21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਚਾਵਲਾ ਮਾਮਲੇ ’ਚ ਜਥੇਦਾਰ ਗੜਗੱਜ ਦੇ ਨਾਂਅ ਮੰਗ ਪੱਤਰ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਤੋਂ ਅਸਤੀਫ਼ੇ ਦੀ ਕੀਤੀ ਮੰਗ

ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਯੂਥ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਦੀ ਅਗਵਾਈ ਵਿਚ ਅਮਰਜੀਤ ਸਿੰਘ ਚਾਵਲਾ ਮਾਮਲੇ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ ਮੰਗ ਪੱਤਰ ਸੌਂਪ ਕੇ ਮਾਮਲੇ ਨਾਲ ਸੰਬੰਧਿਤ ਸਾਰੇ ਵਿਅਕਤੀਆਂ ਦੀ ਭੂਮਿਕਾ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਜਥੇਦਾਰ ਦੇ ਸਿਆਸੀ ਸਲਾਹਕਾਰ ਜਸਕਰਨ ਸਿੰਘ ਨੂੰ ਦਿੱਤੇ ਮੰਗ ਪੱਤਰ ਵਿਚ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧ ਨਾਲ ਜੁੜੇ ਸਵਾਲਾਂ, ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਦੇ ਪ੍ਰਬੰਧ ਵਿਚ ਪਾਰਦਰਸ਼ਤਾ ਲਿਆਉਣ, ਸਰਾਵਾਂ ਵਿਚ ਠਹਿਰਨ ਵਾਲੇ ਵਿਅਕਤੀਆਂ ਦਾ ਰਿਕਾਰਡ ਡਿਜੀਟਲ ਕਰਨ ਅਤੇ ਉਸ ਨੂੰ ਪਾਰਦਰਸ਼ੀ ਬਣਾਉਣ ਦੀ ਮੰਗ ਵੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 22-09-2026
ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਯੂਥ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਦੀ ਅਗਵਾਈ ਵਿਚ ਅਮਰਜੀਤ ਸਿੰਘ ਚਾਵਲਾ ਮਾਮਲੇ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ ਮੰਗ ਪੱਤਰ ਸੌਂਪ ਕੇ ਮਾਮਲੇ ਨਾਲ ਸੰਬੰਧਿਤ ਸਾਰੇ ਵਿਅਕਤੀਆਂ ਦੀ ਭੂਮਿਕਾ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਜਥੇਦਾਰ ਦੇ ਸਿਆਸੀ ਸਲਾਹਕਾਰ ਜਸਕਰਨ ਸਿੰਘ ਨੂੰ ਦਿੱਤੇ ਮੰਗ ਪੱਤਰ ਵਿਚ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧ ਨਾਲ ਜੁੜੇ ਸਵਾਲਾਂ, ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਦੇ ਪ੍ਰਬੰਧ ਵਿਚ ਪਾਰਦਰਸ਼ਤਾ ਲਿਆਉਣ, ਸਰਾਵਾਂ ਵਿਚ ਠਹਿਰਨ ਵਾਲੇ ਵਿਅਕਤੀਆਂ ਦਾ ਰਿਕਾਰਡ ਡਿਜੀਟਲ ਕਰਨ ਅਤੇ ਉਸ ਨੂੰ ਪਾਰਦਰਸ਼ੀ ਬਣਾਉਣ ਦੀ ਮੰਗ ਵੀ ਕੀਤੀ ਗਈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਦੀ ਮੰਗ ਵੀ ਰੱਖੀ ਗਈ। ਇਸ ਉਪ੍ਰੰਤ ਸੁਖਦੇਵ ਸਿੰਘ ਕਾਦੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ ਅਤੇ ਕੇਵਲ ਇਕ-ਦੋ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਕੇ ਪੂਰੇ ਮਾਮਲੇ ‘ਤੇ ਪਰਦਾ ਨਹੀਂ ਪਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਐੱਫ. ਆਈ. ਆਰ. ਤੇ ਸੰਬੰਧਿਤ ਬਿਆਨਾਂ ਵਿਚ ਜਿਨ੍ਹਾਂ ਵਿਅਕਤੀਆਂ ਦੀ ਭੂਮਿਕਾ ਜਾਂ ਨਾਮ ਸਾਹਮਣੇ ਆਏ ਹਨ, ਉਨ੍ਹਾਂ ਸਾਰਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਅਸਤੀਫ਼ੇ ਦੀ ਵੀ ਮੰਗ ਕੀਤੀ। ਇਸ ਮੌਕੇ ਇਸ ਮੌਕੇ ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ, ਅਮਨਦੀਪ ਸਿੰਘ ਡੱਡੂਆਣਾ, ਜਸਕਰਨ ਸਿੰਘ ਰਿਆੜ, ਦਲਜੀਤ ਸਿੰਘ ਮਿਆਦੀਆਂ, ਜੁਗਰਾਜ ਸਿੰਘ ਲਾਲਾਨੰਗਲ, ਡਾ: ਬਰਿੰਦਰ ਸਿੰਘ, ਸਵਿੰਦਰ ਸਿੰਘ ਸਾਂਘਣਾਂ, ਮਹਿੰਦਰਪਾਲ ਸਿੰਘ ਤੁੰਗ, ਜਰਮਨਦੀਪ ਸਿੰਘ ਤੇ ਹੋਰ ਪਾਰਟੀ ਆਗੂ ਤੇ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ * ਵਿਸ਼ਾਲ ਧਾਰਮਿਕ ਦੀਵਾਨ ਸਜਾਏ *ਕਈ ਸਿਆਸੀ ਅਤੇ... ਅਗਲੀ ਖ਼ਬਰ ਭਵਨਜ਼ ਕਲਾ ਕੇਂਦਰ ਨੇ 123ਵਾਂ ਮਾਸਿਕ ਸੱਭਿਆਚਾਰਕ ਸਮਾਗਮ ‘ਫਿਰ ਵਹੀ ਸ਼ਾਮ’ ਕਰਵਾਇਆ
Ad Position 24