ਭਾਜਪਾ ਦੀ ਨਸ਼ਾ ਛੁਡਾਊ ਯਾਤਰਾ 23 ਨੂੰ ਅੰਮ੍ਰਿਤਸਰ ਪਹੁੰਚੇਗੀ – ਸਲਿਲ ਕਪੂਰ
ਅੰਮ੍ਰਿਤਸਰ, 15 ਸਤੰਬਰ (ਹਰਮਿੰਦਰ ਸਿੰਘ): ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿਖੇ ਜ਼ਿਲ੍ਹਾ ਕੋਰ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ। ਜਿਸ ’ਚ ਪਾਰਟੀ ਦੀ 23 ਸਤੰਬਰ ਨੂੰ ਅੰਮ੍ਰਿਤਸਰ ’ਚ ਆਉਣ ਵਾਲੀ ਨਸ਼ਾ ਛੁਡਾਊ ਯਾਤਰਾ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ।
ਅੰਮ੍ਰਿਤਸਰ, 15 ਸਤੰਬਰ (ਹਰਮਿੰਦਰ ਸਿੰਘ): ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿਖੇ ਜ਼ਿਲ੍ਹਾ ਕੋਰ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ। ਜਿਸ ’ਚ ਪਾਰਟੀ ਦੀ 23 ਸਤੰਬਰ ਨੂੰ ਅੰਮ੍ਰਿਤਸਰ ’ਚ ਆਉਣ ਵਾਲੀ ਨਸ਼ਾ ਛੁਡਾਊ ਯਾਤਰਾ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਰਾਕੇਸ਼ ਗਿੱਲ, ਸੰਜੀਵ ਖੰਨਾ, ਬਖਸ਼ੀ ਰਾਮ ਅਰੋੜਾ, ਰਾਜਿੰਦਰ ਮੋਹਨ ਸਿੰਘ ਛੀਨਾ, ਰਾਜੇਸ਼ ਹਨੀ, ਸੁਖਮਿੰਦਰ ਸਿੰਘ ਪਿੰਟੂ, ਡਾ: ਰਾਮ ਚਾਵਲਾ, ਹਰਜਿੰਦਰ ਸਿੰਘ ਠੇਕੇਦਾਰ, ਕੁਮਾਰ ਅਮਿਤ, ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਆਨੰਦ ਸ਼ਰਮਾ, ਹਰਵਿੰਦਰ ਸਿੰਘ ਸੰਧੂ, ਗੁਰਪ੍ਰਤਾਪ ਸਿੰਘ ਟਿੱਕਾ, ਸੰਜੇ ਸ਼ਰਮਾ, ਮੋਹਿਤ ਮਹਾਜਨ, ਪਰਮਜੀਤ ਸਿੰਘ ਬੱਤਰਾ, ਕੌਂਸਲਰ ਗੌਰਵ ਗਿੱਲ, ਕੌਂਸਲਰ ਅਮਨ ਐਰੀ, ਕੌਂਸਲਰ ਵਿਕਾਸ ਗਿੱਲ ਆਦਿ ਹਾਜ਼ਰ ਸਨ। ਇਸ ਦੌਰਾਨ ਸਲਿਲ ਕਪੂਰ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵਲੋਂ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਜਾ ਰਹੀ ‘ਨਸ਼ਾ ਮੁਕਤੀ ਯਾਤਰਾ’ 23 ਸਤੰਬਰ ਨੂੰ ਅੰਮ੍ਰਿਤਸਰ ਪਹੁੰਚੇਗੀ। ਜੋ ਅੰਮ੍ਰਿਤਸਰ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਸ਼ੁਰੂ ਹੋਵੇਗੀ ਅਤੇ ਹਲਕੇ ਦੇ ਵੱਖ-ਵੱਖ ਇਲਾਕਿਆਂ ’ਚੋਂ ਇਹ ਯਾਤਰਾ ਨਿਕਲੇਗੀ। ਸਲਿਲ ਕਪੂਰ ਨੇ ਦੱਸਿਆ ਕਿ ਯਾਤਰਾ ਲਗਾਤਾਰ ਤਿੰਨ ਦਿਨਾਂ ਲਈ ਸ਼ਹਿਰ ਦੇ ਸਾਰੇ ਪੰਜ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਖੇਤਰਾਂ ਵਿਚ ਯਾਤਰਾ ਕਰੇਗੀ। ਯਾਤਰਾ ਦੌਰਾਨ, ਭਾਜਪਾ ਵਰਕਰ ਅਤੇ ਆਗੂ ਆਮ ਲੋਕਾਂ ਖਾਸ ਕਰਕੇ ਨੌਜਵਾਨਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕਰਨਗੇ, ਤਾਂ ਜੋ ਨਸ਼ੇ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਨਸ਼ਾ ਛੁਡਾਊ ਸੰਦੇਸ਼ ਨੂੰ ਉਤਸ਼ਾਹਿਤ ਕੀਤਾ ਜਾ ਸਕੇ।