14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅੰਮ੍ਰਿਤਸਰ ਤੋਂ ਨਿਊਯਾਰਕ ਤੱਕ ਪਹੁੰਚੀ 450 ਸਾਲਾ ਵਿਰਾਸਤ ਦੀ ਗੂੰਜ ਜੀ. ਐਨ. ਡੀ. ਯੂ. ਦੇ ਸਾਬਕਾ ਵਿਦਿਆਰਥੀ ਅਤੇ ਬ੍ਰਾਂਡ ਅੰਬੈਸਡਰ ਐਡਵੋਕੇਟ ਜਸਪ੍ਰੀਤ ਸਿੰਘ ਨੇ ਰੱਖਿਆ 450 ਸਾਲਾ ਸਮਾਗਮਾਂ ਦਾ ਖ਼ਾਕਾ

ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਬ੍ਰਾਂਡ ਅੰਬੈਸਡਰ ਐਡਵੋਕੇਟ ਜਸਪ੍ਰੀਤ ਸਿੰਘ ਨੇ ਨਿਊਯਾਰਕ ਵਿਖੇ ਅਮਰੀਕਾ ਦੇ ਪ੍ਰਮੁੱਖ ਸਿਆਸੀ ਆਗੂਆਂ ਨਾਲ ਮੁਲਾਕਾਤ ਦੌਰਾਨ ਯੂਨੀਵਰਸਿਟੀ ਦੀਆਂ ਅਕਾਦਮਿਕ, ਖੋਜ ਅਤੇ ਕੌਮਾਂਤਰੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਅੰਮ੍ਰਿਤਸਰ ਦੀ 450ਵੀਂ ਸਥਾਪਨਾ ਵਰ੍ਹੇਗੰਢ ਨੂੰ ਵੱਡੇ ਪੱਧਰ ਤੇ ਮਨਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕੀਤੀ ਜਾ ਰਹੀ ਪਹਿਲ ‘ਅੰਮ੍ਰਿਤਸਰ-450’ ਬਾਰੇ ਵੀ ਵਿਸਥਾਰ ਨਾਲ ਦੱਸਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਬ੍ਰਾਂਡ ਅੰਬੈਸਡਰ ਐਡਵੋਕੇਟ ਜਸਪ੍ਰੀਤ ਸਿੰਘ ਨੇ ਨਿਊਯਾਰਕ ਵਿਖੇ ਅਮਰੀਕਾ ਦੇ ਪ੍ਰਮੁੱਖ ਸਿਆਸੀ ਆਗੂਆਂ ਨਾਲ ਮੁਲਾਕਾਤ ਦੌਰਾਨ ਯੂਨੀਵਰਸਿਟੀ ਦੀਆਂ ਅਕਾਦਮਿਕ, ਖੋਜ ਅਤੇ ਕੌਮਾਂਤਰੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਅੰਮ੍ਰਿਤਸਰ ਦੀ 450ਵੀਂ ਸਥਾਪਨਾ ਵਰ੍ਹੇਗੰਢ ਨੂੰ ਵੱਡੇ ਪੱਧਰ ਤੇ ਮਨਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕੀਤੀ ਜਾ ਰਹੀ ਪਹਿਲ ‘ਅੰਮ੍ਰਿਤਸਰ-450’ ਬਾਰੇ ਵੀ ਵਿਸਥਾਰ ਨਾਲ ਦੱਸਿਆ। ਅਮਰੀਕੀ ਪ੍ਰਤੀਨਿਧੀ ਸਭਾ ‘ਚ ਡੈਮੋਕ੍ਰੈਟਿਕ ਪਾਰਟੀ ਦੇ ਆਗੂ ਹਕੀਮ ਜੈਫਰੀਜ਼ ਵਲੋਂ ਕਰਵਾਏ ਗਏ ਡਿਨਰ ਦੌਰਾਨ ਜਸਪ੍ਰੀਤ ਸਿੰਘ ਨੇ ਉਨ੍ਹਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਅਤੇ ਖੋਜ ਪ੍ਰਾਪਤੀਆਂ ਦੇ ਨਾਲ-ਨਾਲ ਯੂਨੀਵਰਸਿਟੀ ਵਲੋਂ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਯਾਦਗਾਰ ਬਣਾਉਣ ਲਈ ਉਲੀਕੇ ਜਾ ਰਹੇ ਵੱਖ-ਵੱਖ ਅਕਾਦਮਿਕ, ਸੱਭਿਆਚਾਰਕ ਅਤੇ ਕੌਮਾਂਤਰੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਜਸਪ੍ਰੀਤ ਸਿੰਘ ਨੇ ਦੱਸਿਆ ਕਿ ‘ਅੰਮ੍ਰਿਤਸਰ-450’ ਤਹਿਤ ਦੁਨੀਆ ਭਰ ਦੇ ਵਿਦਵਾਨਾਂ, ਵਿੱਦਿਅਕ ਸੰਸਥਾਵਾਂ, ਭਾਈਚਾਰਕ ਆਗੂਆਂ ਅਤੇ ਪੰਜਾਬੀ ਤੇ ਸਿੱਖ ਡਾਇਸਪੋਰਾ ਨੂੰ ਇਕ ਸਾਂਝੇ ਮੰਚ ‘ਤੇ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਪਹਿਲ ਦਾ ਮਕਸਦ ਅੰਮ੍ਰਿਤਸਰ ਦੀ ਅਮੀਰ ਵਿਰਾਸਤ ਨੂੰ ਯਾਦ ਕਰਨ ਦੇ ਨਾਲ-ਨਾਲ ਸ਼ਹਿਰ ਦੇ ਭਵਿੱਖ ਲਈ ਵੀ ਇਕ ਦੂਰਦਰਸ਼ੀ ਦਿਸ਼ਾ ਤੈਅ ਕਰਨਾ ਹੈ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਜਸਪ੍ਰੀਤ ਸਿੰਘ ਵਲੋਂ ਕੌਮਾਂਤਰੀ ਪੱਧਰ ‘ਤੇ ਯੂਨੀਵਰਸਿਟੀ ਅਤੇ ਅੰਮ੍ਰਿਤਸਰ-450 ਦਾ ਸੰਦੇਸ਼ ਪਹੁੰਚਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆ ਭਰ ‘ਚ ਵੱਸਦਾ ਪੰਜਾਬੀ ਅਤੇ ਸਿੱਖ ਭਾਈਚਾਰਾ ਅੰਮ੍ਰਿਤਸਰ-450 ਦਾ ਅਹਿਮ ਹਿੱਸਾ ਬਣ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਪੰਦਰਵੇਂ ਦਿਨ ਛੁੱਟੀ ਵਾਲੇ ਦਿਨ ਵੀ ਡੀ. ਸੀ. ਦਫ਼ਤਰਾਂ ਮੂਹਰੇ ਡਟੇ ਰਹੇ ਕਿਸਾਨ ਅਗਲੀ ਖ਼ਬਰ ਕੇਂਦਰੀ ਪੂਲ ਤੋਂ ਪੰਜਾਬ ਦਾ ਬਣਦਾ 1051 ਮੈਗਾਵਾਟ ਦਾ ਹਿੱਸਾ ਰੋਕ ਕੇ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਇੰਡਸਟਰ...
Ad Position 24