23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਐੱਨ. ਆਰ. ਆਈ. ਮਿਲਣੀ ਅੱਜ

ਅੰਮ੍ਰਿਤਸਰ, 22 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 23 ਸਤੰਬਰ, 2026 ਨੂੰ ਅੰਮ੍ਰਿਤਸਰ ਵਿਖੇ ‘ਐੱਨ. ਆਰ.

Ad Position 21
No active advertisement
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲੋਕਾਂ ਦੀਆਂ ਸਮੱਸਿਆ ਦਾ ਕਰਨਗੇ ਹੱਲ 23-09-2026
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 23 ਸਤੰਬਰ, 2026 ਨੂੰ ਅੰਮ੍ਰਿਤਸਰ ਵਿਖੇ ‘ਐੱਨ.ਆਰ.ਆਈ. ਮਿਲਣੀ’ ਕਰਵਾਈ ਜਾਵੇਗੀ। ਇਸ ਸੰਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਹ ਐੱਨ.ਆਰ.ਆਈ. ਮਿਲਣੀ ਪਰਵਾਸੀ ਪੰਜਾਬੀਆਂ ਨੂੰ ਸੂਬਾ ਸਰਕਾਰ ਦੇ ਉੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਆਪਣੀਆਂ ਸ਼ਿਕਾਇਤਾਂ, ਮਸਲੇ ਅਤੇ ਸੁਝਾਅ ਸਿੱਧੇ ਤੌਰ ’ਤੇ ਰੱਖਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਮਕਸਦ ਪਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਿਆ ਜਾਣਾ ਅਤੇ ਸੰਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਰਾਹੀਂ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਲਈ ਹਰ ਸੰਭਵ ਯਤਨ ਯਕੀਨੀ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਐੱਨ.ਆਰ.ਆਈ. ਮਿਲਣੀ ਬੁੱਧਵਾਰ, 23 ਸਤੰਬਰ ਨੂੰ ਸਵੇਰੇ 11 ਵਜੇ ਹੋਟਲ ਲੀ ਮੈਰੀਡੀਅਨ, ਨੇੜੇ ਰਾਜਾਸਾਂਸੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਕਰਵਾਈ ਜਾਵੇਗੀ। ਇਸ ਸਮਾਗਮ ਵਿਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸੰਬੰਧਿਤ ਪਰਵਾਸੀ ਪੰਜਾਬੀ ਹਿੱਸਾ ਲੈ ਸਕਣਗੇ ਅਤੇ ਸੰਬੰਧਿਤ ਅਧਿਕਾਰੀਆਂ ਸਾਹਮਣੇ ਆਪਣੇ ਮੁੱਦੇ ਪੇਸ਼ ਕਰ ਸਕਣਗੇ। ਡਾ. ਰਵਜੋਤ ਸਿੰਘ ਨੇ ਸੰਬੰਧਿਤ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਐੱਨ.ਆਰ.ਆਈ. ਮਿਲਣੀ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਆਪਣੀਆਂ ਸ਼ਿਕਾਇਤਾਂ ਤੇ ਸੁਝਾਅ ਅਧਿਕਾਰੀਆਂ ਸਾਹਮਣੇ ਰੱਖਣ।ਉਨ੍ਹਾਂ ਕਿਹਾ ਕਿ ਅਜਿਹਾ ਸਿੱਧਾ ਸੰਵਾਦ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਅਤੇ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਨੂੰ ਤੇਜ਼ ਕਰਨ ਵਿਚ ਸਹਾਈ ਸਾਬਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦਾ ਦੋ ਰੋਜ਼ਾ ਰਿਫਰੈਸ਼ਰ ਕੋਰਸ ਲਗਾਇਆ ਅਗਲੀ ਖ਼ਬਰ ਜੱਗਾ ਮਾਮਲੇ ਦੀ ਪੰਜਾਬ ਸਰਕਾਰ ਨੂੰ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ-ਸ਼ਵੇਤ ਮਲਿਕ
Ad Position 24