19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਡਾ. ਗੁਰਸਾਹਿਬ ਸਿੰਘ ਬਣੇ ਮਨੁੱਖੀ ਅਧਿਕਾਰ ਐਸੋਸੀਏਸ਼ਨ ਦੇ ਕੌਮੀ ਡਾਇਰੈਕਟਰ

ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)-ਰਾਸ਼ਟਰੀ ਮਨੁੱਖੀ ਅਧਿਕਾਰ ਵੈਲਫੇਅਰ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਕੌਮੀ ਚੇਅਰਮੈਨ ਰਾਜ ਕੁਮਾਰ ਖੋਸਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ’ਚ ਸੇਵਾ-ਮੁਕਤ ਚੀਫ਼ ਐਗਰੀਕਲਚਰ ਅਫ਼ਸਰ ਡਾ. ਗੁਰਸਾਹਿਬ ਸਿੰਘ ਨੂੰ ਸਮਾਜ ਪ੍ਰਤੀ ਉਨ੍ਹਾਂ ਦੀਆਂ ਸਮਾਜ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦਿਆਂ ਐਸੋਸੀਏਸ਼ਨ ਦਾ ਕੌਮੀ ਡਾਇਰੈਕਟਰ ਨਿਯੁਕਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-09-2026
ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)-ਰਾਸ਼ਟਰੀ ਮਨੁੱਖੀ ਅਧਿਕਾਰ ਵੈਲਫੇਅਰ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਕੌਮੀ ਚੇਅਰਮੈਨ ਰਾਜ ਕੁਮਾਰ ਖੋਸਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ’ਚ ਸੇਵਾ-ਮੁਕਤ ਚੀਫ਼ ਐਗਰੀਕਲਚਰ ਅਫ਼ਸਰ ਡਾ. ਗੁਰਸਾਹਿਬ ਸਿੰਘ ਨੂੰ ਸਮਾਜ ਪ੍ਰਤੀ ਉਨ੍ਹਾਂ ਦੀਆਂ ਸਮਾਜ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦਿਆਂ ਐਸੋਸੀਏਸ਼ਨ ਦਾ ਕੌਮੀ ਡਾਇਰੈਕਟਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਡਾ: ਸਿੰਘ ਨੇ ਸਮੁਚੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਨੁੱਖੀ ਅਧਿਕਾਰਾਂ ਲਈ ਬਣੀ ਇਸ ਸੰਸਥਾ ਦੀ ਭਲਾਈ ਤੇ ਅਧਿਕਾਰਾਂ ਦੀ ਰਾਖੀ ਪ੍ਰਤੀ ਦਿਨ ਰਾਤ ਤੱਤਪਰ ਰਹਿਣਗੇ। ਇਸ ਮੌਕੇ ਕੌਮੀ ਪ੍ਰਧਾਨ ਡਾ. ਰਮਨ ਗੁਪਤਾ ਨੇ ਕਿਹਾ ਕਿ ਡਾ. ਗੁਰਸਾਹਿਬ ਸਿੰਘ ਇਕ ਇਮਾਨਦਾਰ, ਸੂਝਵਾਨ, ਨਿਡਰ ਅਤੇ ਸਮਾਜ ਸੇਵੀ ਅਧਿਕਾਰੀ ਰਹੇ ਹਨ। ਸਮਾਜ ਸੇਵਾ ਦੇ ਕੰਮਾਂ ਵਿਚ ਉਨ੍ਹਾਂ ਦੀ ਡੂੰਘੀ ਦਿਲਚਸਪੀ, ਲਗਨ ਅਤੇ ਸਮਰਪਿਤ ਭਾਵਨਾ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵ-ਨਿਯੁਕਤ ਕੌਮੀ ਡਾਇਰੈਕਟਰ ਡਾ. ਗੁਰਸਾਹਿਬ ਸਿੰਘ ਨੇ ਚੇਅਰਮੈਨ ਰਾਜ ਕੁਮਾਰ ਖੋਸਲਾ, ਕੌਮੀ ਪ੍ਰਧਾਨ ਡਾ. ਰਮਨ ਗੁਪਤਾ, ਕੌਮੀ ਯੂਥ ਵਿੰਗ ਦੇ ਪ੍ਰਧਾਨ ਕੌਸ਼ਿਕ ਛਾਬੜਾ ਸਮੇਤ ਸਮੁੱਚੀ ਕੋਰ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ, ਲਗਨ ਅਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਕੌਮੀ ਯੂਥ ਵਿੰਗ ਦੇ ਪ੍ਰਧਾਨ ਕੌਸ਼ਿਕ ਛਾਬੜਾ, ਸ. ਕਿਰਪਾਲ ਸਿੰਘ, ਕੁਮਾਰ ਸੋਨੀ, ਸੇਵਾ ਮੁਕਤ ਸੀਨੀਅਰ ਪੁਲਿਸ ਅਧਿਕਾਰੀ ਸ. ਗੁਰਨਾਮ ਸਿੰਘ ਤੇ ਸ: ਕਿਰਪਾਲ ਸਿੰਘ , ਪੰਜਾਬ ਪ੍ਰਧਾਨ ਬਿਕਰਮਜੀਤ ਸਿੰਘ ਵਿਜ, ਮੁਨੀਸ਼ ਧੀਰ, ਰਾਘਵ ਸੇਠ, ਅਰੁਣ ਮਹਾਜਨ, ਐਡਵੋਕੇਟ ਦੀਪਕ ਸਭਰਵਾਲ, ਹਰਿਕ੍ਰਿਸ਼ਨ ਭਾਟੀਆ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੁਵਾ ਸੰਪਰਕ ਮੁਹਿੰਮ ਤਹਿਤ ਅਕਸ਼ੈ ਸ਼ਰਮਾ ਨੇ ਕੀਤੀ ਕਰਮਪੁਰਾ ਵਾਸੀਆਂ ਨਾਲ ਮੀਟਿੰਗ ਅਗਲੀ ਖ਼ਬਰ ਵੇਰਕਾ ਰੇਲਵੇ ਲਾਈਨ ਨੇੜੇ ਕੂੜੇ-ਕਰਕਟ ਨੂੰ ਅੱਗ ਲਗਾਉਣ ਨਾਲ ਫੈਲ ਰਿਹਾ ਜ਼ਹਿਰੀਲਾ ਧੂੰਆਂ
Ad Position 24