15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼੍ਰੋਮਣੀ ਅਕਾਲੀ ਦਲ (ਅ) ਨੇ ਵਿਰਾਸਤੀ ਮਾਰਗ ’ਚ ‘ਜਮਹੂਰੀਅਤ ਦਿਵਸ’ ਮਨਾਇਆ

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਅੱਜ ਕੌਮਾਂਤਰੀ ਜਮਹੂਰੀਅਤ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਤੱਕ ਜਾਂਦੇ ਸਥਾਨਕ ਵਿਰਾਸਤੀ ਮਾਰਗ ਵਿਖੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਜਮਹੂਰੀਅਤ ਬਹਾਲੀ ਦਿਵਸ ਮਨਾਇਆ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸਿੱਖ ਧਾਰਮਿਕ ਆਜ਼ਾਦੀ, ਸ਼੍ਰੋਮਣੀ ਕਮੇਟੀ ਦੀਆਂ ਲੰਬਿਤ ਚੋਣਾਂ ਤੁਰੰਤ ਕਰਾਉਣ, ਸਿੱਖਾਂ ’ਤੇ ਵੰਦੇ ਮਾਤਰਮ ਜਬਰੀ ਨਾ ਠੋਸੇ ਜਾਣ ਅਤੇ ਕੇਂਦਰ ਤੇ ਰਾਜ ਸਰਕਾਰ ਵਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਕੀਤੀ ਜਾ ਰਹੀ ਕਥਿਤ ਦਖ਼ਲ ਅੰਦਾਜ਼ੀ ਸਮੇਤ ਦੋਹਾਂ ਪੰਜਾਬਾਂ ਦੇ ਦੁਵੱਲੇ ਵਪਾਰ ਲਈ ਅਟਾਰੀ-ਵਾਹਗਾ ਸਰਹੱਦ ਮੁੜ ਖੋਲ੍ਹਣ ਸੰਬੰਧੀ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਪ੍ਰਗਟ ਕੀਤੇ ਗਏ।

Ad Position 21
repet_subhas-goyals [Copy P29]
ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਕੌਮਾਂਤਰੀ ਜਮਹੂਰੀਅਤ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਕਵਰਾਈ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ। ਨਾਲ ਹੋਰ ਆਗੂ। 16-09-2026
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਅੱਜ ਕੌਮਾਂਤਰੀ ਜਮਹੂਰੀਅਤ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਤੱਕ ਜਾਂਦੇ ਸਥਾਨਕ ਵਿਰਾਸਤੀ ਮਾਰਗ ਵਿਖੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਜਮਹੂਰੀਅਤ ਬਹਾਲੀ ਦਿਵਸ ਮਨਾਇਆ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸਿੱਖ ਧਾਰਮਿਕ ਆਜ਼ਾਦੀ, ਸ਼੍ਰੋਮਣੀ ਕਮੇਟੀ ਦੀਆਂ ਲੰਬਿਤ ਚੋਣਾਂ ਤੁਰੰਤ ਕਰਾਉਣ, ਸਿੱਖਾਂ ’ਤੇ ਵੰਦੇ ਮਾਤਰਮ ਜਬਰੀ ਨਾ ਠੋਸੇ ਜਾਣ ਅਤੇ ਕੇਂਦਰ ਤੇ ਰਾਜ ਸਰਕਾਰ ਵਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਕੀਤੀ ਜਾ ਰਹੀ ਕਥਿਤ ਦਖ਼ਲ ਅੰਦਾਜ਼ੀ ਸਮੇਤ ਦੋਹਾਂ ਪੰਜਾਬਾਂ ਦੇ ਦੁਵੱਲੇ ਵਪਾਰ ਲਈ ਅਟਾਰੀ-ਵਾਹਗਾ ਸਰਹੱਦ ਮੁੜ ਖੋਲ੍ਹਣ ਸੰਬੰਧੀ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਪ੍ਰਗਟ ਕੀਤੇ ਗਏ। ਇਸ ਉਪ੍ਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਇਮਾਨ ਸਿੰਘ ਮਾਨ ਦੀ ਅਗਵਾਈ ਵਿਚ ਮਾਰਚ ਵੀ ਕੱਢਿਆ ਗਿਆ ਤੇ ਸਿੱਖ ਮਸਿਲਆਂ ਸੰਬੰਧੀ ਜਥੇਦਾਰ ਗੜਗੱਜ ਦੇ ਨਾਮ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਿੱਖ ਕੌਮ ਸਾਹਮਣੇ ਸਭ ਤੋਂ ਅਹਿਮ ਸਵਾਲ ਇਹ ਹੈ ਕਿ ਸਿੱਖਾਂ ਦੇ ਧਰਮ, ਵਿਸ਼ਵਾਸ, ਸਿੱਖ ਸੰਸਥਾਵਾਂ ਅਤੇ ਧਾਰਮਿਕ ਜੀਵਨ ਨੂੰ ਪਰਿਭਾਸ਼ਿਤ ਕਰਨ ਦਾ ਅੰਤਿਮ ਅਧਿਕਾਰ ਸਿੱਖ ਪੰਥ ਕੋਲ ਹੈ ਜਾਂ ਸਰਕਾਰ ਕੋਲ ? ਸ: ਮਾਨ ਨੇ ਕਿਹਾ ਕਿ ਹਿੰਦੂਤਵਾ ਹਕੂਮਤ ਨੇ ਜਮਹੂਰੀਅਤ ਨੂੰ ਖਤਮ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੀਆਂ 15 ਵਰ੍ਹਿਆਂ ਤੋਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਉਨ੍ਹਾਂ ਦੋਸ਼ ਲਾਇਆ ਅਕਾਲੀ ਦਲ (ਬਾਦਲ) ਦੇ ਮੁਖੀ ਸੁਖਬੀਰ ਸਿੰਘ ਬਾਦਲ ਭਾਜਪਾ ਨਾਲ ਮਿਲ ਕੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਆਪਣੇ ਸਿਆਸੀ ਕੰਟਰੋਲ ਨਾਲ ਚਲਾ ਰਹੇ ਹਨ। ਉਨ੍ਹਾਂ ਆਖਿਆ ਕਿ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ਦਾ ਪ੍ਰਬੰਧ ਸਿੱਖ ਸੰਗਤ ਦੀ ਮਰਜ਼ੀ ਨਾਲ ਹੋਣਾ ਚਾਹੀਦਾ ਹੈ। ਸ. ਮਾਨ ਨੇ ਕਿਹਾ ਕਿ ਵੰਦੇ ਮਾਤਰਮ ਦਾ ਗਾਇਣ ਸਾਡੇ ’ਤੇ ਜਬਰੀ ਠੋਸਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਚੜਦੇ ਤੇ ਲਹਿੰਦੇ ਪੰਜਾਬਾਂ ਵਿਚ ਦੁਵੱਲਾ ਵਪਾਰ ਜਾਰੀ ਰੱਖਣ ਲਈ ਅਟਾਰੀ-ਵਾਹਗਾ ਸਰਹੱਦ ਸਮੇਤ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਮੁੜ ਖੋਲੇ ਜਾਣੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਵਧਣ ਨਾਲ ਪੰਜਾਬੀ ਕਿਸਾਨਾਂ ਨੂੰ ਫਾਇਦਾ ਹੋਵੇਗਾ। ਕਾਨਫਰੰਸ ਉਪ੍ਰੰਤ ਈਮਾਨ ਸਿੰਘ ਮਾਨ ਦੀ ਅਗਵਾਈ ਵਿਚ ਅਕਾਲ ਤਖ਼ਤ ਸਾਹਿਬ ਤੱਕ ਮਾਰਚ ਵੀ ਕੱਢਿਆ ਗਿਆ ਤੇ ਇਸ ਦੌਰਾਨ ਕਈ ਕਾਰਕੁੰਨਾਂ ਨੇ ਹੱਥਾਂ ਵਿਚ ਖ਼ਾਲ ਿਸਤਾਨ ਜਿੰਦਾਬਾਦ, ਹਮ ਹਿੰਦੂ ਨਹੀਂ ਅਤੇ ਵੰਦੇ ਮਾਤਰਮ ਸਾਨੂੰ ਮੰਜ਼ੂਰ ਨਹੀਂ ਦੇ ਪੋਸਟਰ ਫੜ ਕੇ ਖਾਲਿਸਤਾਨ ਪੱਖੀ ਨਾਅਰੇ ਵੀ ਲਗਾਏ ਤੇ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਅਰਦਾਸ ਕਰਨ ਉਪ੍ਰੰਤ ਸਿੱਖ ਮਸਲਿਆਂ ਸੰਬੰਧੀ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਮ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਜਮਹੂਰੀਅਤ ਦਿਵਸ ਕਾਨਫਰੰਸ ਵਿਚ ਸ: ਮਾਨ ਤੋਂ ਇਲਾਵਾ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਇਸਤਰੀ ਵਿੰਗ ਪ੍ਰਧਾਨ ਬੀਬੀ ਰਜਿੰਦਰ ਕੌਰ ਜੈਤੋ, ਪਾਰਟੀ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ, ਪ੍ਰੋ: ਮਹਿੰਦਰਪਾਲ ਸਿੰਘ, ਹਰਪਾਲ ਸਿੰਘ ਬਲੇਰ, ਗੁਰਜੰਟ ਸਿੰਘ ਕੱਟੂ, ਹਰਭਜਨ ਸਿੰਘ ਕਸ਼ਮੀਰੀ, ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਸਮੇਤ ਹੋਰ ਪਾਰਟੀ ਅਹੁਦੇਦਾ ਰ, ਪੰਥਕ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਸੁਧਾਰ ਟਰੱਸਟ ਦੇ 9 ਸਾਲ ਪੁਰਾਣੇ ਘੁਟਾਲੇ ’ਚ ਦੋ ਬਰਖਾਸਤ, ਈ. ਓ. ਦੀ ਡੀਮੋਸ਼ਨ ਟਰੱਸਟ ਦੇ ਨਾਂਅ ’ਤੇ ਬੈਂਕ ’ਚ ਚਲਾਇ... ਅਗਲੀ ਖ਼ਬਰ ਰਾਜ ਰਾਣੀ ਨੂੰ ਮਹਿਲਾ ਸੈੱਲ ਦੀ ਜ਼ਿਲ੍ਹਾ ਚੇਅਰਪਰਸਨ ਦੀ ਮਿਲੀ ਜ਼ਿੰਮੇਵਾਰੀ ਮਹਿਲਾਵਾਂ ਨੂੰ ਸੰਗਠਿਤ ਕਰਕੇ ਸਮਾਜ ਭਲਾਈ ਦ...
Ad Position 24