21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਚੂੰਘ ’ਚ ਅਕਾਲੀ ਦਲ ਦਾ ਯੂਥ ਵਿੰਗ ਸਰਗਰਮ, 11 ਮੈਂਬਰੀ ਕਮੇਟੀ ਗਠਿਤ

ਚੌਂਕ ਮਹਿਤਾ, 20 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਵਜਿੰਦਰ ਪਾਲ ਸਿੰਘ ਗਾਂਧੀ ਨਿੱਬਰਵਿੰਡ ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਦੇ ਸਰਕਲ ਮਹਿਤਾ ਵਿਚ ਯੂਥ ਵਿੰਗ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸਰਕਲ ਮਹਿਤਾ ਦੇ ਯੂਥ ਵਿੰਗ ਦੇ ਪ੍ਰਧਾਨ ਜੋਰਾਵਰ ਸਿੰਘ ਬੱਬਾ ਅਤੇ ਸਪੋਰਟਸ ਵਿੰਗ ਦੇ ਚੇਅਰਮੈਨ ਬਲਜੀਤ ਪ੍ਰਧਾਨ ਵਲੋਂ ਸਰਕਲ ਦੇ ਹਰ ਪਿੰਡ ਵਿਚ ਯੂਥ ਵਰਕਰਾਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ।

Ad Position 21
No active advertisement
ਸੰਤ ਬਾਬਾ ਸਤਨਾਮ ਸਿੰਘ ਦੀ ਤਸਵੀਰ 21-09-2026
ਚੌਂਕ ਮਹਿਤਾ, 20 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਵਜਿੰਦਰ ਪਾਲ ਸਿੰਘ ਗਾਂਧੀ ਨਿੱਬਰਵਿੰਡ ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਦੇ ਸਰਕਲ ਮਹਿਤਾ ਵਿਚ ਯੂਥ ਵਿੰਗ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸਰਕਲ ਮਹਿਤਾ ਦੇ ਯੂਥ ਵਿੰਗ ਦੇ ਪ੍ਰਧਾਨ ਜੋਰਾਵਰ ਸਿੰਘ ਬੱਬਾ ਅਤੇ ਸਪੋਰਟਸ ਵਿੰਗ ਦੇ ਚੇਅਰਮੈਨ ਬਲਜੀਤ ਪ੍ਰਧਾਨ ਵਲੋਂ ਸਰਕਲ ਦੇ ਹਰ ਪਿੰਡ ਵਿਚ ਯੂਥ ਵਰਕਰਾਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਟਕਸਾਲੀ ਆਗੂ ਜਥੇਦਾਰ ਸਿਰਤਾਜ ਸਿੰਘ ਨਾਲ ਸਲਾਹ ਮਸ਼ਵਰਾ ਕਰਕੇ ਪਿੰਡ ਚੂੰਘ ਵਿਖੇ ਯੂਥ ਵਰਕਰਾਂ ਦੀ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਸ਼ਮਸ਼ੇਰ ਸਿੰਘ ਨੂੰ ਪਿੰਡ ਚੂੰਘ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਅਕਾਲੀ ਦਲ ਦੇ ਸਰਗਰਮ ਆਗੂ ਇੰਦਰਜੀਤ ਸਿੰਘ ਵਿਮਲ ਨੂੰ ਸਰਕਲ ਮਹਿਤਾ ਦੇ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਸਮੇਂ ਸਰਕਲ ਮਹਿਤਾ ਦੇ ਯੂਥ ਵਿੰਗ ਦੇ ਪ੍ਰਧਾਨ ਜੋਰਾਵਰ ਸਿੰਘ ਬੱਬਾ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਪਰੰਤ ਸਰਕਲ ਮਹਿਤਾ ਦੇ ਪ੍ਰਧਾਨ ਲਖਵਿੰਦਰ ਸਿੰਘ ਖਾਲਸਾ ਅਤੇ ਜਥੇਦਾਰ ਗੁਰਮੀਤ ਸਿੰਘ ਖੱਬੇ ਰਾਜਪੂਤਾਂ ਵਲੋਂ ਸ਼ਮਸ਼ੇਰ ਸਿੰਘ ਤੇ ਇੰਦਰਜੀਤ ਸਿੰਘ ਵਿਮਲ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਖਾਲਸਾ ਅਤੇ ਜਥੇਦਾਰ ਖੱਬੇ ਰਾਜਪੂਤਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਰਪੰਚ ਤਰਸੇਮ ਸਿੰਘ, ਗਗਨਦੀਪ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ, ਗੁਰਕੀਰਤ ਸਿੰਘ, ਗੁਰਮੀਤ ਸਿੰਘ, ਬਲਜੀਤ ਸਿੰਘ ਬੱਬੂ, ਯੁਵਰਾਜ ਸਿੰਘ, ਅੰਮ੍ਰਿਤਪਾਲ ਸਿੰਘ, ਅਰਮਾਨ ਸਿੰਘ, ਲਵਜੋਤ ਸਿੰਘ, ਪ੍ਰੀਤ, ਸੁਖ, ਗੁਰਵਿੰਦਰ ਸਿੰਘ, ਜਗਪ੍ਰੀਤ ਸਿੰਘ, ਸੁਖਦੀਪ ਸਿੰਘ ਸੁੱਖਾ ਤੋਂ ਇਲਾਵਾ ਹੋਰ ਵੀ ਨੌਜਵਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਪਿੱਛੋਂ ਸਤਿੰਦਰਜੀਤ ਸਿੰਘ ਛੱਜਲਵੱਡੀ ਗੁਰਦੁਆਰਾ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਜਲਾਲਾਬਾਦ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
Ad Position 24