13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕਰਮਜੀਤ ਸਿੰਘ ਰਿੰਟੂ ਵਲੋਂ ਹਾਊਸਿੰਗ ਬੋਰਡ ਕਾਲੋਨੀ ਦੇ ਵਿਕਾਸ ਕਾਰਜ ਦਾ ਉਦਘਾਟਨ

ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਰਣਜੀਤ ਐਵੀਨਿਊ ਸੈਕਟਰ 3 ’ਤੇ ਪ੍ਰੀਮਿਕਸ ਸੜਕਾਂ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ, ਜਿਸ ਨਾਲ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ। ਰਿੰਟੂ ਨੇ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਵਿਚ ਸੜਕਾਂ ਦੀ ਮਾੜੀ ਹਾਲਤ ਕਾਰਨ ਵਸਨੀਕਾਂ ਅਤੇ ਪੈਦਲ ਚੱਲਣ ਵਾਲਿਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਰਣਜੀਤ ਐਵੀਨਿਊ ਸੈਕਟਰ 3 ’ਤੇ ਪ੍ਰੀਮਿਕਸ ਸੜਕਾਂ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ, ਜਿਸ ਨਾਲ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ।ਰਿੰਟੂ ਨੇ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਵਿਚ ਸੜਕਾਂ ਦੀ ਮਾੜੀ ਹਾਲਤ ਕਾਰਨ ਵਸਨੀਕਾਂ ਅਤੇ ਪੈਦਲ ਚੱਲਣ ਵਾਲਿਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਆਵਾਜਾਈ ਵਿਚ ਰਾਹਤ ਮਿਲੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਵਿਚ ਪ੍ਰੀਮਿਕਸ ਸੜਕਾਂ ਦਾ ਕੰਮ ਨਿਰਵਿਘਨ ਜਾਰੀ ਰਹੇਗਾ । ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਰਣਜੀਤ ਐਵੀਨਿਊ ਖੇਤਰ ਵਿਚ ਸੁਧਾਰ ਕੀਤਾ ਜਾ ਰਿਹਾ ਹੈ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ ‘ਤੇ ਹੱਲ ਕਰਨਾ ਅਤੇ ਹਰ ਲੋੜਵੰਦ ਵਿਅਕਤੀ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਸੜਕ ਨਿਰਮਾਣ ਸ਼ੁਰੂ ਕਰਨ ਲਈ ਕਰਮਜੀਤ ਸਿੰਘ ਰਿੰਟੂ ਦਾ ਧੰਨਵਾਦ ਕੀਤਾ । ਇਸ ਮੌਕੇ ਰਾਜ ਪ੍ਰਤਾਪ ਸਿੰਘ, ਕਰਨ ਰਾਜਪਾਲ, ਜੀਐਸ ਪੰਨੂ, ਜਗਜੀਤ ਸਿੰਘ, ਬਲਦੇਵ ਸਿੰਘ ਸੰਧੂ, ਰਵੀ ਕੁਮਾਰ, ਗੁਰਦੇਵ ਸਿੰਘ ਜੌਹਲ, ਮੰਗਲ ਸਿੰਘ ਅਤੇ ਸਥਾਨਕ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਵਰਸਿਟੀ ਵਲੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਆਪਸ਼ਨਲ ਵਿਸ਼ਾ ਬਣਾਉਣਾ ਗੰਭੀਰ ਸਾਜਿਸ਼ : ਹਵਾਰਾ ਕਮੇਟੀ ਅਗਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਦੇ ਪ੍ਰਿੰ: ਕੰਚਨ ਮਲਹੋਤਰਾ ਆਨਰੇਰੀ ਸਟੇਟ ਕਮਿਸ਼ਨਰ ਨਿਯੁਕਤ
Ad Position 24