14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਖ਼ਾਲਸਾ ’ਵਰਸਿਟੀ ਵਲੋਂ ਟੈਲੇਂਟ ਹੰਟ-2026 ਅਤੇ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਵਲੋਂ ਖ਼ਾਲਸਾ ਕਾਲਜ ਨਾਲ ਮਿਲ ਕੇ ਟੈਲੇਂਟ ਹੰਟ-2026 ਅਤੇ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ’ਵਰਸਿਟੀ ਦੇ ਉੱਪ ਕੁਲਪਤੀ ਡਾ.

Ad Position 21
repet_subhas-goyals [Copy P29]
ਖ਼ਾਲਸਾ ਯੂਨੀਵਰਸਿਟੀ ਵਲੋਂ ਕਰਵਾਏ ਗਏ ਪ੍ਰੋਗਰਾਮ ‘ਟੇਲੰਟ ਹੰਟ’ ਦੌਰਾਨ ਡਾ. ਸੁਰਿੰਦਰ ਕੌਰ, ਡਾ. ਰਮਿੰਦਰ ਕੌਰ, ਹੋਰ ਸਟਾਫ਼ ਮੈਂਬਰ। ਤਸਵੀਰ : ਨਿਰਮਲ ਸਟੂਡੀਓ 15-09-2026
ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਵਲੋਂ ਖ਼ਾਲਸਾ ਕਾਲਜ ਨਾਲ ਮਿਲ ਕੇ ਟੈਲੇਂਟ ਹੰਟ-2026 ਅਤੇ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ’ਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਸੁਰਿੰਦਰ ਕੌਰ ਅਤੇ ਡੀਨ ਭਾਸ਼ਾਵਾਂ ਡਾ. ਰਮਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ‘ਟੈਲੈਂਟ ਹੰਟ-2026’ ਅਤੇ ਅਧਿਆਪਕ ਦਿਵਸ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਅਧਿਆਪਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਾਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅੰਦਰ ਪੜ੍ਹਾਈ ਦੇ ਨਾਲ-ਨਾਲ ਸੰਗੀਤ, ਨ੍ਰਿਤ, ਕਵਿਤਾ, ਭਾਸ਼ਣ ਅਤੇ ਹੋਰ ਸਿਰਜਣਾਤਮਕ ਗਤੀਵਿਧੀਆਂ ’ਚ ਵੀ ਬੇਅੰਤ ਸਮਰੱਥਾ ਹੁੰਦੀ ਹੈ। ਡਾ. ਰਮਿੰਦਰ ਕੌਰ ਨੇ ਕਿਹਾ ਕਿ ‘ਟੈਲੈਂਟ ਹੰਟ’ ਵਰਗੇ ਪ੍ਰੋਗਰਾਮ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਡਾ. ਸੁਰਿੰਦਰ ਕੌਰ ਅਤੇ ਡਾ. ਰਮਿੰਦਰ ਕੌਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਅਧਿਆਪਕ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ’ਚ ਅਹਿਮ ਯੋਗਦਾਨ ਪਾਉਂਦੇ ਹਨ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ’ਚ ਉਨ੍ਹਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਇਸ ਤੋਂ ਪਹਿਲਾਂ ਵਿਭਾਗ ਮੁਖੀ ਡਾ . ਸਾਨੀਆ ਮਰਵਾਹਾ ਨੇ ਸਮਾਗਮ ’ਚ ਪਹੁੰਚੇ ਵਿਸ਼ੇਸ਼ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਮੰਚ ‘ਤੇ ਆਪਣੀ ਕਲਾ, ਆਤਮ-ਵਿਸ਼ਵਾਸ ਅਤੇ ਰਚਨਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਦੀ ਦਰਸ਼ਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ। ਟੈਲੈਂਟ ਹੰਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਨਮਾਨ ਦੇ ਕੇ ਹੌਸਲਾ-ਅਫ਼ਜ਼ਾਈ ਵੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਬੀਕੇਯੂ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਦੇ ਤਿੰਨ ਗੇਟ ਬੰਦ ਕਰ ਕੇ ਧਰਨਾ ਅਗਲੀ ਖ਼ਬਰ ਦਾਣਾ ਮੰਡੀ ਲਈ ਵੱਡੀ ਸਮੱਸਿਆ ਬਣੇ ਬਿਜਲੀ ਕੱਟ ਮਹਿੰਗੇ ਭਾਅ ਦਾ ਡੀਜ਼ਲ ਬਾਲਣ ਲਈ ਮਜਬੂਰ
Ad Position 24