23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਹਾਈ ਕੋਰਟ ਦੇ ਹੁਕਮਾਂ ’ਤੇ ਨਗਰ ਨਿਗਮ ਨੇ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਕੀਤੀ ਕਾਰਵਾਈ

ਅੰਮ੍ਰਿਤਸਰ, 22 ਸਤੰਬਰ (ਹਰਮਿੰਦਰ ਸਿੰਘ)- ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਅਤੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਵਲੋਂ ਸ਼ਹਿਰ ਦੀ ਹੱਦ ਅੰਦਰ ਚੱਲ ਰਹੀਆਂ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਕਾਰਵਾਈ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਅੱਜ ਹਲਕਾ ਦੱਖਣੀ ਜ਼ੋਨ ਅਧੀਨ ਆਉਂਦੇ ਵਾਰਡ ਨੰਬਰ 50, ਰਾਧਾ ਕ੍ਰਿਸ਼ਨ ਕਾਲੋਨੀ ’ਚ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ।

Ad Position 21
No active advertisement
ਅਜੀਤ ਡੈਸਕ 23-09-2026
ਅੰਮ੍ਰਿਤਸਰ, 22 ਸਤੰਬਰ (ਹਰਮਿੰਦਰ ਸਿੰਘ)- ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਅਤੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਵਲੋਂ ਸ਼ਹਿਰ ਦੀ ਹੱਦ ਅੰਦਰ ਚੱਲ ਰਹੀਆਂ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਕਾਰਵਾਈ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਅੱਜ ਹਲਕਾ ਦੱਖਣੀ ਜ਼ੋਨ ਅਧੀਨ ਆਉਂਦੇ ਵਾਰਡ ਨੰਬਰ 50, ਰਾਧਾ ਕ੍ਰਿਸ਼ਨ ਕਾਲੋਨੀ ’ਚ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਡਿਊਟੀ ਮੈਜਿਸਟਰੇਟ ਅੰਗਦ ਸਿੰਘ, ਨਗਰ ਨਿਗਮ ਦੇ ਸਿਹਤ ਵਿਭਾਗ ਦੀ ਦੱਖਣੀ ਜ਼ੋਨ ਟੀਮ, ਕੇਟਲ ਇੰਪਾਊਂਡਿੰਗ ਟੀਮ, ਨਗਰ ਨਿਗਮ ਪੁਲਿਸ ਫੋਰਸ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ 6 ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਖਾਲੀ ਕਰਵਾਇਆ ਗਿਆ। ਡੇਅਰੀਆਂ ’ਚ ਮੌਜੂਦ ਪਸ਼ੂਆਂ ਨੂੰ ਜਬਤ ਕਰਕੇ ਨਿਰਧਾਰਤ ਗਊਸ਼ਾਲਾ ਭੇਜਿਆ ਗਿਆ। ਇਸ ਕਾਰਵਾਈ ਦਾ ਕੁਝ ਪਸ਼ੂ ਡੇਅਰੀ ਮਾਲਕਾਂ ਵਲੋਂ ਵਿਰੋਧ ਵੀ ਕੀਤਾ ਗਿਆ ਅਤੇ ਕੁਝ ਸਮੇਂ ਲਈ ਸਥਿਤੀ ਤਨਾਅ ਪੂਰਵਕ ਵੀ ਬਣੀ ਰਹੀ, ਪਰ ਨਗਰ ਨਿਗਮ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਸਥਿਤੀ ਨੂੰ ਨਿਯੰਤਰਣ ਵਿਚ ਰੱਖਦਿਆਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਾਰਵਾਈ ਜਾਰੀ ਰੱਖੀ ਅਤੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ। ਨਗਰ ਨਿਗਮ ਵਲੋਂ ਸ਼ਹਿਰ ਅੰਦਰ ਮੌਜੂਦ ਬਾਕੀ ਪਸ਼ੂ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਨੂੰ ਨਗਰ ਨਿਗਮ ਦੀ ਹੱਦ ਤੋਂ ਪੱਕੇ ਤੌਰ ’ਤੇ ਬਾਹਰ ਲੈ ਜਾਣ ਅਤੇ ਨਿਰਧਾਰਤ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਨ । ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਹਾਈਕੋਰਟ ਦੇ ਹੁਕਮਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਂਦਿਆਂ ਸ਼ਹਿਰ ਵਿਚ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਕਾਰਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਿਆ ਜਾਵੇ। ਵਧੀਕ ਕਮਿਸ਼ਨਰ ਡਾ: ਜੈ ਇੰਦਰ ਸਿੰਘ ਵਲੋਂ ਵੀ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕਾਰਵਾਈ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਜੇ.ਪੀ. ਬੱਬਰ ਚੀਫ਼ ਸੈਨੀਟੇਸ਼ਨ ਅਫ਼ਸਰ, ਸਰਬਜੀਤ ਸਿੰਘ, ਰਮਨ ਕੁਮਾਰ, ਰਵਿੰਦਰ ਕੁਮਾਰ, ਬਲਰਾਮ ਅਠਵਾਲ, ਸੈਨੇਟਰੀ ਇੰਸਪੈਕਟਰ ਅਤੇ ਸੁਪਰਵਾਈਜ਼ਰ ਸਟਾਫ, ਕੇਟਲ ਇੰਪਾਊਂਡ ਟੀਮ, ਨਗਰ ਨਿਗਮ ਪੁਲਿਸ ਫੋਰਸ ਅਤੇ ਹੋਰ ਸੰਬੰਧਿਤ ਕਰਮਚਾਰੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਨਸ਼ਾ ਤੇ ਗੈਂਗਸਟਰਵਾਦ ਬਣਿਆ ਕੌਮੀ ਸੁਰੱਖਿਆ ਦਾ ਮੁੱਦਾ- ਸੁਖਜਿੰਦਰ ਸਿੰਘ ਰੰਧਾਵਾ ਅਗਲੀ ਖ਼ਬਰ ਸਿਹਤ ਵਿਭਾਗ ਦੀ ਇਕ ਹੋਰ ਕਾਰਵਾਈ : ਤਿੰਨ ਨਮੂਨੇ ਭਰੇ
Ad Position 24