ਨਾਬਾਲਗ ਲੜਕੀ ਨਾਲ ਮਾੜੀ ਹਰਕਤ ਕਰਨ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਕਾਬੂ
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ)-ਥਾਣਾ ਬੀ. ਡਵੀਜ਼ਨ ਦੇ ਅਧਿਕਾਰ ਖੇਤਰ ’ਚ ਇਕ ਹੋਟਲ ਮਾਲਕ ਵਲੋਂ ਹੋਟਲ ਦੇ ਕਮਰੇ ’ਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੇ ਜਾਣ ਦੇ ਦੋਸ਼ਾਂ ਦਾ ਮਾਮਲਾ ਸਾਹਮਣੇ ਆਇਆ ਹੈ।
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ)-ਥਾਣਾ ਬੀ.ਡਵੀਜ਼ਨ ਦੇ ਅਧਿਕਾਰ ਖੇਤਰ ’ਚ ਇਕ ਹੋਟਲ ਮਾਲਕ ਵਲੋਂ ਹੋਟਲ ਦੇ ਕਮਰੇ ’ਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੇ ਜਾਣ ਦੇ ਦੋਸ਼ਾਂ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ’ਤੇ ਦੋਸ਼ ਲੱਗੇ ਹਨ ਕਿ ਉਸ ਨੇ 13 ਸਾਲਾਂ ਦੀ ਨਾਬਾਲਗ ਲੜਕੀ ਨੂੰ ਫੁਸਲਾ ਕੇ ਹੋਟਲ ’ ਚ ਲੈ ਗਿਆ ਤੇ ਉਸ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਏ. ਡੀ. ਸੀ. ਪੀ-3 ਸ੍ਰੀ ਮਨਮੋਹਨ ਸਿੰਘ ਨੇ ਦੱਸਿਆ ਕਿ ਮੁਲ਼ਜਮ ਦੀ ਸ਼ਨਾਖਤ ਪ੍ਰਥਮ ਵਜੋਂ ਹੋਈ ਹੈ ਜੋ ਕਿ ਇਕ ਇਮਾਰਤ ਕਿਰਾਏ ’ਤੇ ਕੇ ਹੋਟਲ ਚਲਾ ਰਿਹਾ ਸੀ ਜਿਸ ਖ਼ਿਲਾਫ਼ ਪੀੜਤ ਪਰਿਵਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਥਾਣਾ ਬੀ.ਡਵੀਜ਼ਨ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਖ਼ਿਲਾਫ਼ ਜੋ ਵੀ ਅੱਗੇ ਬਣਦੀ ਕਾਰਵਾਈ ਹੋਵੇਗੀ ਕੀਤੀ ਜਾਵੇਗੀ ਤੇ ਸਖ਼ਤ ਸਜ਼ਾ ਦਿਵਾਈ ਜਾਵੇਗੀ।ਲੇ ਦੀ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ-3 ਸ੍ਰੀ ਮਨਮੋਹਨ ਸਿੰਘ। ਤਸਵੀਰ : ਹਰਜੀਤ ਸਿੰਘ