14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਈਸ਼ਾਨ ਮੀਡੀਆ ਹਾਊਸ ਵਲੋਂ ਅਧਿਆਪਕ ਸਨਮਾਨ ਸਮਾਰੋਹ

ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਈਸ਼ਾਨ ਮੀਡੀਆ ਹਾਊਸ ਵਲੋਂ ਸਿੱਖਿਆ ਦੇ ਖੇਤਰ ‘ਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਇਕ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ‘ਚ ਸੈਂਟਰਲ ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਈਸ਼ਾਨ ਮੀਡੀਆ ਹਾਊਸ ਵਲੋਂ ਸਿੱਖਿਆ ਦੇ ਖੇਤਰ ‘ਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਇਕ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ‘ਚ ਸੈਂਟਰਲ ਜੀ.ਐੱਸ.ਟੀ. ਦੇ ਡਿਪਟੀ ਕਮਿਸ਼ਨਰ ਅਨਿਲ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉੱਥੇ ਹੀ ਵਿਸ਼ੇਸ਼ ਮਹਿਮਾਨ ਵਜੋਂ ਹੋਲੀ ਹਾਰਟ ਗਰੁੱਪਸ ਦੀ ਡਾਇਰੈਕਟਰ ਅੰਜਨਾ ਸੇਠ ਅਤੇ ਡਾ. ਜੇ.ਪੀ. ਸ਼ੂਰ ਹਾਜ਼ਰ ਰਹੇ। ਸਟਾਲਵਰਡਸ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਧਾਨੂਕਾ, ਡੀ.ਏ.ਵੀ. ਕਾਲਜ ਤੋਂ ਡਾ. ਕਿਰਨ ਖੰਨਾ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰਬੀਰ ਸਿੰਘ, ਰਾਸਾ ਯੂ.ਕੇ. ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਪਠਾਨੀਆ, ਉਪਭੋਗਤਾ ਮੰਚ ਦੇ ਮੁੱਖ ਕੋਆਰਡੀਨੇਟਰ ਸੁਨੀਲ ਚੋਪੜਾ, ਐਡਵੋਕੇਟ ਅਰਵਿੰਦਰ ਭੱਟੀ, ਹੋਲੀ ਹਾਰਟ ਸਕੂਲ ਦੀ ਪ੍ਰਿੰਸੀਪਲ ਸ਼ਿਲਪਾ ਸੇਠ, ਸਟਾਲਵਰਟਸ ਵਰਲਡ ਸਕੂਲ ਦੀ ਵਾਈਸ ਪ੍ਰਿੰਸੀਪਲ ਵਸੁੰਧਰਾ ਬਾਂਸਲ, ਐੱਸ.ਪੀ.ਐੱਮ. ਮਨੀਸ਼ ਕਪੂਰ ਅਤੇ ਟਰੂ ਅਕੈਡਮੀ ਦੇ ਡਾਇਰੈਕਟਰ ਗੌਰਵ ਮਹਾਜਨ ਵੀ ਮੌਜੂਦ ਸਨ । ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਅਨਿਲ ਖੰਨਾ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਅਸਲ ਸ਼ਿਲਪਕਾਰ ਹੁੰਦੇ ਹਨ ਜੋ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰਦੇ ਹਨ। ਅਜਿਹੇ ਸਨਮਾਨ ਸਮਾਰੋਹ ਅਧਿਆਪਕਾਂ ਦੇ ਸਮਰਪਣ ਅਤੇ ਲਗਨ ਨੂੰ ਪਛਾਣ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਮਨੋਬਲ ਵੀ ਵਧਾਉਂਦੇ ਹਨ। ਅੰਜਨਾ ਸੇਠ ਅਤੇ ਡਾ. ਜੇ.ਪੀ. ਸ਼ੂਰ ਨੇ ਵੀ ਸਿੱਖਿਆ ਦੇ ਡਿੱਗ ਰਹੇ ਮਿਆਰ ਨੂੰ ਸੁਧਾਰਨ ਅਤੇ ਬੱਚਿਆਂ ‘ਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ‘ਚ ਅਧਿਆਪਕਾਂ ਦੀ ਭੂਮਿਕਾ ਨੂੰ ਅਹਿਮ ਦੱਸਿਆ ਅਤੇ ਸਮਾਜ ਦੇ ਨਿਰਮਾਣ ਵਿੱਚ ਮੀਡੀਆ ਤੇ ਸਿੱਖਿਆ ਖੇਤਰ ਦੇ ਆਪਸੀ ਤਾਲਮੇਲ ‘ਤੇ ਜ਼ੋਰ ਦਿੱਤਾ। ਪ੍ਰੋਗਰਾਮ ਦੇ ਅਖ਼ੀਰ ‘ਚ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਵਲੋਂ ਵਧੀਆ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਈਸ਼ਾਨ ਮੀਡੀਆ ਹਾਊਸ ਦੀ ਐੱਮ.ਡੀ. ਅਰਚਨਾ ਠਾਕੁਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਨੁੱਖਤਾ ਦੀ ਸੇਵਾ ਹਿੱਤ ਸੰਤ ਨਿਰੰਕਾਰੀ ਮਿਸ਼ਨ ਕੋਟ ਖਾਲਸਾ ਬ੍ਰਾਂਚ ਵਿਖੇ ਵਿਸ਼ਾਲ ਖੂਨਦਾਨ ਕੈਂਪ ਅਗਲੀ ਖ਼ਬਰ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ 21 ਲੋੜਵੰਦ ਪਰਿਵਾਰਾਂ ਦੀ ਮਹਿਲਾਵਾਂ ਨੂੰ ਰਾਸ਼ਨ ਭੇਟ ਕੀਤਾ
Ad Position 24