15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੇ ਸਿੱਖ ਵਿਦਿਆਰਥੀ ਦਾ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾਵੇਗਾ 51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨ–ਮੰਨਣ

ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਲਹਿੰਦੇ ਪੰਜਾਬ ਦੇ ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀਆਂ ਸਾਲਾਨਾ ਮੈਟ੍ਰਿਕ ਪ੍ਰੀਖਿਆਵਾਂ ਵਿਚ ਪਾਕਿਸਤਾਨ ਸਥਿਤ ਲਹਿੰਦੇ ਪੰਜਾਬ ਸੂਬੇ ਵਿਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀ ਉਂਕਾਰ ਸਿੰਘ ਦੀ ਸ਼ਾਨਦਾਰ ਵਿੱਦਿਅਕ ਪ੍ਰਾਪਤੀ ਲਈ ਉਸ ਦੀ ਹੌਸਲਾ ਅਫ਼ਜ਼ਾਈ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ.

Ad Position 21
repet_subhas-goyals [Copy P29]
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਦੀ ਤਸਵੀਰ। ਅਜੀਤ ਤਸਵੀਰ 15-09-2026
ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਲਹਿੰਦੇ ਪੰਜਾਬ ਦੇ ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀਆਂ ਸਾਲਾਨਾ ਮੈਟ੍ਰਿਕ ਪ੍ਰੀਖਿਆਵਾਂ ਵਿਚ ਪਾਕਿਸਤਾਨ ਸਥਿਤ ਲਹਿੰਦੇ ਪੰਜਾਬ ਸੂਬੇ ਵਿਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀ ਉਂਕਾਰ ਸਿੰਘ ਦੀ ਸ਼ਾਨਦਾਰ ਵਿੱਦਿਅਕ ਪ੍ਰਾਪਤੀ ਲਈ ਉਸ ਦੀ ਹੌਸਲਾ ਅਫ਼ਜ਼ਾਈ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਹ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਉਂਕਾਰ ਸਿੰਘ ਨੇ ਇਸ ਤੋਂ ਪਹਿਲਾਂ ਨੌਵੀਂ ਜਮਾਤ ਦੀ ਪ੍ਰੀਖਿਆ ਵਿਚ ਵੀ ਦੂਜਾ ਸਥਾਨ ਹਾਸਿਲ ਕੀਤਾ ਸੀ ਅਤੇ ਉਹ ਲਗਾਤਾਰ ਵਿੱਦਿਅਕ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਂਕਾਰ ਸਿੰਘ ਦੇ ਪਿਤਾ ਡਾ. ਮਿਮਪਾਲ ਸਿੰਘ, ਜੋ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ, ਖ਼ੁਦ ਵੀ ਵਿੱਦਿਅਕ ਅਤੇ ਡਾਕਟਰੀ ਖੇਤਰ ਵਿਚ ਵਿਸ਼ੇਸ਼ ਪਹਿਚਾਣ ਰੱਖਦੇ ਹਨ। ਉਹ ਪਾਕਿਸਤਾਨ ਦੇ ਪਹਿਲੇ ਸਿੱਖ ਡਾਕਟਰ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਲਈ ਪਾਕਿਸਤਾਨ ਸਰਕਾਰ ਵਲੋਂ ਤਮਗ਼ਾ-ਏ-ਇਮਤਿਆਜ਼ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਭਾਈਚਾਰਾ ਘੱਟ ਗਿਣਤੀ ਵਿਚ ਹੋਣ ਦੇ ਬਾਵਜੂਦ ਸਿੱਖ ਵਿਦਿਆਰਥੀ ਉਂਕਾਰ ਸਿੰਘ ਵਲੋਂ ਵਿੱਦਿਅਕ ਖੇਤਰ ਵਿਚ ਹਾਸਲ ਕੀਤੀ ਇਹ ਮਾਣਮੱਤੀ ਪ੍ਰਾਪਤੀ ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਂਕਾਰ ਸਿੰਘ ਆਪਣੀ ਮਿਹਨਤ ਤੇ ਲਿਆਕਤ ਨਾਲ ਭਵਿੱਖ ਵਿਚ ਵੀ ਸਿੱਖ ਕੌਮ ਦਾ ਨਾਮ ਰੌਸ਼ਨ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸ੍ਰੀ ਗੁਰੂ ਸਿੰਘ ਸਭਾ ਇਸਲਾਮਾਬਾਦ ਅਤੇ ਗੁ: ਸ੍ਰੀ ਪਿੱਪਲੀ ਸਾਹਿਬ ਵਿ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਖੇ ‘48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ -ਮ...
Ad Position 24