12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ਼ਹਿਜ਼ਾਦਾ ਨੰਦ ਕਾਲਜ ਵਿਖੇ ਬ੍ਰਾਈਡਲ ਮੇਕਅੱਪ ਦੀਆਂ ਆਧੁਨਿਕ ਤਕਨੀਕਾਂ ਬਾਰੇ ਸੈਮੀਨਾਰ

ਅੰਮ੍ਰਿਤਸਰ, 12 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਕਾਲਜ ਮੈਨੇਜਿੰਗ ਕਮੇਟੀ ਦੇ ਮਾਣਯੋਗ ਪ੍ਰਧਾਨ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ‘ਬ੍ਰਾਈਡਲ ਮੇਕਅੱਪ’ ਵਿਸ਼ੇ ‘ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਕਾਲਜ ਮੈਨੇਜਿੰਗ ਕਮੇਟੀ ਦੇ ਮਾਣਯੋਗ ਪ੍ਰਧਾਨ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ‘ਬ੍ਰਾਈਡਲ ਮੇਕਅੱਪ’ ਵਿਸ਼ੇ ‘ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਮਿਸ ਖੁਸ਼ਬੂ ਨੰਦਾ (ਐਮ.ਡੀ.), ਰੋਟੇਰੀਅਨ ਏ.ਪੀ.ਐਸ. ਬੱਤਰਾ (ਮਾਰਕੀਟਿੰਗ ਹੈੱਡ), ਮਨਪ੍ਰੀਤ (ਪੀ.ਏ. ਟੂ ਐਮ.ਡੀ.), ਮਿਸ ਗੀਤਿਕਾ (ਅਕੈਡਮੀ ਮੈਨੇਜਰ), ਮਿਸ ਮਹਿਕਪ੍ਰੀਤ (ਡਿਜੀਟਲ ਮਾਰਕੀਟਰ) ਅਤੇ ਲਵ ਕੁਮਾਰ (ਮੇਕਅੱਪ ਆਰਟਿਸਟ) ਵਲੋਂ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੇਕਅੱਪ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਬ੍ਰਾਈਡਲ ਮੇਕਅੱਪ ਦੀਆਂ ਆਧੁਨਿਕ ਤਕਨੀਕਾਂ, ਮੇਕਅੱਪ ਆਰਟਿਸਟਰੀ ਨਾਲ ਸੰਬੰਧਿਤ ਪੇਸ਼ੇਵਰ ਜਾਣਕਾਰੀ ਅਤੇ ਇਸ ਖੇਤਰ ‘ਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਲੋਂ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਮੇਕਅੱਪ ਦੇ ਖੇਤਰ ‘ਚ ਸਫਲਤਾ ਹਾਸਲ ਕਰਨ ਲਈ ਮਹੱਤਵਪੂਰਨ ਸੁਝਾਅ ਵੀ ਦਿੱਤੇ ਗਏ। ਇਹ ਸੈਮੀਨਾਰ ਵਿਦਿਆਰਥੀਆਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਲਾਭਦਾਇਕ ਰਿਹਾ। ਇਸ ਰਾਹੀਂ ਵਿਦਿਆਰਥੀਆਂ ਨੂੰ ਬ੍ਰਾਈਡਲ ਮੇਕਅੱਪ ਦੀ ਵਿਹਾਰਕ ਸਮਝ ਵਿਕਸਿਤ ਕਰਨ ਦੇ ਨਾਲ-ਨਾਲ ਸੁੰਦਰਤਾ ਉਦਯੋਗ ‘ਚ ਉੱਭਰ ਰਹੀਆਂ ਨਵੀਆਂ ਸੰਭਾਵਨਾਵਾਂ ਨੂੰ ਜਾਣਨ ਦਾ ਮੌਕਾ ਮਿਲਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ’ਵਰਸਿਟੀ ਦੀਆਂ ਖਿਡਾਰਨਾਂ ਅਤੇ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਹਾਸਿਲ ਕੀਤੀ ਰਾਫ਼ਟਿੰਗ ਦੀ ਸਿਖਲਾਈ * ‘ ਪੰਜਾਬ ਖ਼ਾ... ਅਗਲੀ ਖ਼ਬਰ ਵੈਧ ਭਾਰਤੀ ਵੀਜ਼ੇ ਦੇ ਬਾਵਜੂਦ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਲੋਂ ਰੋਕੇ ਜਾਣਾ ਸ਼ਰਮਨਾਕ : ਪ੍ਰੋ. ਸਰਚਾਂਦ ਸਿੰਘ
Ad Position 24