17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ,17 ਸਤੰਬਰ (ਹਰਮਿੰਦਰ ਸਿੰਘ)-ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਉਨ੍ਹਾਂ ਦੀ ਲੰਬੇਰੀ ਉਮਰ ਦੀ ਅਰਦਾਸ ਕੀਤੀ। ਇਸੇ ਸੰਬੰਧ ਵਿਚ ਸ: ਸੰਧੂ ਦੇ ਉਦਮ ਸਦਕਾ ਗੁ: ਛੇਵੀਂ ਪਾਤਿਸ਼ਾਹੀ ਰਣਜੀਤ ਐਵੇਨਿਊ ਵਿਖੇ ਸਮਾਗਮ ਰੱਖੇ ਗਏ।

Ad Position 21
No active advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਸੰਬੰਧ ਵਿਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦੌਰਾਨ ਪਰਿਕਰਮਾ ‘ਚ ਖੜ੍ਹੇ। ਤਸਵੀਰ : ਹਰਜੀਤ ਸਿੰਘ 18-09-2026
ਅੰਮ੍ਰਿਤਸਰ,17 ਸਤੰਬਰ (ਹਰਮਿੰਦਰ ਸਿੰਘ)-ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਉਨ੍ਹਾਂ ਦੀ ਲੰਬੇਰੀ ਉਮਰ ਦੀ ਅਰਦਾਸ ਕੀਤੀ। ਇਸੇ ਸੰਬੰਧ ਵਿਚ ਸ: ਸੰਧੂ ਦੇ ਉਦਮ ਸਦਕਾ ਗੁ: ਛੇਵੀਂ ਪਾਤਿਸ਼ਾਹੀ ਰਣਜੀਤ ਐਵੇਨਿਊ ਵਿਖੇ ਸਮਾਗਮ ਰੱਖੇ ਗਏ। ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਕੀਰਤਨ ਦਰਬਾਰ ਸਜਾਇਆ ਗਿਆ। ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ, ਜਦਕਿ ਸੰਤ-ਮਹਾਪੁਰਖਾਂ ਨੇ ਆਪਣੇ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਸੇਵਾ, ਮਨੁੱਖਤਾ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ।ਗਿਆਨੀ ਸੁਖਦੇਵ ਸਿੰਘ ਹੈੱਡ ਗ੍ਰੰਥੀ ਸ੍ਰੀ ਦੁਖ ਨਿਵਾਰਨ ਸਾਹਿਬ, ਪਟਿਆਲਾ, ਕਰਮ ਸਿੰਘ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ, ਜਥੇਦਾਰ ਹਰਬੰਸ ਸਿੰਘ ਮੰਝਪੁਰ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ, ਜਥੇਦਾਰ ਹਰਬੰਸ ਸਿੰਘ ਸਿੱਧਵਾਂ ਸ਼੍ਰੋਮਣੀ ਕਮੇਟੀ ਮੈਂਬਰ, ਬਾਬਾ ਮੇਜਰ ਸਿੰਘ ਡੇਰਾ ਸ਼ਹੀਦ ਤਾਰਾ ਸਿੰਘ, ਸੰਤ ਬਾਬਾ ਹਰਦੀਪਕ ਸਿੰਘ ਟਿੱਬੇ ਵਾਲੇ, ਵਰਲਡ ਸਿੱਖ ਚੈਂਬਰ ਦੇ ਚੇਅਰਮੈਨ ਰਾਜਿੰਦਰ ਸਿੰਘ ਮਰਵਾਹ, ਪ੍ਰਧਾਨ ਹਰਜਿੰਦਰ ਸਿੰਘ, ਕੁਲਦੀਪ ਸਿੰਘ ਦਮਦਮੀ ਟਕਸਾਲ, ਬਾਬਾ ਮੇਜਰ ਸਿੰਘ ਨੇ ਵਿਸ਼ੇਸ਼ ਅਰਦਾਸ ਕੀਤੀ। ਉਪਰੰਤ ਸੰਤ ਸਮਾਜ ਦੇ ਮੈਂਬਰਾਂ ਵਲੋਂ ‘ਹਾਰਟ-ਟੂ-ਹਾਰਟ: ਏ ਸਾਗਾ ਆਫ਼ ਰਿਵਰੈਂਸ’ ਨਾਮਕ ਇਕ ਕਿਤਾਬ ਜਾਰੀ ਕੀਤੀ ਗਈ। ਇਸ ਦੌਰਾਨ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੇ 12 ਸਾਲਾਂ ਵਿਚ ਸਿੱਖ ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਅਤੇ ਪ੍ਰਚਾਰ-ਪਸਾਰ ਲਈ ਬੇਮਿਸਾਲ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ‘ਸਬਕਾ ਸਾਥ, ਸਬਕਾ ਵਿਕਾਸ’ ਦਾ ਮੰਤਰ ਸਿੱਖ ਫਲਸਫੇ ‘ਸਰਬੱਤ ਦਾ ਭਲਾ’ ਤੋਂ ਪ੍ਰੇਰਿਤ ਹੈ, ਜਿਸ ਰਾਹੀਂ ਉਨ੍ਹਾਂ ਨੇ ਸਾਰੇ ਭਾਈਚਾਰਿਆਂ ਦੇ ਬਰਾਬਰ ਸਸ਼ਕਤੀਕਰਨ ਨੂੰ ਯਕੀਨੀ ਬਣਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਸਿੱਖ ਭਾਈਚਾਰੇ ਦੀਆਂ ਆਕਾਸ਼ਿਆਂ ਨੂੰ ਸਮਝਣ ਤੇ ਭਾਰਤ ਦੀ ਆਜ਼ਾਦੀ ਦੀ ਲੜਾਈ ਤੇ ਰਾਸ਼ਟਰ-ਨਿਰਮਾਣ ਵਿਚ ਇਸ ਭਾਈਚਾਰੇ ਦੇ ਅਹਿਮ ਯੋਗਦਾਨ ਪ੍ਰਤੀ ਡੂੰਘਾ ਸਤਿਕਾਰ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸੀ. ਏ. ਏ. ਰਾਹੀਂ ਪੀੜਤ ਸਿੱਖਾਂ ਦੀ ਮਦਦ ਕੀਤੀ ਹੈ, ਅਫਗਾਨਿਸਤਾਨ ਤੋਂ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਦੀ ਵਾਪਸੀ ਨੂੰ ਸੁਖਾਲਾ ਬਣਾਇਆ ਹੈ ਅਤੇ ਉਨ੍ਹਾਂ ਸਿੱਖਾਂ ਦੇ ਨਾਂ ‘ਕਾਲੀ ਸੂਚੀ’ ਵਿਚੋਂ ਹਟਾਏ ਹਨ ਜਿਨ੍ਹਾਂ ਦੀ ਭਾਰਤ ਯਾਤਰਾ ’ਤੇ ਪਾਬੰਦੀ ਸੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਚੀਫ਼ ਇੰਜੀਨੀਅਰ ਪਾਵਰਕਾਮ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਗਰ ਨਿਗਮ ਵਲੋਂ ਵੱਖ-ਵੱਖ ਇਲਾਕਿਆਂ ’ਚ ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ
Ad Position 24