13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਵੱਖ-ਵੱਖ ਬੂਟਿਆਂ ਦੀਆਂ ਕਿਸਮਾਂ ਦੀ ਜਾਣਕਾਰੀ ਪ੍ਰਦਾਨ ਕਰਨ ਬਾਰੇ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਕੈਂਪਸ ਨੂੰ ਟਿਕਾਊ ਅਤੇ ਤਕਨਾਲੋਜੀ-ਆਧਾਰਿਤ ਬਣਾਉਣ ਵੱਲ ਇਕ ਵਿਲੱਖਣ ਕਦਮ ਚੁੱਕਦਿਆਂ ਸੰਸਥਾ ’ਚ ਮੌਜੂਦ ਰੁੱਖਾਂ ਦੀ ਪਛਾਣ ਲਈ ਕਿਊ. ਆਰ.

Ad Position 21
repet_subhas-goyals [Copy P29]
ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਮਾਸਟਰ ਰਾਜਬੀਰ ਸਿੰਘ ਰੁੱਖਾਂ ‘ਤੇ ਕਿਊ. ਆਰ. ਕੋਡ ਵਾਲੇ ਪਛਾਣ ਬੋਰਡ ਲਗਾਉਂਦੇ ਹੋਏ। ਨਾਲ ਪ੍ਰਿੰਸੀਪਲ ਡਾ. ਮਨਦੀਪ ਕੌਰ ਅਤੇ ਹੋਰ ਸਟਾਫ਼। ਤਸਵੀਰ : ਨਿਰਮਲ ਸਟੂਡੀਓ 13-09-2026
ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਕੈਂਪਸ ਨੂੰ ਟਿਕਾਊ ਅਤੇ ਤਕਨਾਲੋਜੀ-ਆਧਾਰਿਤ ਬਣਾਉਣ ਵੱਲ ਇਕ ਵਿਲੱਖਣ ਕਦਮ ਚੁੱਕਦਿਆਂ ਸੰਸਥਾ ’ਚ ਮੌਜੂਦ ਰੁੱਖਾਂ ਦੀ ਪਛਾਣ ਲਈ ਕਿਊ. ਆਰ. ਕੋਡ ਵਾਲੇ ਪਛਾਣ ਬੋਰਡ ਲਗਾਏ ਗਏ ਹਨ। ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਵਲੋਂ ਉਲੀਕੇ ਗਏ ਉਕਤ ਪ੍ਰੋਗਰਾਮ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫਾਰਮਜ਼ ਐਂਡ ਡੇਅਰੀ) ਮਾਸਟਰ ਰਾਜਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਇਨ੍ਹਾਂ ਕਿਊ. ਆਰ. ਕੋਡਾਂ ਨੂੰ ਸਕੈਨ ਕਰਨ ਨਾਲ ਵੱਖ-ਵੱਖ ਪੌਦਿਆਂ ਅਤੇ ਰੁੱਖਾਂ ਦੀਆਂ ਕਿਸਮਾਂ ਸੰਬੰਧੀ ਜਾਣਕਾਰੀ ਤੁਰੰਤ ਅਤੇ ਤਕਨਾਲੋਜੀ ਰਾਹੀਂ ਪ੍ਰਾਪਤ ਕੀਤੀ ਜਾ ਸਕੇਗੀ ਮਾਸਟਰ ਰਾਜਬੀਰ ਸਿੰਘ ਨੇ ਕਿਊ. ਆਰ. ਕੋਡ ਵਾਲੇ ਪਛਾਣ ਬੋਰਡ ਲਗਾਉਣ ਦੀ ਸ਼ੁਰੂਆਤ ਕਰਨ ਉਪਰੰਤ ਕਾਲਜ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਟਿਕਾਊ ਵਿਕਾਸ ਸਬੰਧੀ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰਿੰ: ਡਾ. ਮਨਦੀਪ ਕੌਰ ਨੇ ਕਿਹਾ ਕਿ ਕਿਊ. ਆਰ. ਕੋਡ ਲਗਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਕੈਂਪਸ ਵਿਖੇ ਮੌਜੂਦ ਹਰੇ-ਭਰੇ ਕੁਦਰਤੀ ਸਰਮਾਏ ਅਤੇ ਰੁੱਖਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ, ਜਿਸ ਦੌਰਾਨ ਮਾਸਟਰ ਰਾਜਬੀਰ ਸਿੰਘ ਨੇ ਪੌਦੇ ਲਗਾਏ ਅਤੇ ਕੈਂਪਸ ’ਚ ਹਰਿਆਵਲ ਨੂੰ ਹੋਰ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਪਰਵਿੰਦਰਜੀਤ ਕੌਰ, ਡਾ. ਸਤਨਾਮ ਕੌਰ, ਡਾ. ਨੀਲੂ ਅਰੋੜਾ, ਡਾ. ਸੰਦੀਪ ਕੌਰ ਅਤੇ ਡਾ. ਅਜੈਪਾਲ ਸਿੰਘ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ’ਵਰਸਿਟੀ ਦੇ ਸਕੂਲ ਆਫ਼ ਲਾਅ ਵਿਖੇ ‘ਸੰਵਿਧਾਨ ਦੀ ਮਹੱਤਤਾ’ ਵਿਸ਼ੇ ’ਤੇ ਸੈਮੀਨਾਰ ਅਗਲੀ ਖ਼ਬਰ ਹੁਣ ਅੰਮ੍ਰਿਤਸਰ ਵਿੱਚ ਬਿਨਾ ਓਪਰੇਸ਼ਨ ਗੋਡਿਆਂ ਦੇ ਦਰਦ ਦੇ ਇਲਾਜ ਦਾ ਕੈਂਪ ਸ਼ੁਰੂ – ਡਾ. ਤਰੁਣ
Ad Position 24