18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਰੇਲਵੇ ਸਟੇਸ਼ਨ ’ਤੇ ਦੀਵੇ ਜਗਾ ਕੇ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 17 ਸਤੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਟੀਮ ਵਲੋਂ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਰੇਲਵੇ ਸਟੇਸ਼ਨ ਸਮੂਹ ’ਚ ਦੀਵੇ ਜਗਾਏ ਅਤੇ ਉਨ੍ਹਾਂ ਦੀ ਲੰਬੀ ਉਮਰ ਤੇ ਚੰਗੀ ਸਿਹਤ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਸਾਬਕਾ ਸੰਸਦ ਮੈਂਬਰ ਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 18-09-2026
ਅੰਮ੍ਰਿਤਸਰ, 17 ਸਤੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਟੀਮ ਵਲੋਂ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਰੇਲਵੇ ਸਟੇਸ਼ਨ ਸਮੂਹ ’ਚ ਦੀਵੇ ਜਗਾਏ ਅਤੇ ਉਨ੍ਹਾਂ ਦੀ ਲੰਬੀ ਉਮਰ ਤੇ ਚੰਗੀ ਸਿਹਤ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਸਾਬਕਾ ਸੰਸਦ ਮੈਂਬਰ ਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਸਲਿਲ ਕਪੂਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ’ਚ ਭਾਰਤ ਨੇ ਇਕ ਨਵੀਂ ਵਿਸ਼ਵਵਿਆਪੀ ਪਛਾਣ ਪ੍ਰਾਪਤ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ, ਦੇਸ਼ ਲਗਾਤਾਰ ਤਰੱਕੀ ਦੇ ਇਕ ਨਵੇਂ ਰਾਹ ’ਤੇ ਅੱਗੇ ਵਧ ਰਿਹਾ ਹੈ। ਉਨ੍ਹਾਂ ਦੇ ਲੋਕ ਭਲਾਈ ਫੈਸਲਿਆਂ ਤੇ ਦ੍ਰਿਸ਼ਟੀਕੋਣ ਨੇ ਸਮਾਜ ਦੇ ਹਰ ਵਰਗ ਨੂੰ ਸਸ਼ਕਤ ਬਣਾਇਆ ਹੈ। ਸਲਿਲ ਕਪੂਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਨੂੰ ਮਨਾਉਣ ਲਈ, ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਡਿਵੀਜ਼ਨਾਂ ਵਿਚ ਬੂਥ ਪੱਧਰ ’ਤੇ ਵਿਸ਼ੇਸ਼ ਪ੍ਰੋਗਰਾਮ ਕੀਤੇ ਗਏ ਹਨ। ਪ੍ਰੋਗਰਾਮ ਦੇ ਤਹਿਤ, ਗੁਰਦੁਆਰਾ ਸਾਹਿਬ ਵਿਚ ਅਰਦਾਸ (ਪ੍ਰਾਰਥਨਾ), ਮੰਦਰਾਂ ਵਿਚ ਦੀਵੇ ਜਗਾਉਣ, ਸਫਾਈ ਅਤੇ ਸੇਵਾ ਗਤੀਵਿਧੀਆਂ ਵਰਗੇ ਸਮਾਗਮ ਕੀਤੇ ਗਏ ਹਨ। ਇਸ ਮੌਕੇ ਰਾਕੇਸ਼ ਗਿੱਲ, ਬਖਸ਼ੀ ਰਾਮ ਅਰੋੜਾ, ਡਾ. ਰਾਮ ਚਾਵਲਾ, ਕੁਮਾਰ ਅਮਿਤ, ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਸੰਜੀਵ ਕੁਮਾਰ, ਸੰਜੇ ਸ਼ਰਮਾ, ਮੋਹਿਤ ਮਹਾਜਨ, ਮਨਜੀਤ ਕੌਰ ਥਿੰਦ, ਕੌਂਸਲਰ ਕ੍ਰਿਤੀ ਅਰੋੜਾ, ਕੌਂਸਲਰ ਸ਼ਰੂਤੀ ਵਿੱਜ, ਅਲਕਾ ਸ਼ਰਮਾ, ਗੌਤਮ ਅਰੋੜਾ ਆਦਿ ਸਮੇਤ ਸੈਂਕੜੇ ਪਾਰਟੀ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਓਕਿਊਲਰ ਟਰਾਮਾ ਸੁਸਾਇਟੀ ਆਫ਼ ਇੰਡੀਆ ਵਲੋਂ ਅੰਮ੍ਰਿਤਸਰ ਵਿਚ 2 ਰੋਜ਼ਾ ਕੌਮੀ ਕਾਨਫ਼ਰੰਸ ਕੱਲ੍ਹ ਤੋਂ-ਡਾ. ਸ਼ਕੀਨ ਸਿੰਘ ਅਗਲੀ ਖ਼ਬਰ ਕਾਰਾਂ ਦੇ ਸ਼ੋਅ ਰੂਮ ਤੇ ਵਰਕਸ਼ਾਪ ਨੂੰ ਅਚਾਨਕ ਲੱਗੀ ਅੱਗ
Ad Position 24