18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਭਾਜਪਾ ਨੇ ‘ਨਸ਼ਾ ਮੁਕਤ ਯਾਤਰਾ’ ਤਹਿਤ ‘ਯੁਵਾ ਸੰਪਰਕ ਅਭਿਆਨ’ ਦੀ ਜ਼ਿੰਮੇਵਾਰੀ ਅਕਸ਼ੈ ਸ਼ਰਮਾ ਨੂੰ ਸੌਂਪੀ

ਅੰਮ੍ਰਿਤਸਰ,17 ਸਤੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੈ ਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਕਸ਼ੈ ਸ਼ਰਮਾ ਨੂੰ ਇਸ ਯਾਤਰਾ ਦੌਰਾਨ ਨੌਜਵਾਨਾਂ ਨੂੰ ਜੋੜਨ ਲਈ ‘ਯੁਵਾ ਸੰਪਰਕ ਅਭਿਆਨ’ ਤਹਿਤ 21 ਵਿਧਾਨ ਸਭਾ ਹਲਕਿਆਂ ਦਾ ਇੰਚਾਰਜ ਬਣਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 18-09-2026
ਅੰਮ੍ਰਿਤਸਰ,17 ਸਤੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੈ ਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਕਸ਼ੈ ਸ਼ਰਮਾ ਨੂੰ ਇਸ ਯਾਤਰਾ ਦੌਰਾਨ ਨੌਜਵਾਨਾਂ ਨੂੰ ਜੋੜਨ ਲਈ ‘ਯੁਵਾ ਸੰਪਰਕ ਅਭਿਆਨ’ ਤਹਿਤ 21 ਵਿਧਾਨ ਸਭਾ ਹਲਕਿਆਂ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਯਾਤਰਾ ਦੀ ਸ਼ੁਰੂਆਤ 18 ਸਤੰਬਰ ਨੂੰ ਪਠਾਨਕੋਟ ਤੋਂ ਹੋਵੇਗੀ। ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਭਾਜਪਾ ਵਲੋਂ ਇਹ ਯਾਤਰਾ 18 ਸਤੰਬਰ ਤੋਂ 30 ਸਤੰਬਰ 2026 ਤੱਕ ਕੱਢੀ ਜਾਵੇਗੀ। ਇਸ ਦੀ ਸ਼ੁਰੂਆਤ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ 18 ਸਤੰਬਰ ਨੂੰ ਪਠਾਨਕੋਟ ਦੇ ਮਾਧੋਪੁਰ ਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਅਤੇ ਲਗਪਗ 12 ਹਜ਼ਾਰ ਪਿੰਡਾਂ ਵਿਚੋਂ ਲੰਘੇਗੀ। ਯਾਤਰਾ ਨੂੰ ਚਾਰ ਵੱਖ-ਵੱਖ ਰੂਟਾਂਂ ਪਠਾਨਕੋਟ, ਫਤਹਿਗੜ੍ਹ ਸਾਹਿਬ , ਫਾਜ਼ਿਲਕਾ ਤੇ ਤਲਵੰਡੀ ਸਾਬੋ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦਾ ਸਮਾਪਤੀ ਸਮਾਗਮ 30 ਸਤੰਬਰ ਨੂੰ ਜਲੰਧਰ ਵਿਚ ਇਕ ਵੱਡੀ ਰੈਲੀ ਨਾਲ ਹੋਵੇਗਾ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਅਕਸ਼ੈ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਯਾਤਰਾ ਲਈ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਅਜਨਾਲਾ, ਰਾਜਾਸਾਂਸੀ, ਅਟਾਰੀ, ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਉੱਤਰੀ, ਮਜੀਠਾ, ਜੰਡਿਆਲਾ, ਬਾਬਾ ਬਕਾਲਾ ਸਾਹਿਬ, ਤਰਨ ਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ, ਫਿਰੋਜ਼ਪੁਰ ਸ਼ਹਿਰੀ, ਗੁਰੂ ਹਰਸਹਾਏ, ਫਿਰੋਜ਼ਪੁਰ ਦਿਹਾਤੀ , ਜ਼ੀਰਾ, ਸੁਲਤਾਨਪੁਰ ਲੋਧੀ ਅਤੇ ਭੁਲੱਥ ਦੇ ‘ਯੁਵਾ ਸੰਪਰਕ ਅਭਿਆਨ’ ਦਾ ਇੰਚਾਰਜ ਲਗਾਇਆ ਗਿਆ ਹੈ। ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਇਹ ਯਾਤਰਾ 22 ਤੋਂ 28 ਸਤੰਬਰ ਤੱਕ ਚੱਲੇਗੀ।
Ad Position 22
No active advertisement
ਪਿਛਲੀ ਖ਼ਬਰ ਕਾਰਾਂ ਦੇ ਸ਼ੋਅ ਰੂਮ ਤੇ ਵਰਕਸ਼ਾਪ ਨੂੰ ਅਚਾਨਕ ਲੱਗੀ ਅੱਗ ਅਗਲੀ ਖ਼ਬਰ ਚੁੱਘ ਤੇ ਐਰੀ ਨੇ ਅੰਧ ਵਿਦਿਆਲਿਆ ’ਚ ਵਿਦਿਆਰਥੀਆਂ ਨਾਲ ਕੇਕ ਕੱਟ ਕੇ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਮਨਾਇਆ
Ad Position 24