14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸ੍ਰੀ ਗੁਰੂ ਸਿੰਘ ਸਭਾ ਇਸਲਾਮਾਬਾਦ ਅਤੇ ਗੁ: ਸ੍ਰੀ ਪਿੱਪਲੀ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਏ

ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਆਰੰਭ ਕੀਤੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਬੀਤੀ ਸ਼ਾਮ ਤੇ ਅੱਜ ਗੁਰਦੁਆਰਾ ਸ੍ਰੀ ਪਿਪਲੀ ਸਾਹਿਬ ਪੁਤਲੀਘਰ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ, ਰਾਮ ਨਗਰ ਕਾਲੋਨੀ, ਨੇੜੇ ਇਸਲਾਮਾਬਾਦ ਚੌਂਕ ਵਿਖੇ ਗੁਰਮਤਿ ਸਮਾਗਮ ਸਜਾਏ ਗਏ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਕਾਰਜਕਾਰੀ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਭਾਈ ਗੁਰਮੇਲ ਸਿੰਘ ਹਜੂਰੀ ਰਾਗੀ, ਗਿਆਨੀ ਅਮਰੀਕ ਸਿੰਘ ਕਥਾ ਵਾਚਕ ਗੁਰਦੁਆਰਾ ਪਿਪਲੀ ਸਾਹਿਬ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਜ਼ੋਰਾ ਸਿੰਘ ਹਜ਼ੂਰੀ ਰਾਗੀ ਜੱਥਿਆਂ ਨੇ ਕਥਾ-ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਆਰੰਭ ਕੀਤੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਬੀਤੀ ਸ਼ਾਮ ਤੇ ਅੱਜ ਗੁਰਦੁਆਰਾ ਸ੍ਰੀ ਪਿਪਲੀ ਸਾਹਿਬ ਪੁਤਲੀਘਰ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ, ਰਾਮ ਨਗਰ ਕਾਲੋਨੀ, ਨੇੜੇ ਇਸਲਾਮਾਬਾਦ ਚੌਂਕ ਵਿਖੇ ਗੁਰਮਤਿ ਸਮਾਗਮ ਸਜਾਏ ਗਏ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਕਾਰਜਕਾਰੀ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਭਾਈ ਗੁਰਮੇਲ ਸਿੰਘ ਹਜੂਰੀ ਰਾਗੀ, ਗਿਆਨੀ ਅਮਰੀਕ ਸਿੰਘ ਕਥਾ ਵਾਚਕ ਗੁਰਦੁਆਰਾ ਪਿਪਲੀ ਸਾਹਿਬ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਜ਼ੋਰਾ ਸਿੰਘ ਹਜ਼ੂਰੀ ਰਾਗੀ ਜੱਥਿਆਂ ਨੇ ਕਥਾ-ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਲੋਂ ਕਥਾਵਾਚਕਾਂ ਅਤੇ ਰਾਗੀ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪਹਿਲਾਂ ਸਮਾਗਮਾਂ ਵਿਚ ਅੰਮ੍ਰਿਤਸਰ ਸ਼ਹਿਰ ਅਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ। ਅੱਜ ਦਾ ਸਮਾਗਮ: ਮਿਤੀ : 15 ਸਤੰਬਰ, ਮੰਗਲਵਾਰ। ਸਮਾਂ : ਸ਼ਾਮ 7 ਤੋਂ ਰਾਤ 9.45 ਵਜੇ ਤੱਕ। ਸਥਾਨ : ਗੁਰਦੁਆਰਾ ਬਾਬਾ ਟਹਿਲ ਸਿੰਘ ਜੀ ਪਿੰਡ ਮੀਰਾਂਕੋਟ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਾਲਜ ਡਿਵੈੱਲਪਮੈਂਟ ਕੌਂਸਲ ਦੀ ਮੀਟਿੰਗ ਅਗਲੀ ਖ਼ਬਰ ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੇ ਸਿੱਖ ਵਿਦਿਆਰਥੀ ਦਾ ਸ਼੍ਰੋਮਣੀ ਕਮੇਟੀ ਵਲੋਂ ਕੀਤਾ...
Ad Position 24