23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਖ਼ਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਦੇ ਸੰਬੰਧ ’ਚ ਅਰਦਾਸ ਸਮਾਗਮ ਕਰਵਾਇਆ

ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸ਼ੈਸਨ 2026-2027 ਦੀ ਦੀ ਆਰੰਭਤਾ ਮੌਕੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਤੇ ਖਾਲਸਾ ਯੂਨੀਵਰਸਿਟੀ ਦੇ ਪ੍ਰੋ: ਚਾਂਸਲਰ ਤੇ ਖ਼ਾਲਸਾ ਕਾਲਜ ਗਵ: ਕੌਂਸਲ ਦੇ ਆਨ: ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੀ ਸ਼ਾਮਿਲ ਹੋਏ।

Ad Position 21
No active advertisement
ਅਧਿਆਪਕ ਦਾ ਦਰਜਾ ਵਿਦਿਆਰਥੀ ਦੇ ਜੀਵਨ ’ਚ ਸਭ ਤੋਂ ਉੱਚਾ ਹੁੰਦਾ-ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ 23-09-2026
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸ਼ੈਸਨ 2026-2027 ਦੀ ਦੀ ਆਰੰਭਤਾ ਮੌਕੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਤੇ ਖਾਲਸਾ ਯੂਨੀਵਰਸਿਟੀ ਦੇ ਪ੍ਰੋ: ਚਾਂਸਲਰ ਤੇ ਖ਼ਾਲਸਾ ਕਾਲਜ ਗਵ: ਕੌਂਸਲ ਦੇ ਆਨ: ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੀ ਸ਼ਾਮਿਲ ਹੋਏ। ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਅਰਦਾਸ ਸਾਨੂੰ ਆਪਣੇ ਕਾਰਜਾਂ ਦੀ ਸ਼ੁਰੂਆਤ ਗੁਰੂ ਸਾਹਿਬ ਦੀ ਹਜ਼ੂਰੀ ਅਤੇ ਅਸੀਸ ਨਾਲ ਕਰਨ ਦੀ ਪ੍ਰੇਰਣਾ ਦਿੰਦੀ ਹੈ। ਸ: ਛੀਨਾ ਨੇ ਕਿਹਾ ਕਿ ਕਾਲਜ ਦੀ ਮਹਾਨ ਵਿਰਾਸਤ ਸਿੱਖਿਆ ਦੇ ਨਾਲ-ਨਾਲ ਗੁਰਮਤਿ ਸਿਧਾਂਤਾਂ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੀ ਹੋਈ ਹੈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਗੁਰ-ਘਰ ਨਾਲ਼ ਜੁੜਨ ਅਤੇ ਮਿਹਨਤ ਨਾਲ਼ ਵਿੱਦਿਆ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ। ਉਨਾਂ ਕਿਹਾ ਕਿ ਅਧਿਆਪਕ ਦਾ ਦਰਜਾ ਵਿਦਿਆਰਥੀ ਦੇ ਜੀਵਨ ‘ਚ ਸਭ ਤੋਂ ਉੱਚਾ ਹੁੰਦਾ ਹੈ, ਇਸ ਲਈ ਵਿਦਿਆਰਾਥੀ ਨੂੰ ਅਧਿਆਪਕ ਦਾ ਸਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਧਾਰਮਿਕ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਤੰਤੀ ਸਾਜ਼ਾਂ ਨਾਲ਼ ਗੁਰਬਾਣੀ ਕੀਰਤਨ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਆਈਆਂ ਸ਼ਖ਼ਸੀਅਤਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਅਤੇ ਸਨਮਾਨ ਕੀਤਾ। ਇਸ ਸਮਾਗਮ ਦੇ ਅੰਤ ’ਚ ਸਰਬੱਤ ਦੇ ਭਲੇ ਅਤੇ ਨਵੇਂ ਸੈਸ਼ਨ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਆ ਸਿੰਘ ਗਿਆਨੀ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ, ਜਿਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਗੁਰਦੁਆਰਾ ਬੇਰ ਸਾਹਿਬ ਤੋਂ ਬਾਬਾ ਸੱਜਣ ਸਿੰਘ, ਰਿਲੀਅਜਸ ਸਟੱਡੀਜ਼ ਡੀਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਸੰਤੋਖ ਸਿੰਘ ਸੇਠੀ, ਗੁਰਪ੍ਰੀਤ ਸਿੰਘ ਗਿੱਲ ਅਤੇ ਡੀ. ਐੱਸ. ਰਟੌਲ ਤੋਂ ਇਲਾਵਾ ਕਾਲਜ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਵਲੋਂ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਟਰੈਕਟ ਕਲੱਬ ਦੀ ਸਥਾਪਨਾ ਕੀਤੀ ਅਗਲੀ ਖ਼ਬਰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫੀਸਦੀ ਰਿਆਇਤ
Ad Position 24