13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜਨਤਕ ਜਥੇਬੰਦੀਆਂ ਵਲੋਂ ਸੰਯੁਕਤ ਸੰਘਰਸ਼ ਮੋਰਚਾ ਦਾ ਗਠਨ— 26 ਦੀ ਮੋਗਾ ਰੈਲੀ ’ਚ ਵੱਡੀ ਸ਼ਮੂਲੀਅਤ ਦਾ ਐਲਾਨ

ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਰਤੀ ਕਿਸਾਨ ਯੂਨੀਅਨ, ਡੀ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਰਤੀ ਕਿਸਾਨ ਯੂਨੀਅਨ, ਡੀ. ਟੀ. ਐੱਫ, ਪੇਂਡੂ ਮਜ਼ਦੂਰ ਯੂਨੀਅਨ, ਮਿਡ ਡੇ ਮੀਲ ਵਰਕਰ ਯੂਨੀਅਨ ਪੰਜਾਬ, ਆਸ਼ਾ ਐਂਡ ਫੈਸਿਲੀਟੇਟਰ ਵਰਕਰ ਯੂਨੀਅਨ, ਪੀ. ਡਬਲਿਊ ਜਨ ਸਿਹਤ ਵਰਕਰ ਯੂਨੀਅਨ ਅਤੇ ਡੈਮੋਕ੍ਰੇਟਿਕ ਜੰਗਲਾਤ ਵਰਕਰ ਯੂਨੀਅਨ ਤੇ ਅਧਾਰਿਤ ਸਾਂਝੇ ਸਮਾਜਿਕ , ਆਰਥਿਕ ਅਤੇ ਰਾਜਨੀਤਕ ਮੁੱਦਿਆਂ ’ਤੇ ਸੰਘਰਸ਼ ਲੜਨ ਲਈ ਸੰਯੁਕਤ ਸੰਘਰਸ਼ ਮੋਰਚਾ ਦਾ ਗਠਨ ਕੀਤਾ ਗਿਆ, ਜਿਸ ਦੀ ਅਗਵਾਈ ਲਈ 14 ਮੈਂਬਰੀ ਕਮੇਟੀ ਬਣਾਈ ਗਈ ਜਿਸ ਦੇ ਜਤਿੰਦਰ ਸਿੰਘ ਛੀਨਾ ਕਨਵੀਨਰ ਅਤੇ ਅਸ਼ਵਨੀ ਅਵਸਥੀ ਕੋ ਕਨਵੀਨਰ ਚੁਣੇ ਗਏ। ਇਸ ਸਮੇਂ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ 26 ਸਤੰਬਰ ਨੂੰ ਮੋਗਾ ਰੈਲੀ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ। ਇਸ ਸਮੇਂ ਸੰਯੁਕਤ ਸੰਘਰਸ਼ ਮੋਰਚੇ ਵਲੋਂ ‘26 ਸਤੰਬਰ ਨੂੰ ਮੋਗਾ ਚੱਲੋ’ ਦੇ ਸੱਦੇ ਵਾਲੀ ਇਕ ਦੋਵਰਕੀ ਵੀ ਜਾਰੀ ਕੀਤੀ ਗਈ। ਇਸ ਸਮੇਂ ਕਨਵੀਨਰ ਜਤਿੰਦਰ ਸਿੰਘ ਛੀਨਾ ਅਤੇ ਕੋ ਕਨਵੀਨਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਆਰ. ਐੱਸ. ਐੱਸ. ਅਤੇ ਭਾਜਪਾ ਦਾ ਫਿਰਕੂ ਫਾਸ਼ੀਵਾਦੀ ਏਜੰਡਾ ਬੜੇ ਖਤਰਨਾਕ ਮੋੜ ’ਤੇ ਪਹੁੰਚ ਗਿਆ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਭਾਜਪਾ ਆਰ. ਐੱਸ. ਐੱਸ. ਦੇ ਫਿਰਕੂ ਫਾਸ਼ੀਵਾਦੀ ਏਜੰਡੇ ਵਿਰੁੱਧ ਗੁਰੂਆਂ ਅਤੇ ਭਗਤਾਂ ਦੀ ਸਾਂਝੀਵਾਲਤਾ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਫਿਰਕੂ ਫਾਸ਼ੀਵਾਦ ਵਿਰੁੱਧ ਡੱਟਣ ਦਾ ਸੱਦਾ ਦਿੱਤਾ। ਇਸ ਸਮੇਂ ਜਰਮਨਜੀਤ ਸਿੰਘ ਛੱਜਲਵੱਡੀ, ਸਤਨਾਮ ਸਿੰਘ ਝੰਡੇਰ, ਸੁਖਦੇਵ ਸਿੰਘ ਸਹਿੰਸਰਾ, ਨਛੱਤਰ ਸਿੰਘ ਪੰਨੂ, ਗੁਰਬਿੰਦਰ ਸਿੰਘ ਖਹਿਰਾ, ਪਰਮਜੀਤ ਕੌਰ ਮਾਨ, ਮਮਤਾ, ਹਰਜਿੰਦਰ ਕੌਰ, ਸਰਬਜੀਤ ਕੌਰ, ਸੈਮੂਅਲ ਹੰਸ, ਰਛਪਾਲ ਸਿੰਘ, ਅਜੀਤਪਾਲ ਸਿੰਘ, ਚਰਨਜੀਤ ਸਿੰਘ ਬੱਲ ਮੈਂਬਰ ਚੁਣੇ ਗਏ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਜਨਤਾ ਅਕਾਲੀ ਦਲ-ਭਾਜਪਾ ਗੱਠਜੋੜ ਚਾਹੁੰਦੀ ਹੈ ਤੇ ਜੇਕਰ ਹੁੰਦਾ ਹੈ ਤਾਂ ਪੰਜਾਬ ਲਈ ਬਿਹਤਰ ਹੋਵੇਗਾ – ਬਲਵਿੰਦਰ... ਅਗਲੀ ਖ਼ਬਰ ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਵਲੋਂ 6 ਅਧਿਆਪਕ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨਿਤ
Ad Position 24