17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਪੈਸ਼ਲ ਕਾਡਰ ਅਧਿਆਪਕ ਯੂਨੀਅਨ ਵਲੋਂ 20 ਨੂੰ ਮੋਹਾਲੀ ’ਚ ਵੱਡਾ ਐਕਸ਼ਨ : ਦੀਪਕ ਗੱਗੋਮਾਹਲ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਪੈਸ਼ਲ ਕਾਡਰ ਅਧਿਆਪਕ ਯੂਨੀਅਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀਪਕ ਕੁਮਾਰ ਗੱਗੋਮਾਹਲ, ਮੀਤ ਪ੍ਰਧਾਨ ਰਾਜਬੀਰ ਸਿੰਘ ਅਤੇ ਗੁਰਵਿੰਦਰ ਸਿੰਘ ਕੁਰਾਲੀਆਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ ਦੇ ਸਾਹਮਣੇ ਲਗਾਇਆ ਧਰਨਾ ਅੱਜ 33ਵੇਂ ਦਿਨ ਵਿਚ ਦਾਖਲ ਹੋ ਗਿਆ ਹੈ, ਪਰ ਅਜੇ ਤੱਕ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 17-09-2026
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਪੈਸ਼ਲ ਕਾਡਰ ਅਧਿਆਪਕ ਯੂਨੀਅਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀਪਕ ਕੁਮਾਰ ਗੱਗੋਮਾਹਲ, ਮੀਤ ਪ੍ਰਧਾਨ ਰਾਜਬੀਰ ਸਿੰਘ ਅਤੇ ਗੁਰਵਿੰਦਰ ਸਿੰਘ ਕੁਰਾਲੀਆਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ ਦੇ ਸਾਹਮਣੇ ਲਗਾਇਆ ਧਰਨਾ ਅੱਜ 33ਵੇਂ ਦਿਨ ਵਿਚ ਦਾਖਲ ਹੋ ਗਿਆ ਹੈ, ਪਰ ਅਜੇ ਤੱਕ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਮੌਕੇ ਪ੍ਰਧਾਨ ਦੀਪਕ ਗੱਗੋਮਾਹਲ ਨੇ ਕਿਹਾ ਕਿ ਸਰਕਾਰ ਨਾਲ ਹੋਈਆਂ ਵੱਖ-ਵੱਖ ਮੀਟਿੰਗਾਂ ਵੀ ਬੇਸਿੱਟਾ ਰਹੀਆਂ ਹਨ। ਇਸ ਦੇ ਰੋਸ ਵਜੋਂ ਯੂਨੀਅਨ ਵਲੋਂ 20 ਸਤੰਬਰ ਨੂੰ ਮੋਹਾਲੀ ਵਿਖੇ ਵੱਡਾ ਇਕੱਠ ਕਰਕੇ ਰੋਸ ਐਕਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਰਾਕੇਸ਼ ਅਜਨਾਲਾ, ਕੰਵਲਪ੍ਰੀਤ ਸਿੰਘ ਮੰਦਰਾਂਵਾਲਾ, ਗੁਰਪ੍ਰੀਤ ਸਿੰਘ ਸ਼ਾਮਪੁਰਾ, ਕੁਲਵੰਤ ਸਿੰਘ ਖੁਸੂਪੁਰ, ਗੁਰਜੰਟ ਸਿੰਘ ਭੱਗੂਪੁਰ, ਓਂਕਾਰ ਸਿੰਘ ਵਰਿਆਂ, ਗੁਰਪ੍ਰੀਤ ਸਿੰਘ ਬੱਲਬਾਵਾ, ਬਿਕਰਮਜੀਤ ਸਿੰਘ ਅੰਮ੍ਰਿਤਸਰ, ਹਰਪ੍ਰੀਤ ਸਿੰਘ ਤਰਸਿਕਾ, ਹਰਪਾਲ ਸਿੰਘ ਚੁਗਾਵਾਂ, ਗਗਨ ਸ਼ਰਮਾ, ਜਗਦੀਪ ਸਿੰਘ ਗੱਗੋਮਾਹਲ, ਰਾਜਵਿੰਦਰ ਸਿੰਘ ਲੰਗੋਮਾਹਲ, ਕਮਲਪ੍ਰੀਤ ਸਿੰਘ ਅਜਨਾਲਾ, ਯਾਦਵਿੰਦਰ ਸਿੰਘ, ਗੁਰਮੁਖ ਸਿੰਘ ਪੈੜੇਵਾਲ, ਪਵਿੱਤਰ ਸਿੰਘ ਰਮਦਾਸ, ਮੈਡਮ ਸਰਬਪ੍ਰੀਤ ਕੌਰ, ਮੈਡਮ ਰੇਖਾ ਰਾਣੀ ਅਜਨਾਲਾ, ਲਖਵਿੰਦਰ ਕੌਰ ਬਹੋੜੂ ਪੁਲ ਅਤੇ ਅਮਨਪ੍ਰੀਤ ਕੌਰ ਅੰਮ੍ਰਿਤਸਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਕੰਮਾਂ ਤੋਂ ਸੱਖਣਾ ਨਹੀਂ ਰਹੇਗਾ -ਵਿਧਾਇਕ ਜਸਵਿੰਦਰ ਰਮਦਾਸ ਮੈਹਣੀਆਂ ਕੁਹਾਰਾਂ ’ਚ ਵਿਕਾਸ... ਅਗਲੀ ਖ਼ਬਰ ਵੈਸ਼ ਚੇਅਰਮੈਨ ਡਾ: ਆਕਾਸ਼ਦੀਪ ਸਿੰਘ ਚੰਦੀ ਵਲੋਂ ਇੰਸਟੀਚਿਊਟਸ ਦੇ ਡਾ. ਅਰਵਿੰਦ ਦੇਵਾਂਗਨ ‘ਨੈਸ਼ਨਲ ਬਿਲਡਰ’ ਐਵਾਰਡ ਨਾਲ ਸ...
Ad Position 24