17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਝੀਤਾ ਖੁਰਦ ਵਿਖੇ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਾਨਾਂਵਾਲਾ, 17 ਸਤੰਬਰ (ਗੁਰਦੀਪ ਸਿੰਘ ਨਾਗੀ)- ਪਿੰਡ ਝੀਤਾ ਖੁਰਦ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ਗੁਰਦੁਆਰਾ ਬਾਬਾ ਕਿਲ੍ਹੇ ਵਾਲਾ, ਝੀਤਾ ਖੁਰਦ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਪਿੰਡ ਝੀਤਾ ਖੁਰਦ ਤੇ ਝੀਤਾ ਕਲਾਂ ਦੀ ਪਰਿਕਰਮਾ ਕਰਨ ਮਗਰੋਂ ਗੁਰਦੁਆਰਾ ਬਾਬਾ ਭੂਰੇ ਵਾਲਾ ਵਿਖੇ ਪਹੁੰਚਿਆ, ਜਿੱਥੇ ਪੜ੍ਹਾਅ ਦੌਰਾਨ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ, ਨਿਸ਼ਾਨਚੀਆਂ ਅਤੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-09-2026
ਮਾਨਾਂਵਾਲਾ, 17 ਸਤੰਬਰ (ਗੁਰਦੀਪ ਸਿੰਘ ਨਾਗੀ)- ਪਿੰਡ ਝੀਤਾ ਖੁਰਦ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ਗੁਰਦੁਆਰਾ ਬਾਬਾ ਕਿਲ੍ਹੇ ਵਾਲਾ, ਝੀਤਾ ਖੁਰਦ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਪਿੰਡ ਝੀਤਾ ਖੁਰਦ ਤੇ ਝੀਤਾ ਕਲਾਂ ਦੀ ਪਰਿਕਰਮਾ ਕਰਨ ਮਗਰੋਂ ਗੁਰਦੁਆਰਾ ਬਾਬਾ ਭੂਰੇ ਵਾਲਾ ਵਿਖੇ ਪਹੁੰਚਿਆ, ਜਿੱਥੇ ਪੜ੍ਹਾਅ ਦੌਰਾਨ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ, ਨਿਸ਼ਾਨਚੀਆਂ ਅਤੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸਰਪੰਚ ਸੁਖਵਿੰਦਰ ਕੌਰ ਪਤਨੀ ਮੱਸਾ ਸਿੰਘ, ਜਤਿੰਦਰ ਸਿੰਘ ਰਾਜੂ, ਬਲਾਕ ਪ੍ਰਧਾਨ ਹਰਦੇਵ ਸਿੰਘ ਝੀਤਾ, ਹਰਪਾਲ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਮੁਖਤਾਰ ਸਿੰਘ, ਰਣਜੀਤ ਸਿੰਘ ਰਾਣਾ, ਪਰਮਜੀਤ ਸਿੰਘ, ਸੁਰਿੰਦਰ ਸਿੰਘ ਬਾਊ, ਗੁਰਵਿੰਦਰ ਸਿੰਘ ਬੱਬੂ, ਹਰਜਿੰਦਰ ਸਿੰਘ ਪ੍ਰਧਾਨ, ਕੁਲਬੀਰ ਸਿੰਘ ਸਾਬਕਾ ਸਰਪੰਚ, ਗੁਰਪੰਥ ਸਿੰਘ, ਸਰਵਨ ਸਿੰਘ, ਬਲਵਿੰਦਰ ਸਿੰਘ, ਹਰਨਾਮ ਸਿੰਘ, ਗੁਰਵਿੰਦਰ ਸਿੰਘ ਬਾਬਾ, ਪ੍ਰਗਟ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ ਦੋਧੀ, ਬਸੰਤ ਸਿੰਘ, ਹਰਦੀਪ ਸਿੰਘ, ਗੁਰਸੇਵਕ ਸਿੰਘ ਆਦਿ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸਿਲ੍ਹੀ ਨੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪਨੇਸਰ ਤੇ ਬਾਕੀ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਕਿਰਚ ਨਾਲ ਹਮਲਾ ਕਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
Ad Position 24