13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦਾ—- ਗੌਰਮਿੰਟ ਟੀਚਰਜ਼ ਯੂਨੀਅਨ ਸਮੇਤ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਸੁਰਜੀਤ ਸਿੰਘ ਦੀ ਪੂਰਨ ਹਮਾਇਤ ਦਾ ਐਲਾਨ

ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਕੰਪਨੀ ਬਾਗ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਸੰਬੰਧੀ ਇਕ ਅਹਿਮ ਮੀਟਿੰਗ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਟਰਪਈ, ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਤੋਂ ਅਮਨ ਸ਼ਰਮਾ, ਡੀ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਕੰਪਨੀ ਬਾਗ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਸੰਬੰਧੀ ਇਕ ਅਹਿਮ ਮੀਟਿੰਗ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਟਰਪਈ, ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਤੋਂ ਅਮਨ ਸ਼ਰਮਾ, ਡੀ.ਟੀ.ਐੱਫ. ਤੋਂ ਲਖਵਿੰਦਰ ਸਿੰਘ ਗਿੱਲ ਈ.ਟੀ.ਯੂ. ਤੋਂ ਸੁਖਵਿੰਦਰ ਸਿੰਘ ਮਾਨ ਅਤੇ ਬੀ.ਐੱਡ ਫਰੰਟ ਤੋਂ ਅਮਰੀਕ ਸਿੰਘ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿਚ ਸੈਨੇਟ ਚੋਣਾਂ ਲੜ ਰਹੇ ਸਾਥੀ ਸੁਰਜੀਤ ਸਿੰਘ ਮੋਹਾਲੀ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਉਚੇਚੇ ਤੌਰ ’ਤੇ ਪਹੁੰਚੇ। ਸਟੇਜ ਸਕੱਤਰ ਦੀ ਭੂਮਿਕਾ ਸਾਥੀ ਮੰਗਲ ਸਿੰਘ ਟਾਂਡਾ ਦੁਆਰਾ ਨਿਭਾਈ ਗਈ। ਇਸ ਮੌਕੇ ਸੁਖਵਿੰਦਰ ਸਿੰਘ ਚਾਹਲ ਨੇ ਸੰਬੋਧਨ ਕਰਦਿਆਂ ਹੋਇਆਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨਾਲ ਪਿਛਲੇ ਸਮੇਂ ਤੋਂ ਜੋ ਸੰਘਰਸ਼ ਚੱਲ ਰਿਹਾ ਹੈ ਉਹ ਆਪਣੀਆਂ ਮੰਗਾਂ ਦੀ ਦੀ ਪੂਰਤੀ ਤੱਕ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸਾਂਝੀ ਤਾਲਮੇਲ ਕਮੇਟੀ ਵਲੋਂ ਜੋ ਸੰਘਰਸ਼ ਉਲੀਕੇ ਗਏ ਹਨ ਉਨ੍ਹਾਂ ਅਨੁਸਾਰ 12 ਅਤੇ 13 ਸਤੰਬਰ ਨੂੰ ਪੰਜਾਬ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਸਾਥੀ ਸੁਰਜੀਤ ਸਿੰਘ ਮੋਹਾਲੀ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਹੱਕ ਵਿਚ ਆਪਣੀਆਂ ਅਤੇ ਆਪਣੇ ਜਾਣਕਾਰਾਂ ਦੀਆਂ ਵੋਟਾਂ ਭੁਗਤਾ ਕੇ ਉਨ੍ਹਾਂ ਨੂੰ ਸੈਨੇਟ ਮੈਂਬਰ ਦੇ ਤੌਰ ’ਤੇ ਯੂਨੀਵਰਸਿਟੀ ਵਿਚ ਭੇਜਣ ਤਾਂ ਕਿ ਯੂਨੀਵਰਸਿਟੀ ’ਤੇ ਜੋ ਕੇਂਦਰ ਸਰਕਾਰ ਹਮਲੇ ਕਰ ਰਹੀ ਹੈ ਉਹਨਾਂ ਦਾ ਢੁਕਵਾਂ ਜਵਾਬ ਦਿੱਤਾ ਜਾ ਸਕੇ। ਇਸ ਮੌਕੇ ਵੱਖ ਵੱਖ ਆਗੂਆਂ ਸੁੱਚਾ ਸਿੰਘ ਟਰਪਈ, ਅਮਨ ਸ਼ਰਮਾ, ਸੁਖਵਿੰਦਰ ਸਿੰਘ ਮਾਨ, ਲਖਵਿੰਦਰ ਸਿੰਘ ਗਿੱਲ, ਅਮਰੀਕ ਸਿੰਘ ਅਤੇ ਸਾਥੀ ਹਰਵਿੰਦਰ ਸਿੰਘ ਸੁਲਤਾਨਵਿੰਡ ਨੇ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਸੈਨੇਟ ਵੋਟਰਾਂ ਨਾਲ ਵੱਧ ਤੋਂ ਵੱਧ ਸੰਪਰਕ ਕਰਕੇ ਉਨ੍ਹਾਂ ਦੀਆਂ ਵੋਟਾਂ ਉਨ੍ਹਾਂ ਦੇ ਹੱਕ ਵਿਚ ਭੁਗਤਾਉਣ ਲਈ ਪੂਰਾ ਯਤਨ ਕਰਨਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਚ ਸੈਨੇਟ ਚੋਣਾਂ ਲਈ ਕੁੱਲ ਅੱਠ ਬੂਥ ਬਣੇ ਹਨ ਜਿਨ੍ਹਾਂ ਵਿਚ ਛੇ ਸ਼ਹਿਰੀ ਅਤੇ ਇਕ ਬੂਥ ਜੰਡਿਆਲਾ ਗੁਰੂ ਅਤੇ ਇਕ ਬੂਥ ਸਠਿਆਲਾ ਵਿਖੇ ਬਣਿਆ ਹੈ ਜਿੱਥੇ ਕਿ ਗੌਰਮਿੰਟ ਟੀਚਰਜ ਯੂਨੀਅਨ ਦੇ ਆਗੂਆਂ ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਜਿਹੜੇ ਕਿ 20 ਸਤੰਬਰ ਨੂੰ ਵੋਟਾਂ ਸ਼ੁਰੂ ਹੋਣ ਤੋਂ ਲੈ ਕੇ ਖਤਮ ਹੋਣ ਤੱਕ ਉਥੇ ਆਪਣੀ ਡਿਊਟੀ ਨਿਭਾਉਣਗੇ। ਇਸ ਮੌਕੇ ਹੀਰਾ ਸਿੰਘ ਭੱਟੀ, ਹਰਮਨਦੀਪ ਸਿੰਘ ਭੰਗਾਲੀ, ਨਵਜੋਤ ਸਿੰਘ ਰਤਨ, ਯਾਦਵਿੰਦਰ ਸਿੰਘ ਸੰਧੂ, ਨਵਤੇਜ ਸਿੰਘ ਖਲਚੀਆਂ, ਕਰਨਜੀਤ ਸਿੰਘ, ਪ੍ਰਿੰਸੀਪਲ ਸਰਦੀਪ ਸਿੰਘ, ਉਧਮ ਸਿੰਘ ਮਨਾਵਾਂ, ਜਗਦੀਪ ਸਿੰਘ ਜਲਾਲਪੁਰ, ਰਵੀਇੰਦਰ ਪਾਲ ਸਿੰਘ, ਜਗਜੀਤ ਸਿੰਘ ਗਿੱਲ, ਮਨਜੀਤ ਸਿੰਘ ਖਾਲਸਾ, ਨਿਰਮਲ ਸਿੰਘ ਭੋਮਾ, ਹਰਵਿੰਦਰ ਸਿੰਘ ਜਲਾਲਾਬਾਦ, ਗੁਰਮੀਤ ਸਿੰਘ, ਦਿਲਰਾਜ ਸਿੰਘ, ਇੰਦਰਪ੍ਰੀਤ ਸਿੰਘ, ਜਗਜੀਤ ਸਿੰਘ, ਪ੍ਰੇਮ ਚੰਦ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਜੀ: ਅਰੁਣਦੀਪ ਸਿੰਘ ਸਿੱਧੂ ਨੇ ਐਕਸੀਅਨ ਅਜਨਾਲਾ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਯੂਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਨਵੇਂ ਯੂਨਿਟ ਪੈਨਲ ਦਾ ਐਲਾਨ—- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕੱਢਿਆ ਖ਼...
Ad Position 24