23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਥਾਰ ਸਵਾਰ ਦੋ ਨੌਜਵਾਨਾਂ ਨੂੰ 30 ਬੋਰ ਦੇ ਵਿਦੇਸ਼ੀ ਪਿਸਟਲ ਤੇ ਜਿੰਦਾ ਰੌਂਦ ਸਮੇਤ ਕੀਤਾ ਕਾਬੂ

ਸੁਲਤਾਨਵਿੰਡ, 22 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਮਾੜੇ ਅਨੁਸਰਾਂ ਖਿਲਾਫ਼ ਕੀਤੀਆਂ ਗਈਆਂ ਸਖ਼ਤ ਹਦਾਇਤਾਂ ’ਤੇ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਥਾਰ ਗੱਡੀ ਸਵਾਰ ਦੋ ਨੌਜਵਾਨਾ ਨੂੰ 30 ਬੋਰ ਦੇ ਵਿਦੇਸ਼ੀ ਨਾਜਾਇਜ ਪਿਸਟਲ ਅਤੇ ਜਿੰਦਾ ਰੌਂਦਾ ਸਮੇਤ ਕਾਬੂ ਕਰਨ ਵਿਚ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਇਸ ਮੌਕੇ ਜਾਣਕਾਰੀ ਦੇਂਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਏ.

Ad Position 21
No active advertisement
ਥਾਣਾ ਸੁਲਤਾਨਵਿੰਡ ਵਲੋਂ ਬਰਾਮਦ ਕੀਤਾ ਗਿਆ ਵਿਦੇਸ਼ੀ ਪਿਸਟਲ। ਤਸਵੀਰ : ਗੁਰਨਾਮ ਸਿੰਘ ਬੁੱਟਰ 23-09-2026
ਸੁਲਤਾਨਵਿੰਡ, 22 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਮਾੜੇ ਅਨੁਸਰਾਂ ਖਿਲਾਫ਼ ਕੀਤੀਆਂ ਗਈਆਂ ਸਖ਼ਤ ਹਦਾਇਤਾਂ ’ਤੇ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਥਾਰ ਗੱਡੀ ਸਵਾਰ ਦੋ ਨੌਜਵਾਨਾ ਨੂੰ 30 ਬੋਰ ਦੇ ਵਿਦੇਸ਼ੀ ਨਾਜਾਇਜ ਪਿਸਟਲ ਅਤੇ ਜਿੰਦਾ ਰੌਂਦਾ ਸਮੇਤ ਕਾਬੂ ਕਰਨ ਵਿਚ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਇਸ ਮੌਕੇ ਜਾਣਕਾਰੀ ਦੇਂਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਏ. ਐੱਸ. ਆਈ. ਵਿਕਰਮਜੀਤ ਦੀ ਅਗਵਾਈ ਹੇਠ ਏ. ਐੱਸ. ਆਈ. ਮਨਜੀਤ ਸਿੰਘ, ਏ. ਐੱਸ. ਆਈ. ਸੁਖਦੇਵ ਸਿੰਘ, ਹੌਲਦਾਰ ਦਲਜੀਤ ਸਿੰਘ ਅਤੇ ਸ਼ਿਪਾਹੀ ਲਵਪ੍ਰੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਗੋਲਡਨ ਗੇਟ ਵਿਖੇ ਵਾਹਨਾ ਦੀ ਚੈਕਿੰਗ ਦੌਰਾਨ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਥਾਰ ਗੱਡੀ ਪੀ ਬੀ 65 ਬੀ ਬੀ 9799 ਤੇ ਸਵਾਰ ਹੋ ਕਿ ਦੋ ਨੌਜਵਾਨ ਜਲੰਧਰ ਸਾਈਡ ਤੋਂ ਅੰਮ੍ਰਿਤਸਰ ਸ਼ਹਿਰ ਵੱਲ ਆ ਰਹੇ ਹਨ ਜਿਨ੍ਹਾਂ ਨੂੰ ਰੋਕ ਕੇ ਉਨ੍ਹਾਂ ਦੀ ਥਾਰ ਗੱਡੀ ਦੀ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜੇ ਵਿਚੋਂ 30 ਬੋਰ ਦਾ ਇਕ ਵਿਦੇਸ਼ੀ ਨਾਜਾਇਜ ਪਿਸਟਲ ਅਤੇ 6 ਜਿੰਦਾ ਰੌਂਦ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਨੌਜਵਾਨਾ ਖਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਜੁਰਮ 25 (8) ਆਰਮ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਦੀ ਪਛਾਣ ਕਰਨਬੀਰ ਸਿੰਘ ਪੁੱਤਰ ਸਵ: ਮਨਜਿੰਦਰ ਸਿੰਘ ਵਾਸੀ ਪਿੰਡ ਨੂਰਦੀ ਬਹਿਕਾਂ ਜਿਲ੍ਹਾ ਤਰਨਤਾਰਨ ਅਤੇ ਸੁਖਮਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਜਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਦੋਵੇਂ ਨੌਜਵਾਨਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਕੁਝ ਦਿਨ ਲਈ ਰਿਮਾਂਡ ’ਤੇ ਲਿਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫੀਸਦੀ ਰਿਆਇਤ ਅਗਲੀ ਖ਼ਬਰ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨਾਲ ਸੰਬੰਧਿਤ ਮੁੱਦੇ ਪਹਿਲ ਦੇ ਆਧਾਰ ’ਤੇ ਹੱਲ ਹੋਣਗੇ-ਕੇਂਦਰੀ ਮੰਤਰੀ ਮੇਘਵਾਲ
Ad Position 24