21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਹੁਣ ਬਿਨ੍ਹਾਂ ਵੈਧ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਪੈਟਰੋਲ ਡੀਜ਼ਲ ਨਹੀਂ ਦੇਣਗੇ ਪੈਟਰੋਲ ਪੰਪ ਨੰਬਰ ਪਲੇਟ ਟੁੱਟੀ, ਨੁਕਸਾਨੀ ਤੇ ਬਦਲੀ ਹੋਣ ਦੀ ਸੂਰਤ ’ਚ ਨਹੀਂ ਭਰਿਆ ਜਾਵੇਗਾ ਤੇਲ-ਸੀ. ਪੀ.

ਅੰਮ੍ਰਿਤਸਰ, 21 ਸਤੰਬਰ (ਰੇਸ਼ਮ ਸਿੰਘ)- ਸ਼ਹਿਰ ’ਚ ਪੈਟਰੋਲ ਤੇ ਡੀਜ਼ਲ ਦੀ ਕਿਸੇ ਅਣਸੁਖਾਵੀਂ ਘਟਨਾਂ ਨੂੰ ਅੰਜਾਮ ਦੇਣ ਲਈ ਦੁਰਵਰਤੋਂ ਤੋਂ ਰੋਕਣ ਲਈ ਅੰਮ੍ਰਿਤਸਰ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਹੀ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਬਕਾਇਦਾ ਭਾਰਤੀ ਨਾਗਰਿਕ ਸੰਹਿਤਾ-2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਸ਼ਹਿਰ ਦੀ ਹੱਦ ਅੰਦਰ ਸਾਰੇ ਪੈਟਰੋਲ ਪੰਪ, ਡੀਜ਼ਲ ਡਿਸਪੈਂਸਿੰਗ ਅਤੇ ਸੀ.

Ad Position 21
No active advertisement
ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ 22-09-2026
ਅੰਮ੍ਰਿਤਸਰ, 21 ਸਤੰਬਰ (ਰੇਸ਼ਮ ਸਿੰਘ)- ਸ਼ਹਿਰ ’ਚ ਪੈਟਰੋਲ ਤੇ ਡੀਜ਼ਲ ਦੀ ਕਿਸੇ ਅਣਸੁਖਾਵੀਂ ਘਟਨਾਂ ਨੂੰ ਅੰਜਾਮ ਦੇਣ ਲਈ ਦੁਰਵਰਤੋਂ ਤੋਂ ਰੋਕਣ ਲਈ ਅੰਮ੍ਰਿਤਸਰ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਹੀ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਬਕਾਇਦਾ ਭਾਰਤੀ ਨਾਗਰਿਕ ਸੰਹਿਤਾ-2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਸ਼ਹਿਰ ਦੀ ਹੱਦ ਅੰਦਰ ਸਾਰੇ ਪੈਟਰੋਲ ਪੰਪ, ਡੀਜ਼ਲ ਡਿਸਪੈਂਸਿੰਗ ਅਤੇ ਸੀ.ਐੱਨ.ਜੀ. ਸਟੇਸ਼ਨਾਂ ਦੇ ਮਾਲਕਾਂ, ਆਪਰੇਟਰਾਂ ਅਤੇ ਕਰਮਚਾਰੀਆਂ ਨੂੰ ਵਾਹਨਾਂ ਦੀਆਂ ਨੰਬਰ ਪਲੇਟਾਂ ਸੰਬੰਧੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀ.ਪੀ. ਸ੍ਰੀ ਗਿੱਲ ਵਲੋਂ ਅੱਜ ਜ਼ਾਰੀ ਕੀਤੇ ਗਏ ਹੁਕਮਾਂ ਅਨੁਸਾਰ ਜਿਨ੍ਹਾਂ ਵਾਹਨਾਂ ‘ਤੇ ਅੱਗੇ ਅਤੇ ਪਿੱਛੇ ਵੈਧ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ ਸਹੀ ਢੰਗ ਨਾਲ ਲੱਗੀ ਨਹੀਂ ਹੋਵੇਗੀ, ਉਨ੍ਹਾਂ ਨੂੰ ਪੈਟਰੋਲ, ਡੀਜ਼ਲ ਜਾਂ ਸੀ.ਐੱਨ.ਜੀ. ਨਹੀਂ ਦਿੱਤੀ ਜਾਵੇਗੀ। ਇਹ ਪਾਬੰਦੀ ਉਨ੍ਹਾਂ ਵਾਹਨਾਂ ‘ਤੇ ਵੀ ਲਾਗੂ ਹੋਵੇਗੀ ਜਿਨ੍ਹਾਂ ਦੀ ਨੰਬਰ ਪਲੇਟ ਹਟਾਈ, ਨੁਕਸਾਨੀ, ਟੁੱਟੀ, ਬਦਲੀ ਜਾਂ ਕਿਸੇ ਹੋਰ ਤਰੀਕੇ ਨਾਲ ਸੋਧੀ ਗਈ ਹੋਵੇ। ਨਵੇਂ ਵਾਹਨਾਂ ’ਤੇ ਵੈਧ ਰਜਿਸਟ੍ਰੇਸ਼ਨ ਨੰਬਰ ਜਾਂ ਵੈਧ ਅਸਥਾਈ ਰਜਿਸਟ੍ਰੇਸ਼ਨ ਨੰਬਰ ਹੋਣ ਅਤੇ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਹੋਰ ਜ਼ਰੂਰੀ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੈਟਰੋਲ ਪੰਪ/ਸੀ.ਐੱਨ.ਜੀ. ਸਟੇਸ਼ਨਾਂ ਨੂੰ ਪ੍ਰਵੇਸ਼ ਦੁਆਰ ਨੇੜੇ ਪੰਜਾਬੀ ਅਤੇ ਅੰਗਰੇਜ਼ੀ ਵਿਚ ਘੱਟੋ-ਘੱਟ 3”3 ਫੁੱਟ ਦਾ ਸੂਚਨਾ ਬੋਰਡ ਲਗਾਉਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ, ਸਾਰੇ ਪੰਪਾਂ ਦੇ ਸੀ.ਸੀ.ਟੀ.ਵੀ. ਕੈਮਰੇ ਚਾਲੂ ਰੱਖਣ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀਆਂ ਨੰਬਰ ਪਲੇਟਾਂ ਦੀ ਰਿਕਾਰਡਿੰਗ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਰਿਕਾਰਡ ਕੀਤੀ ਫੁਟੇਜ ਘੱਟੋ-ਘੱਟ 30 ਦਿਨਾਂ ਲਈ ਸੰਭਾਲ ਕੇ ਰੱਖਣੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੰਬਰ ਪਲੇਟ ਨਾ ਹੋਣ ਕਾਰਨ ਕਿਸੇ ਵਾਹਨ ਨੂੰ ਇੰਧਨ ਦੇਣ ਤੋਂ ਇਨਕਾਰ ਕਰਨ ’ਤੇ ਕੋਈ ਵਿਅਕਤੀ ਹੰਗਾਮਾ ਜਾਂ ਕਾਨੂੰਨ-ਵਿਵਸਥਾ ਦੀ ਸਮੱਸਿਆ ਪੈਦਾ ਕਰਦਾ ਹੈ ਤਾਂ ਪੈਟਰੋਲ ਪੰਪ ਆਪਰੇਟਰ ਵਲੋਂ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ 112 ’ਤੇ ਸੂਚਨਾ ਦੇਣ ਲਈ ਕਿਹਾ ਗਿਆ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਮਾਲਕਾਂ, ਡਰਾਈਵਰਾਂ ਜਾਂ ਪੈਟਰੋਲ ਪੰਪ ਦੇ ਮਾਲਕਾਂ/ਕਰਮਚਾਰੀਆਂ ਵਿਰੁੱਧ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ -2023 ਅਤੇ ਮੋਟਰ ਵਹੀਕਲਜ਼ ਐਕਟ- 1988 ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਦੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ‘ਬੈਸਟ ਪ੍ਰਿੰਸੀਪਲ ਐਵਾਰਡ-2026’ ਨਾਲ ਸਨਮਾਨਿਤ ਅਗਲੀ ਖ਼ਬਰ ਖਾਣ ਪੀਣ ਦੀਆਂ ਖ਼ਰਾਬ ਵਸਤੂਆਂ ਵੇਚ ਕੇ ਮੁਨਾਫਾ ਕਰਨ ਵਾਲਿਆਂ ਖਿਲਾਫ਼ ਸਿਹਤ ਵਿਭਾਗ ਸਖ਼ਤ 15 ਕਿਲੋ ਪੁਰਾਣੀਆਂ ਮਠਿਆਈਆਂ ਤ...
Ad Position 24