15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਖੇ ‘48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ -ਮੁੱਖ ਮੈਨੇਜਰ ਮੇਜਰ ਸਿੰਘ ਕਿਹਾ, 25 ਅਕਤੂਬਰ ਤੱਕ ਸਜਾਏ ਜਾਣਗੇ ‘ਵਿਸ਼ੇਸ਼ ਗੁਰਮਤਿ ਸਮਾਗਮ’, 26 ਨੂੰ ਨਗਰ ਕੀਰਤਨ ਅਤੇ 27 ਨੂੰ ਾਇਆ ਜਾਵੇਗਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵਲੋਂ ਗੁਰੂ ਨਗਰੀ ਵਿਚ 48 ਵਿਸ਼ੇਸ਼ ਗੁਰਮਤ ਸਮਾਗਮਾਂ ਦੀ ਲੜੀ ਆਰੰਭ ਕੀਤੀ ਗਈ ਹੈ ਜੋ 25 ਅਕਤੂਬਰ ਤੱਕ ਜਾਰੀ ਰਹੇਗੀ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਸ.

Ad Position 21
repet_subhas-goyals [Copy P29]
ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨਜਰ ਸ. ਮੇਜਰ ਸਿੰਘ ਅਰਜਨਮਾਂਗਾ 15-09-2026
ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵਲੋਂ ਗੁਰੂ ਨਗਰੀ ਵਿਚ 48 ਵਿਸ਼ੇਸ਼ ਗੁਰਮਤ ਸਮਾਗਮਾਂ ਦੀ ਲੜੀ ਆਰੰਭ ਕੀਤੀ ਗਈ ਹੈ ਜੋ 25 ਅਕਤੂਬਰ ਤੱਕ ਜਾਰੀ ਰਹੇਗੀ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਸ. ਮੇਜਰ ਸਿੰਘ ਅਰਜਨਮਾਂਗਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਗੁਰਮਤਿ ਸਮਾਗਮ ਲੜ੍ਹੀ ਦੌਰਾਨ 13 ਸਤੰਬਰ ਨੂੰ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਪੁਤਲੀਘਰ ਅਤੇ 14 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ, ਰਾਮ ਨਗਰ ਕਾਲੋਨੀ ਇਸਲਾਮਾਬਾਦ ਵਿਖੇ ਗੁਰਮਤਿ ਸਜਾਏ ਸਮਾਗਮ ਸਜਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਗੁਰਮਤਿ ਸਮਾਗਮ ਲੜ੍ਹੀ ਦੌਰਾਨ 15 ਸਤੰਬਰ ਨੂੰ ਸ਼ਾਮ 7 ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਬਾਬਾ ਟਹਿਲ ਸਿੰਘ ਜੀ, ਪਿੰਡ ਮੀਰਾਂਕੋਟ, 16 ਸਤੰਬਰ ਨੂੰ ਗੁਰਦੁਆਰਾ ਸ੍ਰੀ ਅਦਾਲਤ ਸਾਹਿਬ ਪਿੰਡ ਮਾਹਲ ਹੋਲੀ ਸਿਟੀ,17 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, 18 ਸਤੰਬਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਮਹਿਤਾਬ ਸਿੰਘ ਜੀ ਪਿੰਡ ਚਾਟੀ ਵਿੰਡ, 19 ਸਤੰਬਰ ਨੂੰ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਜੀ ਪੰਜਾ ਸਾਹਿਬ, ਗੁਰੂ ਨਾਨਕਪੁਰਾ ਗਲੀ ਨੰਬਰ 6, ਕੋਟ ਬਾਬਾ ਦੀਪ ਸਿੰਘ ਵਿਖੇ, 20 ਸਤੰਬਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਕਸ਼ਮੀਰ ਐਵੀਨਿਊ, 21 ਨੂੰ ਗੁਰਦੁਆਰਾ ਸ੍ਰੀ ਗੁਰ ਪ੍ਰਕਾਸ਼ ਮੋਹਣੀ ਪਾਰਕ, ਸਾਹਮਣੇ ਖਾਲਸਾ ਕਾਲਜ, 22 ਨੂੰ ਗੁਰਦੁਆਰਾ ਸ੍ਰੀ ਨਾਨਕ ਦਰ ਏ- ਬਲਾਕ ਸੰਧੂ ਕਲੋਨੀ ਛੇਹਰਟਾ, 23 ਸਤੰਬ ਰ ਨੂੰ ਗੁਰਦੁਆਰਾ ਨਿਊ ਦਸਮੇਸ਼ ਐਵੀਨਿਊ ਸਾਹਮਣੇ ਖਾਲਸਾ ਕਾਲਜ, 24 ਸਤੰਬਰ ਨੂੰ ਗੁਰਦੁਆਰਾ ਭਾਈ ਲਾਲੋ ਜੀ ਨਗਰ ਨੇੜੇ ਅਲਫਾ ਵਨ ਮਾਲ ਜੀ. ਟੀ. ਰੋਡ, 25 ਨੂੰ ਸਰਦਾਰ ਜੱਸਾ ਸਿੰਘ ਰਾਮਗੜੀਆ ਭਵਨ ਈਸਟ ਮੋਹਨ ਨਗਰ, 26 ਨੂੰ ਗੁਰਦੁਆਰਾ ਸੰਤੋਖਸਰ ਸਾਹਿਬ ਟਾਹਲੀ ਸਾਹਿਬ, 27 ਨੂੰ ਗੁਰਦੁਆਰਾ ਦਰਸ਼ਨ ਐਵੀਨਿਊ ਬੀ- ਬਲਾਕ ਨੇੜੇ ਗੋਲਡਨ ਗੇਟ, 28 ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਨਾਨਕਸਰ ਵੇਰਕਾ, 29 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਏ ਸਾਹਿਬ ਮਜੀਠਾ ਰੋਡ ਅਤੇ 30 ਸਤੰਬਰ ਨੂੰ ਗੁਰਦੁਆਰਾ ਟੋਭਾ ਭਾਈ ਸਾਲੋ ਜੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਕਾਸ ਨਗਰ ਖੰਡਵਾਲਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਏ ਜਾਣਗੇ। ਮੁੱਖ ਮੈਨੇਜਰ ਅਰਜਨ ਮਾਂਗਾ ਨੇ ਦੱਸਿਆ ਕਿ ਇਸੇ ਤਰ੍ਹਾਂ 1 ਅਕਤੂਬਰ ਤੋਂ 25 ਅਕਤੂਬਰ ਤੱਕ ਵੀ ਅੰਮ੍ਰਿਤਸਰ ਅਤੇ ਆਸ ਪਾਸ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਸਮਾਗਮ ਸਜਣਗੇ। ਇਸ ਉਪਰੰਤ 26 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ ਜੋ ਸ਼ਹਿਰ ਦੇ ਇਤਿਹਾਸਿਕ ਤੇ ਪੁਰਾਤਨ 12 ਦਰਵਾਜਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ 27 ਅਕਤੂਬਰ ਨੂੰ ਚੌਥੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਜਾਣਗੇ, ਅਕਾਲ ਤਖਤ ਸਾਹਿਬ ਵ ਿਖੇ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮਾਂ ਤੋਂ ਇਲਾਵਾ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜੀ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 5 ਤੋਂ 19 ਅਕਤੂਬਰ ਦੌਰਾਨ ਸਕੂਲੀ ਬੱਚਿਆਂ ਦੇ ਵੱਖ ਵੱਖ ਧਾਰਮਿਕ ਮੁਕਾਬਲ ੇ ਵੀ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪ੍ਰਮੁੱਖ ਸਿੱਖ ਸ਼ਖਸੀਅਤਾਂ ਸਮਾਗਮਾਂ ਵਿਚ ਸ਼ਿਰਕਤ ਕਰਨਗੀਆਂ। ਉਨ੍ਹਾਂ ਸੰਗਤਾਂ ਨੂੰ ਗੁਰਮਤਿ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੇ ਸਿੱਖ ਵਿਦਿਆਰਥੀ ਦਾ ਸ਼੍ਰੋਮਣੀ ਕਮੇਟੀ ਵਲੋਂ ਕੀਤਾ... ਅਗਲੀ ਖ਼ਬਰ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਵਿਖੇ ਤਿੰਨ ਰੋਜ਼ਾ ਫਰੈਸ਼ਰਜ਼ ਫੈਸਟੀਵਲ ਸੰਪੰਨ ਵਾਈਸ ਚੇਅਰਮੈਨ ਡਾ: ਆਕਾਸ਼ਦੀਪ ਸਿੰਘ ਚੰਦੀ...
Ad Position 24