14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮਥਰੇਵਾਲ ਦੇ ਤਬਾਦਲੇ ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ (ਆਜ਼ਾਦਾਨਾ ਚਾਰਜ) ਵਜੋਂ ਵਧੀਕ ਸਕੱਤਰ ਧੰਗੇੜਾ ਨੇ ਜ਼ਿੰਮੇਵਾਰੀ ਸੰਭਾਲੀ

ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਜਿਨ੍ਹਾਂ ਦੀ ਸ਼ਨਿਵਾਰ ਨੂੰ ਬਦਲੀ ਕਰਕੇ ਸ਼੍ਰੋਮਣੀ ਕਮੇਟੀ ਦੇ ਦੁਆਬਾ ਅਤੇ ਮਾਲਵਾ ਜ਼ੋਨ ਵਿਚ ਧਰਮ ਪ੍ਰਚਾਰ ਸਰਗਰਮੀਆਂ ਦੀ ਦੇਖ ਰੇਖ ਲਈ ਵਿਸ਼ੇਸ਼ ਜਿੰਮੇਵਾਰੀ ਸੌਂਪ ਕੇ ਸ੍ਰੀ ਅਨੰਦਪੁਰ ਸਾਹਿਬ ਉਪ ਦਫਤਰ ਵਿਖੇ ਤਬਦੀਲ ਕਰ ਦਿੱਤਾ ਗਿਆ ਸੀ, ਦੀ ਥਾਂ ’ਤੇ ਅੱਜ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ।

Ad Position 21
repet_subhas-goyals [Copy P29]
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਆਜ਼ਾਦਾਨਾਂ ਚਾਰਜ ਮਿਲਣ ’ਤੇ ਵਧੀਕ ਸਕੱਤਰ ਸ: ਭਗਵੰਤ ਸਿੰਘ ਧੰਗੇੜਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਨ ਸਮੇਂ ਮੁੱਖ ਸਕੱਤਰ ਸ: ਕੁਲਵੰਤ ਸਿੰਘ ਮੰਨਣ। ਅਜੀਤ ਤਸਵੀਰ 15-09-2026
ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਜਿਨ੍ਹਾਂ ਦੀ ਸ਼ਨਿਵਾਰ ਨੂੰ ਬਦਲੀ ਕਰਕੇ ਸ਼੍ਰੋਮਣੀ ਕਮੇਟੀ ਦੇ ਦੁਆਬਾ ਅਤੇ ਮਾਲਵਾ ਜ਼ੋਨ ਵਿਚ ਧਰਮ ਪ੍ਰਚਾਰ ਸਰਗਰਮੀਆਂ ਦੀ ਦੇਖ ਰੇਖ ਲਈ ਵਿਸ਼ੇਸ਼ ਜਿੰਮੇਵਾਰੀ ਸੌਂਪ ਕੇ ਸ੍ਰੀ ਅਨੰਦਪੁਰ ਸਾਹਿਬ ਉਪ ਦਫਤਰ ਵਿਖੇ ਤਬਦੀਲ ਕਰ ਦਿੱਤਾ ਗਿਆ ਸੀ, ਦੀ ਥਾਂ ’ਤੇ ਅੱਜ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ। ਜਾਣਕਾਰੀ ਅਨੁਸਾਰ ਵਧੀਕ ਸਕੱਤਰ ਸ: ਧੰਗੇੜਾ ਨੂੰ ਵਧੀਕ ਸਕੱਤਰ ਵਜੋਂ ਹੀ ਧਰਮ ਪ੍ਰਚਾਰ ਕਮੇਟੀ ਦਾ ਆਜ਼ਾਦਾਨਾ ਚਾਰਜ ਸੌਂਪਿਆ ਗਿਆ ਹੈ। ਇਸ ਦੌਰਾਨ ਅੱਜ ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸ: ਧੰਗੇੜਾ ਨੂੰ ਮੁਬਾਰਕਬਾਦ ਦਿੱਤੀ ਗਈ ਤੇ ਮੁੱਖ ਸਕੱਤਰ ਸ : ਕੁਲਵੰਤ ਸਿੰਘ ਮੰਨਣ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਗੁਰਿੰਦਰ ਸਿੰਘ ਮਥਰੇਵਾਲ ਦੀ ਅਚਾਨਕ ਬਦਲੀ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲਾਂ ਦੇ ਰਾਜਸੀ ਗਲਿਆਰਿਆਂ ਵਿਚ ਕਾਫੀ ਚਰਚਾ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਹੋਮਗਾਰਡ ਨੇ ਠੱਗੇ 54 ਹਜ਼ਾਰ ਰੁਪਏ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ
Ad Position 24