15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਬਾਬਾ ਟਹਿਲ ਸਿੰਘ ਜੀ ਪਿੰਡ ਮੀਰਾਂਕੋਟ ਵਿਖੇ ਸਜਿਆ ‘ਤੀਜਾ ਵਿਸ਼ੇਸ਼ ਗੁਰਮਤਿ ਸਮਾਗਮ’

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਆਰੰਭੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਸ਼ਾਮ 7 ਵਜੇ ਤੋਂ ਰਾਤ ਕਰੀਬ 10 ਵਜੇ ਤੱਕ ਗੁਰਦੁਆਰਾ ਬਾਬਾ ਟਹਿਲ ਸਿੰਘ ਜੀ ਪਿੰਡ ਮੀਰਾਂਕੋਟ ਵਿਖੇ ਤੀਜਾ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ। ਇਸ ਮੌਕੇ ਨਿਰਧਾਰਤ ਗੁਰਬਾਣੀ ਵਿਸ਼ੇ ’ਤੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਜਥਿਆਂ ਨੇ ਧੁਰ ਕੀ ਬਾਣੀ ਦੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਆਰੰਭੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਸ਼ਾਮ 7 ਵਜੇ ਤੋਂ ਰਾਤ ਕਰੀਬ 10 ਵਜੇ ਤੱਕ ਗੁਰਦੁਆਰਾ ਬਾਬਾ ਟਹਿਲ ਸਿੰਘ ਜੀ ਪਿੰਡ ਮੀਰਾਂਕੋਟ ਵਿਖੇ ਤੀਜਾ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ। ਇਸ ਮੌਕੇ ਨਿਰਧਾਰਤ ਗੁਰਬਾਣੀ ਵਿਸ਼ੇ ’ਤੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਜਥਿਆਂ ਨੇ ਧੁਰ ਕੀ ਬਾਣੀ ਦੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਿੰਘ ਸਾਹਿਬ ਨੇ ਕਿਹਾ ਕਿ ਮੱਛੀ ਦਾ ਜੀਵਨ ਪਾਣੀ ਹੈ ਅਤੇ ਸਿੱਖ ਦਾ ਜੀਵਨ ਗੁਰਬਾਣੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਸਰ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਲਾਲ ਸਿੰਘ ਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਰਾਗੀ ਸਿੰਘਾਂ ਤੋਂ ਇਲਾਵਾ ਸ: ਕਾਬਲ ਸਿੰਘ, ਗ੍ਰੰਥੀ ਗਿਆਨੀ ਗੁਰਨੇਕ ਸਿੰਘ, ਗੁਰਪ੍ਰੀਤ ਸਿੰਘ, ਭਾਈ ਗੁਰਲਾਲ ਸਿੰਘ ਤੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਸਥਾਨਕ ਪਿੰਡ ਵਾਸੀਆਂ ਤੋਂ ਇਲਾਵਾ ਸ਼ਹਿਰ ਤੋਂ ਵੀ ਸੰਗਤਾਂ ਹਾਜ਼ਰ ਸਨ। ਅੱਜ ਦਾ ਸਮਾਗਮ : ਮਿਤੀ : 16 ਸਤੰਬਰ, ਬੁੱਧਵਾਰ। ਸਮਾਂ : ਸ਼ਾਮ 7 ਤੋਂ ਰਾਤ 9.45 ਵਜੇ ਤੱਕ। ਸਥਾਨ : ਗੁਰਦੁਆਰਾ ਸ੍ਰੀ ਅਦਾਲਤ ਸਾਹਿਬ, ਹੋਲੀ ਸਿਟੀ।
Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਅਨਾਜ ਮੰਡੀ ਦੇ ਬਾਹਰ ਜੀ.ਟੀ. ਰੋਡ ’ਤੇ ਲੱਗਾ ਭਾਰੀ ਜਾਮ ਅਗਲੀ ਖ਼ਬਰ ਸਰਪੰਚ ਚਾਟੀਵਿੰਡ ਬੋਪਾਰਾਏ ’ਤੇ ਹੋਏ ਨਾਜਾਇਜ਼ ਪਰਚੇ ਨੂੰ ਰੱਦ ਕਰਵਾਉਣ ਲਈ ਥਾਣਾ ਚਾਟੀਵਿੰਡ ਘੇਰਿਆ ਆਖਿਰ ਥਾਣਾ ਮੁਖੀ ਨੇ...
Ad Position 24