12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵੈਧ ਭਾਰਤੀ ਵੀਜ਼ੇ ਦੇ ਬਾਵਜੂਦ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਲੋਂ ਰੋਕੇ ਜਾਣਾ ਸ਼ਰਮਨਾਕ : ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ, 12 ਸਤੰਬਰ (ਹਰਮਿੰਦਰ ਸਿੰਘ)- ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਭਾਰਤ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ 104 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਵੈਧ ਭਾਰਤੀ ਵੀਜ਼ੇ ਹੋਣ ਦੇ ਬਾਵਜੂਦ ਫ਼ੈਸਲਾਬਾਦ ਹਵਾਈ ਅੱਡੇ ’ਤੇ ਕਰੀਬ 12 ਘੰਟੇ ਤੱਕ ਰੋਕੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪਾਕਿਸਤਾਨ ਵਲੋਂ ਗੈਰ-ਮੁਸਲਿਮ ਨਾਗਰਿਕਾਂ ਨੂੰ ਦਿੱਤੀ ਗਈ ਧਾਰਮਿਕ ਆਜ਼ਾਦੀ ਦੀ ਸੰਵਿਧਾਨਕ ਗਰੰਟੀ ਅਤੇ ਜ਼ਮੀਨੀ ਹਕੀਕਤ ਵਿਚਲੇ ਵੱਡੇ ਫ਼ਰਕ ਦੀ ਇਕ ਹੋਰ ਸ਼ਰਮਨਾਕ ਉਦਾਹਰਨ ਕਰਾਰ ਦਿੱਤਾ ਹੈ। ਪ੍ਰੋ.

Ad Position 21
repet_subhas-goyals [Copy P29]
ਪ੍ਰੋ: ਸਰਚਾਂਦ ਸਿੰਘ ਖਿਆਲਾ 13-09-2026
ਅੰਮ੍ਰਿਤਸਰ, 12 ਸਤੰਬਰ (ਹਰਮਿੰਦਰ ਸਿੰਘ)- ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਭਾਰਤ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ 104 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਵੈਧ ਭਾਰਤੀ ਵੀਜ਼ੇ ਹੋਣ ਦੇ ਬਾਵਜੂਦ ਫ਼ੈਸਲਾਬਾਦ ਹਵਾਈ ਅੱਡੇ ’ਤੇ ਕਰੀਬ 12 ਘੰਟੇ ਤੱਕ ਰੋਕੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪਾਕਿਸਤਾਨ ਵਲੋਂ ਗੈਰ-ਮੁਸਲਿਮ ਨਾਗਰਿਕਾਂ ਨੂੰ ਦਿੱਤੀ ਗਈ ਧਾਰਮਿਕ ਆਜ਼ਾਦੀ ਦੀ ਸੰਵਿਧਾਨਕ ਗਰੰਟੀ ਅਤੇ ਜ਼ਮੀਨੀ ਹਕੀਕਤ ਵਿਚਲੇ ਵੱਡੇ ਫ਼ਰਕ ਦੀ ਇਕ ਹੋਰ ਸ਼ਰਮਨਾਕ ਉਦਾਹਰਨ ਕਰਾਰ ਦਿੱਤਾ ਹੈ। ਪ੍ਰੋ. ਖਿਆਲਾ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਜੇ ਭਾਰਤ ਯਾਤਰਾ ਲਈ ਐੱਨ. ਓ. ਸੀ. ਲਾਜ਼ਮੀ ਸੀ ਤਾਂ ਇਸ ਦੀ ਜਾਣਕਾਰੀ ਪਹਿਲਾਂ ਕਿਉਂ ਨਹੀਂ ਦਿੱਤੀ ਗਈ। ਵੈਧ ਵੀਜ਼ੇ ਅਤੇ ਹਵਾਈ ਟਿਕਟਾਂ ਹੋਣ ਦੇ ਬਾਵਜੂਦ ਆਖ਼ਰੀ ਮੌਕੇ ’ਤੇ ਨਵੀਂ ਸ਼ਰਤ ਲਗਾਉਣ ਦਾ ਜਵਾਬ ਪਾਕਿਸਤਾਨ ਸਰਕਾਰ ਨੂੰ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਸਪੱਸ਼ਟ ਕਰੇ ਕਿ ਕਿਸ ਕਾਨੂੰਨੀ ਆਧਾਰ ’ਤੇ 104 ਸ਼ਰਧਾਲੂਆਂ ਨੂੰ ਰੋਕਿਆ ਗਿਆ । ਉਨ੍ਹਾਂ ਕਿਹਾ ਕਿ ਰੱਦ ਹੋਈਆਂ ਹਵਾਈ ਟਿਕਟਾਂ, ਰਿਹਾਇਸ਼ ਅਤੇ ਯਾਤਰਾ ਨਾਲ ਸੰਬੰਧਿਤ ਵਾਜਬ ਖ਼ਰਚਿਆਂ ਦੀ ਭਰਪਾਈ ਪਾਕਿਸਤਾਨ ਸਰਕਾਰ ਨੂੰ ਕਰਨੀ ਚਾਹੀਦੀ ਹੈ। ਪ੍ਰੋ. ਖਿਆਲਾ ਨੇ ਭਾਰਤ ਸਰਕਾਰ ਤੋਂ ਤੁਰੰਤ ਕੂਟਨੀਤਕ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਮਾਮਲਾ ਪਾਕਿਸਤਾਨ ਸਰਕਾਰ ਕੋਲ ਉੱਚ ਪੱਧਰ ’ਤੇ ਉਠਾਇਆ ਜਾਵੇ ਅਤੇ ਸ਼ਰਧਾਲੂਆਂ ਨੂੰ ਬਿਨਾਂ ਦੇਰੀ ਭਾਰਤ ਆਉਣ ਦੀ ਇਜਾਜ਼ਤ ਦਿਵਾਈ ਜਾਵੇ। 11 ਏਐਸਆਰ97 ਪ੍ਰੋ: ਸਰਚਾਂਦ ਸਿੰਘ ਖਿਆਲਾ
Ad Position 22
No active advertisement
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਵਿਖੇ ਬ੍ਰਾਈਡਲ ਮੇਕਅੱਪ ਦੀਆਂ ਆਧੁਨਿਕ ਤਕਨੀਕਾਂ ਬਾਰੇ ਸੈਮੀਨਾਰ ਅਗਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਨੇ ਜ਼ਿਲ੍ਹਾ ਸਕੂਲ ਖੇਡਾਂ ’ਚ ਨੈੱਟਬਾਲ ’ਚ ਚਾਂਦੀ ਦਾ ਤਗਮਾ ਜਿੱਤਿਆ
Ad Position 24