਧਰ ’ਤੇ ਗਠਿਤ ਉੱਡਣ ਦਸਤੇ ਵਲੋਂ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਇਨਪੁੱਟਸ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਅੰਦਰ ਵੱਖ-ਵੱਖ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਅਧਿਕਾਰੀਆਂ ਵਲੋਂ ਡੀਲਰਾਂ ਦੇ ਲਾਇਸੈਂਸ, ਸਟਾਕ ਰਜਿਸਟਰ, ਵਿਕਰੀ ਰਿਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਦੁਕਾਨਾਂ ਵਿਚ ਉਪਲਬੱਧ ਬੀਜ, ਖਾਦ ਅਤੇ ਕੀਟਨਾਸ਼ਕਾਂ ਦੇ ਸਟਾਕ ਅਤੇ ਉਨ੍ਹਾਂ ਦੀ ਵਿਕਰੀ ਸੰਬੰਧੀ ਰਿਕਾਰਡ ਦੀ ਵੀ ਪੜਤਾਲ ਕੀਤੀ ਗਈ। ਅਧਿਕਾਰੀਆਂ ਵਲੋਂ ਸਮੂਹ ਡੀਲਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਕਿਸਾਨਾਂ ਨੂੰ ਸਿਰਫ਼ ਅਧਿਕਾਰਤ, ਮਿਆਰੀ ਅਤੇ ਮਨਜ਼ੂਰਸ਼ੁਦਾ ਖੇਤੀਬਾੜੀ ਸਮੱਗਰੀ ਹੀ ਮੁਹੱਈਆ ਕਰਵਾਉਣ।ਹਰ ਵਿਕਰੀ ਦਾ ਪੱਕਾ ਬਿੱਲ ਜਾਰੀ ਕਰਨ ਅਤੇ ਕਿਸਾਨਾਂ ਨੂੰ ਖਰੀਦੀ ਗਈ ਸਮੱਗਰੀ ਸੰਬੰਧੀ ਲੋੜੀਂਦੀ ਜਾਣਕਾਰੀ ਦੇਣ ਲਈ ਵੀ ਕਿਹਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਤਹਿਤ ਖੇਤੀਬਾੜੀ ਵਿਭਾਗ ਵਲੋਂ ਭਵਿੱਖ ਵਿਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ, ਤਾਂ ਜੋ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਖੇਤੀਬਾੜੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਬਲਵਿੰਦਰ ਸਿੰਘ ਛੀਨਾ, ਖੇਤੀਬਾੜੀ ਅਫ਼ਸਰ, ਚੋਗਾਵਾਂ, ਹਰਭਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਮਜੀਠਾ, ਗੁਰਬਾਜ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਵੇਰਕਾ, ਗੁਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਵੇਰਕਾ ਅਤੇ ਮਨਜੀਤ ਸਿੰਘ, ਖੇਤੀਬਾੜੀ ਉਪ ਨਿਰੀਖਕ (ਪੀ.ਪੀ.) ਵੀ ਹਾਜ਼ਰ ਸਨ।