17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅਸਮਿਤਾ ਖੇਲੋ ਇੰਡੀਆਂ ਵੁਮੈਨ ਸਾਇਕਲਿੰਗ ਸਟੇਟ ਲੀਗ ਅੱਜ ਤੋਂ ਸ਼ੁਰੂ ਹੋਵੇਗੀ- ਧਾਲੀਵਾਲ

ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ)- ਮਹਿਲਾ ਸਾਈਕਲਿੰਗ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਹੋਣਹਾਰ ਮਹਿਲਾ ਖਿਡਾਰਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮਜ਼ਬੂਤ ਮੁਕਾਬਲੇਬਾਜ਼ੀ ਮੰਚ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਅਸਮਿਤਾ ਖੇਲੋ ਇੰਡੀਆ ਵੂਮੈਨ ਸਾਈਕਲਿੰਗ ਸਟੇਟ ਲੀਗ-ਟਰੈਕ 2026-27’ ਦੇ ਮੁਕਾਬਲੇ 18 ਅਤੇ 19 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਈਕਲਿੰਗ ਵੈਲੋਡਰੋਮ ਵਿਖੇ ਕਰਵਾਏ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੇਲੋ ਇੰਡੀਆ ਦੀ ਅਸਮਿਤਾ ਪਹਿਲਕਦਮੀ ਤਹਿਤ ਕਰਵਾਈ ਜਾ ਰਹੀ ਇਹ ਸਟੇਟ ਲੀਗ ਮਹਿਲਾ ਖਿਡਾਰਨਾਂ ਨੂੰ ਸਾਈਕਲਿੰਗ ਨਾਲ ਜੋੜਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਢੁੱਕਵੇਂ ਮੌਕੇ ਪ੍ਰਦਾਨ ਕਰਨ ਵੱਲ ਇਕ ਅਹਿਮ ਉਪਰਾਲਾ ਹੈ।

Ad Position 21
No active advertisement
ਚਰਨਜੀਤ ਸਿੰਘ ਧਾਲੀਵਾਲ। 18-09-2026
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ)- ਮਹਿਲਾ ਸਾਈਕਲਿੰਗ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਹੋਣਹਾਰ ਮਹਿਲਾ ਖਿਡਾਰਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮਜ਼ਬੂਤ ਮੁਕਾਬਲੇਬਾਜ਼ੀ ਮੰਚ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਅਸਮਿਤਾ ਖੇਲੋ ਇੰਡੀਆ ਵੂਮੈਨ ਸਾਈਕਲਿੰਗ ਸਟੇਟ ਲੀਗ-ਟਰੈਕ 2026-27’ ਦੇ ਮੁਕਾਬਲੇ 18 ਅਤੇ 19 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਈਕਲਿੰਗ ਵੈਲੋਡਰੋਮ ਵਿਖੇ ਕਰਵਾਏ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੇਲੋ ਇੰਡੀਆ ਦੀ ਅਸਮਿਤਾ ਪਹਿਲਕਦਮੀ ਤਹਿਤ ਕਰਵਾਈ ਜਾ ਰਹੀ ਇਹ ਸਟੇਟ ਲੀਗ ਮਹਿਲਾ ਖਿਡਾਰਨਾਂ ਨੂੰ ਸਾਈਕਲਿੰਗ ਨਾਲ ਜੋੜਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਢੁੱਕਵੇਂ ਮੌਕੇ ਪ੍ਰਦਾਨ ਕਰਨ ਵੱਲ ਇਕ ਅਹਿਮ ਉਪਰਾਲਾ ਹੈ। ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ ਤੇ ਸਾਈਕਲਿੰਗ ਵਿਚ ਵੀ ਸੂਬੇ ਕੋਲ ਬੇਹੱਦ ਪ੍ਰਤਿਭਾਸ਼ਾਲੀ ਖਿਡਾਰਨਾਂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਰਾਹੀਂ ਖਿਡਾਰਨਾਂ ਨੂੰ ਆਪਣੀ ਸਮਰੱਥਾ ਪਰਖਣ, ਮੁਕਾਬਲੇ ਦਾ ਤਜਰਬਾ ਹਾਸਿਲ ਕਰਨ ਅਤੇ ਭਵਿੱਖ ਵਿਚ ਵੱਡੇ ਖੇਡ ਮੰਚਾਂ ਲਈ ਆਪਣੇ ਆਪ ਨੂੰ ਤਿਆਰ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਇਸ ਈਵੈਂਟ ਲਈ ਰਾਜੇਸ਼ ਕੌਸ਼ਿਕ ਨੂੰ ਜ਼ਿਲ੍ਹਾ ਕੋਆਰਡੀਨੇਟਰ ਬਣਾਇਆ ਗਿਆ ਹੈ ਤੇ ਦੋ ਰੋਜ਼ਾ ਸਟੇਟ ਲੀਗ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਅਹਿਮ ਮੀਟਿੰਗ ਭੰਡਾਲ ਬੇਟ ਵਿਖੇ ਹੋਈ ਅਗਲੀ ਖ਼ਬਰ ਦੋ ਹਜ਼ਾਰ ਰੁਪਏ ਤੋਂ ਵੱਧ ਦੇ ਯੂ. ਪੀ. ਆਈ. ਭੁਗਤਾਨਾਂ ’ਤੇ 0.4 ਫ਼ੀਸਦੀ ਐੱਮ. ਡੀ. ਆਰ. ਲਗਾਉਣ ਦੇ ਫ਼ੈਸਲੇ ਦਾ ਵਿਰੋਧ ਛੋਟ...
Ad Position 24