ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਸ਼ਟਰੀ ਇੰਜੀਨੀਅਰ ਦਿਵਸ ਮੌਕੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਸ਼ਟਰੀ ਇੰਜੀਨੀਅਰ ਦਿਵਸ ਦੇ ਮੌਕੇ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਿਖੇ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ. ਬੀ.
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਸ਼ਟਰੀ ਇੰਜੀਨੀਅਰ ਦਿਵਸ ਦੇ ਮੌਕੇ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਿਖੇ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ. ਬੀ. ਡਬਲਯੂ. ਐੱਸ. ਐੱਸ):ਪ੍ਰੋਜੈਕਟ ਅੰਮ੍ਰਿਤਸਰ ਸ਼ਹਿਰ ’ਚ ਟਿਕਾਊ ਜਲ ਸਪਲਾਈ ਲਈ ਇਕ ਇੰਜੀਨੀਅਰਿੰਗ ਹੱਲ’’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਨਗਰ ਨਿਗਮ ਅੰਮ੍ਰਿਤਸਰ ਵਲੋਂ ਲਾਰਸਨ ਐਂਡ ਟੂਬਰੋ ਅਤੇ ਇੰਡੀਅਨ ਵਾਟਰ ਵਰਕਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਮਹਾਨ ਇੰਜੀਨੀਅਰ ਅਤੇ ਭਾਰਤ ਰਤਨ ਸਰ ਮੋਕਸ਼ਗੁੰਡਮ ਵਿਸ਼ਵੇਸ਼ਵਰੈਯਾ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਮੌਕੇ ’ਤੇ ਏ.ਬੀ.ਡਬਲਯੂ.ਐੱਸ.ਐੱਸ. ਪ੍ਰੋਜੈਕਟ ਦੇ ਨਿਗਰਾਨ ਇੰਜੀਨੀਅਰ ਡਾ. ਜਿਤਿਨ ਵਾਸੁਦੇਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵੇਸ਼ਵਰੈਯਾ ਜੀ ਦਾ ਇੰਜੀਨੀਅਰਿੰਗ ਦੇ ਖੇਤਰ ਵਿਚ ਯੋਗਦਾਨ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਉਨ੍ਹਾਂ ਦਾ ਸਮਰਪਣ ਅੱਜ ਵੀ ਦੇਸ਼ ਦੇ ਇੰਜੀਨੀਅਰਾਂ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ’ਤੇ ਯੂਨੀਵਰਸਿਟੀ ਦੇ ਇੰਜੀਨੀਅਰਿੰਗ ਵਿਭਾਗ ਦੀ ਮੁਖੀ ਪ੍ਰੋ. (ਡਾ.) ਮੀਨਾਕਸ਼ੀ ਸਿੰਘਲ ਨੇ ਕਿਹਾ ਕਿ ਟਿਕਾਊ ਵਿਕਾਸ ਲਈ ਇੰਜੀਨੀਅਰਿੰਗ ਸਿਰਫ਼ ਟੈਕਨੋਲੋਜੀ ਨਹੀਂ, ਸਗੋਂ ਸਮਾਜ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਵੀ ਹੈ । ਇਸ ਮੌਕੇ ’ਤੇ ਲਾਰਸਨ ਐਂਡ ਟੂਬਰੋ ਦੇ ਦਿਲਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਸ਼ਹਿਰ ਦੀ ਪਾਣੀ ਦੀ ਸਪਲਾਈ ਲਈ ਲੰਬੇ ਸਮੇਂ ਤੱਕ ਧਰਤੀ ਹੇਠਲੇ ਪਾਣੀ ’ਤੇ ਨਿਰਭਰ ਨਹੀਂ ਰਿਹਾ ਜਾ ਸਕਦਾ। ਸ਼ਹਿਰ ਦੀ ਆਬਾਦੀ ਨੂੰ ਧਿਆਨ ਵਿਚ ਰੱਖਦਿਆਂ ਪ੍ਰੋਜੈਕਟ ਤਹਿਤ ਵੱਲਾ ਨੇੜੇ ਨਿਰਮਾਣ ਅਧੀਨ ਵਾਟਰ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ 44 ਕਰੋੜ ਲੀਟਰ ਪ੍ਰਤੀ ਦਿਨ ਹੋਵੇਗੀ। ਇਸ ਰਾਹੀਂ ਸਾਲ 2055 ਵਿਚ ਸ਼ਹਿਰ ਦੀ ਅਨੁਮਾਨਿਤ 22 ਲੱਖ ਦੀ ਆਬਾਦੀ ਦੀਆਂ ਪਾਣੀ ਸੰਬੰਧੀ ਲੋੜਾਂ ਨੂੰ ਪੂਰਾ ਕੀਤਾ ਜਾ ਸਕੇਗਾ। ਇਸ ਮੌਕੇ ’ਤੇ ਪ੍ਰੋ. (ਡਾ.) ਮਨਿੰਦਰ ਪਾਲ ਸਿੰਘ, ਲਾਰਸਨ ਐਂਡ ਟੂਬਰੋ ਦੇ ਪ੍ਰੋਜੈਕਟ ਡਾਇਰੈਕਟਰ ਕੇ. ਸ਼ਿਵਰਾਮਾਕ੍ਰਿਸ਼ਨਾ, ਨਰਿੰਦਰ ਪਾਲ ਸਿੰਘ, ਦਲਜੀਤ ਸਿੰਘ ਕੋਹਲੀ, ਗੀਰਿਰਾਜ ਸਿੰਘ ਹਾਡਾ, ਅਸ਼ਵਨੀ ਕੁਮਾਰ, ਸੰਜੇ ਕੁਮਾਰ, ਸੁਖਬੀਰ ਸਿੰਘ ਆਦਿ ਵੀ ਹਾਜ਼ਰ ਸਨ।