13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦੀ ਬਦਲੀ ਦੀ ਚਰਚਾ ! ਦੋਆਬਾ-ਮਾਲਵਾ ਜ਼ੋਨ ਦੇ ਧਰਮ ਪ੍ਰਚਾਰ ਇੰਚਾਰਜ ਵਜੋਂ ਜ਼ਿੰਮੇਵਾਰੀ ਸੌਂਪ ਕੇ ਸ੍ਰੀ ਅਨੰਦਪੁਰ ਸਾਹਿਬ ਭੇਜਿਆ

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਅੱਜ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਗਲਿਆਰਿਆਂ ਵਿਚ ਬਾਅਦ ਦੁਪਹਿਰ ਤੋਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਦੀ ਬਦਲੀ ਹੋਣ ਦੀ ਚਰਚਾ ਚੱਲਦੀ ਰਹੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਅੱਜ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਗਲਿਆਰਿਆਂ ਵਿਚ ਬਾਅਦ ਦੁਪਹਿਰ ਤੋਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਦੀ ਬਦਲੀ ਹੋਣ ਦੀ ਚਰਚਾ ਚੱਲਦੀ ਰਹੀ। ਪ੍ਰਾਪਤ ਵੇਰਵਿਆਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਸਕੱਤਰ ਮਥਰੇਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਦੁਆਬਾ ਅਤੇ ਮਾਲਵਾ ਜ਼ੋਨ ਵਿਚ ਧਰਮ ਪ੍ਰਚਾਰ ਸਰਗਰਮੀਆਂ ਦੇਖਣ ਲਈ ਵਿਸ਼ੇਸ਼ ਇੰਚਾਰਜ ਵਜੋਂ ਜਿੰਮੇਵਾਰੀ ਸੌਂਪੀ ਗਈ ਹੈ ਤੇ ਇਸ ਦੌਰਾਨ ਉਨ੍ਹਾਂ ਦਾ ਹੈਡਕੁਆਟਰ ਸ੍ਰੀ ਅਨੰਦਪੁਰ ਸਾਹਿਬ ਬਣਾਇਆ ਗਿਆ ਹੈ। ਜਦੋਂਕਿ ਉਨ੍ਹਾਂ ਦੀ ਥਾਂ ਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਧਰਮ ਪ੍ਰਚਾਰ ਸਕੱਤਰ ਵਜੋਂ ਸੇਵਾਵਾਂ ਫਿਲਹਾਲ ਕਾਰਜਕਾਰੀ ਤੌਰ ’ਤੇ ਸੌਂਪੀਆਂ ਗਈਆਂ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਇਕ ਅਧਿਕਾਰੀ ਨੇ ਸੰਪਰਕ ਕਰਨ ’ਤੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਮਾਲਵਾ ਦੁਆਬਾ ਜ਼ੋਨ ’ਚ ਧਰਮ ਪ੍ਰਚਾਰ ਸਰਗਰਮੀਆਂ ਦਾ ਇੰਚਾਰਜ ਲਗਾਏ ਜਾਣ ਦੀ ਤਾਂ ਪੁਸ਼ਟੀ ਕੀਤੀ ਪਰ ਨਾਲ ਹੀ ਕਿਹਾ ਕਿ ਉਨ੍ਹਾਂ ਦੀ ਬਦਲੀ ਨਹੀਂ ਹੋਈ, ਬਲਕਿ ਉਨ੍ਹਾਂ ਨੂੰ ਕੁਝ ਮਹੀਨਿਆਂ ਲਈ ਇਹ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਫ਼ਿਲਹਾਲ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦੀ ਬਦਲੀ-ਕਮ -ਨਵੀਂ ਡਿਊਟੀਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਸਿਆਸੀ ਗਲਿਆਰਿਆਂ ਵਿਚ ਚਰਚਾ ਸ਼ੁਰੂ ਹੋ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਹੁਣ ਅੰਮ੍ਰਿਤਸਰ ਵਿੱਚ ਬਿਨਾ ਓਪਰੇਸ਼ਨ ਗੋਡਿਆਂ ਦੇ ਦਰਦ ਦੇ ਇਲਾਜ ਦਾ ਕੈਂਪ ਸ਼ੁਰੂ – ਡਾ. ਤਰੁਣ ਅਗਲੀ ਖ਼ਬਰ ਕੌਮੀ ਲੋਕ ਅਦਾਲਤ ’ਚ 35 ਹਜ਼ਾਰ ਤੋਂ ਵੱਧ ਮਾਮਲਿਆਂ ਦਾ ਇਕੋ ਦਿਨ ’ਚ ਹੋਇਆ ਨਿਪਟਾਰਾ 99.80 ਕਰੋੜ ਦੀ ਰਿਕਵਰੀ ਤੇ ਸਮਝੌਤਾ...
Ad Position 24