14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਾਲਜ ਡਿਵੈੱਲਪਮੈਂਟ ਕੌਂਸਲ ਦੀ ਮੀਟਿੰਗ

ਅੰਮ੍ਰਿਤਸਰ, 14 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.)

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਅੰਮ੍ਰਿਤਸਰ, 14 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਖੇ ਕਾਲਜ ਡਿਵੈਲਪਮੈਂਟ ਕੌਂਸਲ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਹਰਵਿੰਦਰ ਸਿੰਘ ਸੈਣੀ ਨੇ ਕੀਤੀ, ਜਦਕਿ ਰਜਿਸਟਰਾਰ ਪ੍ਰੋ. (ਡਾ.) ਕੇ.ਐੱਸ. ਚਾਹਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਕੌਂਸਲ ਦਾ ਏਜੰਡਾ ਡੀਨ ਕਾਲਜ ਡਿਵੈਲਪਮੈਂਟ ਕੌਂਸਲ ਡਾ. ਸਰੋਜ ਅਰੋੜਾ ਵਲੋਂ ਪੇਸ਼ ਕੀਤਾ ਗਿਆ। ਪ੍ਰੋ. ਸੈਣੀ ਨੇ ਕਾਲਜਾਂ ਨੂੰ ਆਪਣੇ ਖੇਤਰ ਨਾਲ ਸੰਬੰਧਿਤ ਸਥਾਨਕ ਉਦਯੋਗਾਂ ਅਤੇ ਸੈਕਟਰ ਸਕਿੱਲ ਕੌਂਸਲਾਂ ਨਾਲ ਸਮਝੌਤੇ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਦਯੋਗਾਂ ਨਾਲ ਐੱਮ.ਓ.ਯੂ. ਕਰਨ ਸੰਬੰਧੀ ਲੋੜੀਂਦੀ ਅਗਵਾਈ ਲਈ ਯੂਨੀਵਰਸਿਟੀ ਇੰਡਸਟਰੀ ਲਿੰਕੇਜ ਸੈੱਲ ਵਲੋਂ ਸਹਿਯੋਗ ਦਿੱਤਾ ਜਾਵੇਗਾ। ਡਾ. ਸਰੋਜ ਅਰੋੜਾ ਨੇ ਸੰਬੰਧਿਤ ਕਾਲਜਾਂ ਵਿਚ ਐਂਟਰਪ੍ਰਿਨਿਊਰਸ਼ਿਪ ਡਿਵੈਲਪਮੈਂਟ ਸੈੱਲ ਸਥਾਪਤ ਕਰਨ ’ਤੇ ਜ਼ੋਰ ਦਿੱਤਾ। ਸੈੱਲ ਦੇ ਇੰਚਾਰਜ ਅਧਿਆਪਕ ਵਿਦਿਆਰਥੀਆਂ ਨੂੰ ਨਵੇਂ ਕਾਰੋਬਾਰੀ ਵਿਚਾਰ ਵਿਕਸਿਤ ਕਰਨ, ਬਿਜ਼ਨਸ ਪਲਾਨ ਤਿਆਰ ਕਰਨ, ਸ਼ਖ਼ਸੀਅਤ ਵਿਕਾਸ ਅਤੇ ਸਟਾਰਟਅੱਪ ਸ਼ੁਰੂ ਕਰਨ ਲਈ ਕਰਜ਼ਾ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ। ਡੀਨ ਐਲੂਮਨੀ ਡਾ. ਅਤੁਲ ਖੰਨਾ ਨੇ ਕਿਹਾ ਕਿ ਹਰ ਕਾਲਜ ਵਲੋਂ ਆਪਣੀ ਰਜਿਸਟਰਡ ਐਲੂਮਨੀ ਐਸੋਸੀਏਸ਼ਨ ਬਣਾਈ ਜਾਵੇ ਅਤੇ ਇਸ ਨੂੰ ਕਾਲਜ ਦੀ ਵੈੱਬਸਾਈਟ/ਪੋਰਟਲ ‘ਤੇ ਦਰਜ ਕੀਤਾ ਜਾਵੇ। ਅੰਤ ਵਿਚ ਰਜਿਸਟਰਾਰ ਪ੍ਰੋ. (ਡਾ.) ਕੇ.ਐੱਸ. ਚਾਹਲ ਨੇ ਕੌਂਸਲ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਹਰਿਆਵਲ ਮੰਚ ਨੇ ਬੀ. ਆਰ. ਟੀ. ਐੱਸ. ਲਾਂਘੇ ’ਚ ਲੱਗੇ ਬੂਟੇ ਬਚਾਉਣ ਸੰਬੰਧੀ ਮੇਅਰ ਤੇ ਕਮਿਸ਼ਨਰ ਨਾਲ ਕੀਤੀ ਮੁਲ... ਅਗਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸ੍ਰੀ ਗੁਰੂ ਸਿੰਘ ਸਭਾ ਇਸਲਾਮਾਬਾਦ ਅਤੇ ਗੁ: ਸ੍ਰੀ ਪਿੱਪਲੀ ਸਾਹਿਬ ਵਿ...
Ad Position 24