15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਾਟਕਕਾਰ ਗੁਰਸ਼ਰਨ ਸਿੰਘ ਯਾਦਗਾਰੀ ਸਮਾਗਮ ਅੱਜ ਲੋਕ ਪੱਖੀ ਗੀਤ ਸੰਗੀਤ, ਨਾਟਕ, ਕੋਰਿਓਗ੍ਰਾਫੀ ਦਾ ਹੋਵੇਗਾ ਮੰਚਨ

ਅੰਮ੍ਰਿਤਸਰ, 14 ਸਤੰਬਰ (ਹਰਮਿੰਦਰ ਸਿੰਘ)-ਗੁਰਸ਼ਰਨ ਸਿੰਘ ਯਾਦਗਾਰੀ ਟਰੱਸਟ ਅਤੇ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ ਵਲੋਂ ਮੰਚ-ਰੰਗ ਮੰਚ ਦੇ ਸਹਿਯੋਗ ਨਾਲ ਪ੍ਰਸਿੱਧ ਲੋਕ ਪੱਖੀ ਇਨਕਲਾਬੀ ਨਾਟਕਕਾਰ ਅਤੇ ਸਮਾਜਿਕ ਚਿੰਤਕ ਗੁਰਸ਼ਰਨ ਭਾਅ ਜੀ ਦੇ 97ਵੇਂ ਜਨਮ ਦਿਨ ਦੇ ਮੌਕੇ ਕੱਲ੍ਹ 16 ਸਤੰਬਰ ਨੂੰ ਕਰਵਾਏ ਜਾ ਰਹੇ ਲੋਕ ਪੱਖੀ ਗੀਤ ਸੰਗੀਤ ਅਤੇ ਸਭਿਆਚਾਰਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਦੀ ਤਿਆਰੀ ਸੰਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਟਰੱਸਟ ਦੇ ਕਨਵੀਨਰ ਡਾ: ਪਰਮਿੰਦਰ ਸਿੰਘ, ਕੇਵਲ ਧਾਲੀਵਾਲ, ਡਾ: ਨਵਸ਼ਰਨ ਅਤੇ ਡਾ: ਅਤੁਲ ਨੇ ਦੱਸਿਆ ਕਿ ਇਹ ਸਮਾਗਮ ਭਾਅ ਜੀ ਗੁਰਸ਼ਰਨ ਸਿੰਘ ਦੇ ਅੰਮ੍ਰਿਤਸਰ ਸਥਿਤ ਜੱਦੀ ਘਰ ਗੁਰੂ ਖਾਲਸਾ ਨਿਵਾਸ ਨਜਦੀਕ ਗੰਗਾ ਬਿਲਡਿੰਗ ਰਣਜੀਤਪੁਰਾ ਵਿਖੇ ਬਾਅਦ ਦੁਪਹਿਰ ਢਾਈ ਵਜੇ ਹੋਵੇਗਾ, ਜਿਸ ਵਿਚ ਗੁਰਸ਼ਰਨ ਭਾਅ ਜੀ ਵਲੋਂ ਇਨਕਲਾਬੀ ਰੰਗਮੰਚ ਦੇ ਖੇਤਰ ਵਿਚ ਪਾਏ ਅਮੁੱਲੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਨਾਟਕਕਾਰ ਅਤੇ ਸਮਾਜਿਕ ਚਿੰਤਕ ਗੁਰਸ਼ਰਨ ਭਾਅ ਜੀ ਦੀ ਤਸਵੀਰ। 16-09-2026
ਅੰਮ੍ਰਿਤਸਰ, 14 ਸਤੰਬਰ (ਹਰਮਿੰਦਰ ਸਿੰਘ)-ਗੁਰਸ਼ਰਨ ਸਿੰਘ ਯਾਦਗਾਰੀ ਟਰੱਸਟ ਅਤੇ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ ਵਲੋਂ ਮੰਚ-ਰੰਗ ਮੰਚ ਦੇ ਸਹਿਯੋਗ ਨਾਲ ਪ੍ਰਸਿੱਧ ਲੋਕ ਪੱਖੀ ਇਨਕਲਾਬੀ ਨਾਟਕਕਾਰ ਅਤੇ ਸਮਾਜਿਕ ਚਿੰਤਕ ਗੁਰਸ਼ਰਨ ਭਾਅ ਜੀ ਦੇ 97ਵੇਂ ਜਨਮ ਦਿਨ ਦੇ ਮੌਕੇ ਕੱਲ੍ਹ 16 ਸਤੰਬਰ ਨੂੰ ਕਰਵਾਏ ਜਾ ਰਹੇ ਲੋਕ ਪੱਖੀ ਗੀਤ ਸੰਗੀਤ ਅਤੇ ਸਭਿਆਚਾਰਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਦੀ ਤਿਆਰੀ ਸੰਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਟਰੱਸਟ ਦੇ ਕਨਵੀਨਰ ਡਾ: ਪਰਮਿੰਦਰ ਸਿੰਘ, ਕੇਵਲ ਧਾਲੀਵਾਲ, ਡਾ: ਨਵਸ਼ਰਨ ਅਤੇ ਡਾ: ਅਤੁਲ ਨੇ ਦੱਸਿਆ ਕਿ ਇਹ ਸਮਾਗਮ ਭਾਅ ਜੀ ਗੁਰਸ਼ਰਨ ਸਿੰਘ ਦੇ ਅੰਮ੍ਰਿਤਸਰ ਸਥਿਤ ਜੱਦੀ ਘਰ ਗੁਰੂ ਖਾਲਸਾ ਨਿਵਾਸ ਨਜਦੀਕ ਗੰਗਾ ਬਿਲਡਿੰਗ ਰਣਜੀਤਪੁਰਾ ਵਿਖੇ ਬਾਅਦ ਦੁਪਹਿਰ ਢਾਈ ਵਜੇ ਹੋਵੇਗਾ, ਜਿਸ ਵਿਚ ਗੁਰਸ਼ਰਨ ਭਾਅ ਜੀ ਵਲੋਂ ਇਨਕਲਾਬੀ ਰੰਗਮੰਚ ਦੇ ਖੇਤਰ ਵਿਚ ਪਾਏ ਅਮੁੱਲੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਇਸ ਮੌਕੇ ਪ੍ਰਸਿੱਧ ਲੋਕ ਪੱਖੀ ਗਾਇਕ ਧਰਮਿੰਦਰ ਮਸਾਣੀ, ਕੁਸ਼ਾਗਰ ਕਾਲੀਆ ਤੇ ਸਾਥੀਆਂ ਅਤੇ ਜੋਰਾ ਸਿੰਘ ਨਸਰਾਲੀ ਤੇ ਕਸਤੂਰੀ ਲਾਲ ਵਲੋਂ ਲੋਕ ਪੱਖੀ ਇਨਕਲਾਬੀ ਗੀਤ ਸੰਗੀਤ ਦੀ ਪੇਸ਼ਕਾਰੀ ਦੇ ਇਲਾਵਾ ਨਾਟਕਕਾਰ ਅਨੀਤਾ ਸ਼ਬਦੀਸ਼ ਅਤੇ ਇਕੱਤਰ ਵਲੋਂ ਨਾਟਕ ‘ਨਵਾਂ ਜਨਮ’ ਅਤੇ ਕੋਰਿਓਗ੍ਰਾਫੀ ਦਾ ਮੰਚਨ ਕੀਤਾ ਜਾਵੇਗਾ। ਇਸ ਤੋਂ ਬਾਅਦ ਜੱਦੀ ਘਰ ਵਿਖੇ ਮੋਮਬੱਤੀਆਂ ਜਗਾਉਣ ਉਪਰੰਤ ਰਾਤ 7 ਵਜੇ ਪ੍ਰਸਿੱਧ ਦਸਤਾਵੇਜ਼ੀ ਫਿਲਮ ਨਿਰਮਾਤਾ ਨਕੁਲ ਸਾਹਨੀ ਵਲੋਂ ਇਤਿਹਾਸਕ ਕਿਸਾਨ ਅੰਦੋਲਨ ਉਤੇ ਬਣਾਈ ਵਿਸ਼ੇਸ਼ ਦਸਤਾਵੇਜ਼ੀ ਫਿਲਮ ‘ਲੱਖਾਂ ਬਗਾਵਤਾਂ’ ਦਿਖਾਈ ਜਾਵੇਗੀ। ਵਿਰਾਸਤ ਕਮੇਟੀ ਮੈਂਬਰ ਸੁਮੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਗੁਰਸ਼ਰਨ ਸਿੰਘ ਯਾਦਗਾਰੀ ਟਰੱਸਟ ਵਲੋਂ ਲੋਕ ਪੱਖੀ ਇਨਕਲਾਬੀ ਸਭਿਆਚਾਰਕ ਲਹਿਰ ਨੂੰ ਅੱਗੇ ਵਧਾਉਣ ਵਿਚ ਆਜੀਵਨ ਘਾਲਣਾ ਘਾਲਣ ਵਾਲੇ ਪੰਜਾਬ ਲੋਕ ਸਭਿਆਚਾਰਕ ਮੰਚ ਦੇ ਪ੍ਰਧਾਨ ਅਤੇ ਪੰਜਾਬ ਦੀ ਇਨਕਲਾਬੀ ਜਮਹੂਰੀ ਲਹਿਰ ਦੇ ਅਣਥੱਕ ਕਾਮੇ ਅਮੋਲਕ ਸਿੰਘ ਨੂੰ ‘ਗੁਰਸ਼ਰਨ ਸਿੰਘ ਸਿਮਰਤੀ ਚਿੰਨ’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ ਜਮਹੂਰੀ ਅਧਿਕਾਰ ਸਭਾ ਦੇ ਆਗੂ ਪ੍ਰਮੋਦ ਕੁਮਾਰ, ਜਮਹੂਰੀ ਕਿਸਾਨ ਸਭਾ ਤੋਂ ਕਾ: ਰਤਨ ਰੰਧਾਵਾ, ਨਾਰੀ ਚੇਤਨਾ ਮੰਚ ਤੋਂ ਰਾਜਿੰਦਰ ਕੌਰ ਅਤੇ ਤਰਕਸ਼ੀਲ ਸੁਸਾਇਟੀ ਤੋਂ ਪ੍ਰਿ: ਮੇਲਾ ਰਾਮ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਆਪਣੇ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਬੀ.ਵੌਕ.ਐਂਟਰਟੇਨਮੈਂਟ ਵਿਚ ਬੀ.ਬੀ.ਕੇ. ਡੀ.ਏ.ਵੀ. ਕਾਲਜ ਨੇ ਯੂਨੀਵਰਸਿਟੀ ਪੱਧਰ ’ਤੇ ਹਾਸਿਲ ਕੀਤੇ ਉੱਚ ਸਥਾਨ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ‘ਹਮਾਰੇ ਰਾਮ’ ਨਾਟਕ ਦਾ ਭਾਵਪੂਰਨ ਮੰਚਨ ਅੱਜ ਤੋਂ ਬਾਲੀਵੁੱਡ ਅਦਾਕਾਰ ਆਸ਼ੂਤੋਸ਼ ਰਾਣਾ ਸਮੇਤ ਹੋਰ ਕਲਾਕ...
Ad Position 24