21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸ਼ਹਿਜ਼ਾਦਾ ਨੰਦ ਕਾਲਜ ਦੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ‘ਬੈਸਟ ਪ੍ਰਿੰਸੀਪਲ ਐਵਾਰਡ-2026’ ਨਾਲ ਸਨਮਾਨਿਤ

ਅੰਮ੍ਰਿਤਸਰ, 21 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੂੰ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਵਲੋਂ ਸਿੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਖੇਤਰ ‘ਚ ਸ਼ਾਨਦਾਰ ਯੋਗਦਾਨ ਲਈ ਵੱਕਾਰੀ ‘ਬੈਸਟ ਪ੍ਰਿੰਸੀਪਲ ਐਵਾਰਡ-2026 (ਸਰਟੀਫਿਕੇਟ ਆਫ਼ ਐਕਸੀਲੈਂਸ)’ ਨਾਲ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-09-2026
ਅੰਮ੍ਰਿਤਸਰ, 21 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੂੰ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਵਲੋਂ ਸਿੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਖੇਤਰ ‘ਚ ਸ਼ਾਨਦਾਰ ਯੋਗਦਾਨ ਲਈ ਵੱਕਾਰੀ ‘ਬੈਸਟ ਪ੍ਰਿੰਸੀਪਲ ਐਵਾਰਡ-2026 (ਸਰਟੀਫਿਕੇਟ ਆਫ਼ ਐਕਸੀਲੈਂਸ)’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਅਗਵਾਈ ਹੇਠ ਸੰਸਥਾ ਵਲੋਂ ਸਸਟੇਨੇਬਲ ਡਿਵੈਲਪਮੈਂਟ ਗੋਲਜ਼, ਵਾਤਾਵਰਨ ਸੰਭਾਲ, ਉੱਦਮਤਾ, ਨਵੀਨਤਾ ਅਤੇ ਸਮਾਜਿਕ ਭਾਈਚਾਰਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਮਹੱਤਵਪੂਰਨ ਕਾਰਜਾਂ ਅਤੇ ਉਪਰਾਲਿਆਂ ਲਈ ਦਿੱਤਾ ਗਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਕਾਲਜ ਨੇ ਵੱਖ-ਵੱਖ ਪ੍ਰਭਾਵਸ਼ਾਲੀ ਪਹਿਲਕਦਮੀਆਂ ਅਤੇ ਸਹਿਯੋਗੀ ਕਾਰਜਾਂ ਰਾਹੀਂ ਸਿੱਖਿਆ ਦੇ ਨਾਲ-ਨਾਲ ਸਮਾਜਿਕ ਅਤੇ ਵਾਤਾਵਰਣਕ ਜ਼ਿੰਮੇਵਾਰੀਆਂ ਦੇ ਖੇਤਰ ‘ਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਇਸ ਮੌਕੇ ਜਾਰੀ ਸਰਟੀਫਿਕੇਟ ਆਫ਼ ਐਕਸੀਲੈਂਸ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਦੇ ਸੀ.ਈ.ਓ. ਸਮਰਥ ਸ਼ਰਮਾ ਵਲੋਂ ਜਾਰੀ ਕੀਤਾ ਗਿਆ। ਡਾ. ਰੀਨਾ ਤਲਵਾੜ ਨੇ ਇਸ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ ।
Ad Position 22
No active advertisement
ਪਿਛਲੀ ਖ਼ਬਰ 23 ਨੂੰ ਅੰਮ੍ਰਿਤਸਰ ਪਹੁੰਚਣ ਵਾਲੀ ਨਸ਼ਾ ਛੁਡਾਊ ਯਾਤਰਾ ਦੇ ਸਵਾਗਤ ਸੰਬੰਧੀ ਭਾਜਪਾ ਦੀ ਬੈਠਕ ਅਗਲੀ ਖ਼ਬਰ ਹੁਣ ਬਿਨ੍ਹਾਂ ਵੈਧ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਪੈਟਰੋਲ ਡੀਜ਼ਲ ਨਹੀਂ ਦੇਣਗੇ ਪੈਟਰੋਲ ਪੰਪ ਨੰਬਰ ਪਲੇਟ ਟੁੱਟੀ, ਨੁਕਸਾਨ...
Ad Position 24