18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਰਾਯਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਦਿਸ਼ਿਕਾ ਸੂਰੀ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਦਿਸ਼ਿਕਾ ਸੂਰੀ ਨੇ ਚੇਅਰਮੈਨ ਡਾ. ਏ.

Ad Position 21
No active advertisement
ਅਜੀਤ ਡੈਸਕ 18-09-2026
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਦਿਸ਼ਿਕਾ ਸੂਰੀ ਨੇ ਚੇਅਰਮੈਨ ਡਾ. ਏ. ਐਫ ਪਿੰਟੋ ਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ ਬੈਡਮਿੰਟਨ ਟੂਰਨਾਂਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸੰਬੰਧੀ ਪ੍ਰਿੰ: ਕੰਚਨ ਮਲਹੋਤਰਾ ਨੇ ਦੱਸਿਆ ਕਿ ਵਿਦਿਆਰਥਣ ਦਿਸ਼ਿਕਾ ਨੇ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ, ਜਲੰਧਰ ਵਿਖੇ ਹੋਏ ਇਨੋਸੈਂਟ ਹਾਰਟਸ ਗਰੁੱਪ ਪੰਜਾਬ ਸਟੇਟ ਜੂਨੀਅਰ ਅਤੇ ਸੀਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ 2026 ’ਚ ਜ਼ਿਲ੍ਹਾ ਅੰਮ੍ਰਿਤਸਰ ਦੀ ਨੁਮਾਇੰਦਗੀ ਕੀਤੀ ਅਤੇ ਅੰਡਰ-19 ਡਬਲਜ਼ ਵਰਗ ’ਚ ਮੁਕਾਬਲਾ ਕਰਦੇ ਹੋਏ ਦੂਜਾ ਸਥਾਨ ਹਾਸਿਲ ਕੀਤਾ। ਉਸ ਨੇ ਵੂਮੈਨ ਡਬਲਜ਼ ਵਰਗ ’ਚ ਵੀ ਹਿੱਸਾ ਲਿਆ ਤੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰ: ਕੰਚਨ ਮਲਹੋਤਰਾ ਨੇ ਦਿਸ਼ਿਕਾ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਖੇਡ ਕਮੇਟੀਆਂ ਦੀ ਸਾਲਾਨਾ ਜਨਰਲ ਮੀਟਿੰਗ ਅਗਲੀ ਖ਼ਬਰ ਓਕਿਊਲਰ ਟਰਾਮਾ ਸੁਸਾਇਟੀ ਆਫ਼ ਇੰਡੀਆ ਵਲੋਂ ਅੰਮ੍ਰਿਤਸਰ ਵਿਚ 2 ਰੋਜ਼ਾ ਕੌਮੀ ਕਾਨਫ਼ਰੰਸ ਕੱਲ੍ਹ ਤੋਂ-ਡਾ. ਸ਼ਕੀਨ ਸਿੰਘ
Ad Position 24